ਸ਼ਰਧਾਪੂਰਵਕ ਮਨਾਇਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਪੁਰਬ
Sunday, Mar 23, 2025 - 05:38 PM (IST)

ਰੋਮ/ਇਟਲੀ (ਕੈਂਥ)- ਰਾਜਧਾਨੀ ਰੋਮ ਦੇ ਨਜ਼ਦੀਕ ਪੈਂਦੇ ਭਾਰਤੀ ਭਾਈਚਾਰੇ ਦੀ ਵਧ ਵਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਪ੍ਰਸਿੱਧ ਸ੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵਾਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਹੀ ਬਾਣੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ ਤੇ ਭੋਗ ਉਪਰੰਤ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ- ਸਾਊਥਾਲ: ਸ੍ਰੀ ਗੁਰੂ ਸਿੰਘ ਸਭਾ ਗੁਰੂਘਰ (ਪਾਰਕ ਐਵਨਿਊ) ਵਿਖੇ ਅੰਮ੍ਰਿਤ ਸੰਚਾਰ 29 ਮਾਰਚ ਨੂੰ
ਮੰਦਿਰ ਕਮੇਟੀ ਦੇ ਪ੍ਰਬੰਧਕਾਂ ਵਲੋਂ ਇਸ ਸਮਾਗਮ ਵਿੱਚ ਜਿੱਥੇ ਦੂਰੋ ਨੇੜਿਓ ਪਹੁੰਚੀਆਂ ਸੰਗਤਾਂ ਨੂੰ ਜੀ ਆਇਆ ਕਿਹਾ ਉੱਥੇ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ ਤੇ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ। ਜ਼ਿਕਰਯੋਗ ਹੈ ਕਿ ਇਸ ਮੰਦਿਰ ਦੀ ਪ੍ਰਬੰਧਕ ਕਮੇਟੀ ਏਕਤਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਪਹਿਲਾਂ ਤੋਂ ਵੀ ਵੱਧ ਗੂੜਾ ਕਰਨ ਲਈ ਹਰ ਸਾਲ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦਾ ਪ੍ਰਕਾਸ਼ ਪੁਰਬ ਇਸ ਤਰ੍ਹਾਂ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।