ਗਲਾਸਗੋ ''ਚ ਮਨਾਇਆ ਗਿਆ ਮਹਾਨ ਤਪੱਸਵੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Tuesday, Oct 28, 2025 - 08:17 AM (IST)

ਗਲਾਸਗੋ ''ਚ ਮਨਾਇਆ ਗਿਆ ਮਹਾਨ ਤਪੱਸਵੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) : ਸਿੱਖ ਧਰਮ ਵਿੱਚ ਬਾਬਾ ਬੁੱਢਾ ਜੀ ਦਾ ਨਾਮ ਬਹੁਤ ਹੀ ਸਤਿਕਾਰ ਨਾਲ ਲਿਆ ਜਾਂਦਾ ਹੈ। ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਸਭਾ ਗੁਰਦੁਆਰਾ ਗਲਾਸਗੋ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ।

PunjabKesari

PunjabKesari

ਬੁੱਢਾ ਦਲ ਗਲਾਸਗੋ ਦੇ ਉਪਰਾਲੇ ਨਾਲ ਹੋਏ ਸਮਾਗਮਾਂ ਦੌਰਾਨ ਗੁਰੂਘਰ ਦੇ ਵਜ਼ੀਰ ਭਾਈ ਅਮਰੀਕ ਸਿੰਘ, ਭਾਈ ਮਨਪ੍ਰੀਤ ਸਿੰਘ ਤੇ ਭਾਈ ਗਗਨਦੀਪ ਸਿੰਘ ਦੇ ਜੱਥੇ ਅਤੇ ਸਥਾਨਕ ਜੱਥਿਆਂ ਵੱਲੋਂ ਕੀਰਤਨ ਤੇ ਕਥਾ ਵਿਚਾਰ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਵਿਸ਼ਵ ਪ੍ਰਸਿੱਧ ਕਵੀਸ਼ਰ "ਜਾਗੋ ਵਾਲੇ ਜੱਥੇ" ਵੱਲੋਂ ਆਪਣੀਆਂ ਪ੍ਰਸਿੱਧ ਕਵੀਸ਼ਰੀਆਂ ਰਾਹੀਂ ਆਪਣੀ ਹਾਜ਼ਰੀ ਲਗਵਾਈ ਗਈ।

PunjabKesari

 ਗੁਰੂਘਰ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਲੁਭਾਇਆ ਸਿੰਘ ਮਹਿਮੀ ਵੱਲੋਂ ਆਪਣੇ ਸੰਬੋਧਨ ਦੌਰਾਨ ਬਾਬਾ ਬੁੱਢਾ ਦਲ ਦੇ ਸਮੂਹ ਸੇਵਾਦਾਰਾਂ ਤੇ ਹਾਜ਼ਰ ਸੰਗਤਾਂ ਦਾ ਹਾਰਦਿਕ ਧੰਨਵਾਦ ਕੀਤਾ, ਜਿਹਨਾਂ ਵੱਲੋਂ ਬਾਬਾ ਬੁੱਢਾ ਜੀ ਦੇ ਜਨਮ ਦਿਵਸ ਨੂੰ ਯਾਦਗਾਰੀ ਬਣਾਇਆ। ਬਾਬਾ ਬੁੱਢਾ ਦਲ ਦੇ ਸੇਵਾਦਾਰ ਹਰਜੀਤ ਸਿੰਘ ਖਹਿਰਾ, ਮੱਖਣ ਸਿੰਘ, ਜਗਜੀਤ ਸਿੰਘ ਪੁਰਬਾ, ਮਨਜੀਤ ਸਿੰਘ ਬਸਰਾ, ਸੁਖਬੀਰ ਸਿੰਘ ਮਾਨ, ਮਨਜੀਤ ਸਿੰਘ, ਤੀਰਥ ਸਿੰਘ ਰੰਧਾਵਾ ਆਦਿ ਸਮੇਤ ਸਮੂਹ ਸੇਵਾਦਾਰਾਂ ਵੱਲੋਂ ਅਣਥੱਕ ਸੇਵਾਵਾਂ ਰਾਹੀਂ ਹਾਜ਼ਰੀ ਲਗਵਾਈ।

PunjabKesari

PunjabKesari

ਇਸ ਮੌਕੇ ਹਰਜੀਤ ਸਿੰਘ ਖਹਿਰਾ ਨੇ ਇਸ ਪ੍ਰਤੀਨਿਧ ਨਾਲ ਗੱਲਬਾਤ ਦੌਰਾਨ ਕਿਹਾ ਕਿ ਬਾਬਾ ਬੁੱਢਾ ਦਲ ਗਲਾਸਗੋ ਪਿਛਲੇ ਲੰਮੇ ਸਮੇਂ ਤੋਂ ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਰਾਹੀਂ ਸੇਵਾ ਕਰਦਾ ਆ ਰਿਹਾ ਹੈ। ਉਹਨਾਂ ਸਕਾਟਲੈਂਡ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ, ਜਿਹਨਾਂ ਵੱਲੋਂ ਇਹਨਾਂ ਸਮਾਗਮਾਂ ਵਿੱਚ ਨਿਸ਼ਕਾਮ ਹਾਜ਼ਰੀਆਂ ਭਰੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News