ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਆਗਮਨ ਪੁਰਬ ਨੂੰ ਸਮਰਪਿਤ ਗੁਰਮਿਤ ਸਮਾਗਮ 23 ਫਰਵਰੀ ਨੂੰ

Saturday, Feb 22, 2025 - 03:23 PM (IST)

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਆਗਮਨ ਪੁਰਬ ਨੂੰ ਸਮਰਪਿਤ ਗੁਰਮਿਤ ਸਮਾਗਮ 23 ਫਰਵਰੀ ਨੂੰ

ਰੋਮ(ਕੈਂਥ)- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਆਗਮਨ ਪੁਰਬ ਨੂੰ ਸਮਰਪਿਤ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਸੰਗਤਾਂ ਵੱਲੋਂ ਵਿਸ਼ਾਲ ਗੁਰਮਿਤ ਸਮਾਗਮ ਅਤੇ ਨਗਰ ਕੀਰਤਨ ਸਜਾਏ ਜਾ ਰਹੇ ਹਨ। ਉੱਥੇ ਹੀ ਇਟਲੀ ਦੇ ਲਾਸੀਓ ਇਲਾਕੇ ਦੇ ਪ੍ਰਸਿੱਧ ਸ਼ਹਿਰ ਵਿਲੇਤਰੀ (ਰੋਮ) ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮ 23 ਫਰਵਰੀ ਦਿਨ ਐਤਵਾਰ 2025 ਨੂੰ  ਬਹੁਤ ਹੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ।

PunjabKesari

ਪ੍ਰਕਾਸ਼ ਪੁਰਬ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਮਹਾਨ ਤੇ ਪਵਿੱਤਰ ਦਿਵਸ ਮੌਕੇ 21 ਫਰਵਰੀ ਦਿਨ ਸ਼ੁਕਰਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ 11 ਵਜੇ ਆਰੰਭਤਾ ਹੋਵੇਗੀ ਤੇ 23 ਫਰਵਰੀ ਦਿਨ ਐਤਵਾਰ ਸਵੇਰੇ 10 ਵਜੇ ਨਿਸ਼ਾਨ ਸਾਹਿਬ ਜੀ ਦੇ ਚੋਲਾ ਸਾਹਿਬ ਬਦਲਣ ਦੀ ਸੇਵਾ ਕੀਤੀ ਜਾਵੇਗੀ। ਉਪਰੰਤ 11 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਮੌਕੇ ਸਜੇ ਦੀਵਾਨਾਂ ਤੋਂ ਪੰਥ ਦੇ ਪ੍ਰਸਿੱਧ ਕੀਰਤਾਨੀਏ ਰਾਗੀ ਢਾਡੀ ਤੇ ਹੋਰ ਕਥਾਵਾਚਕ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਗੁਰਮਿਤ ਸਮਾਗਮਾਂ ਦਾ ਹਿੱਸਾ ਬਣਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮੌਕੇ ਗੁਰੂ ਦੇ ਅਨੇਕਾਂ ਪ੍ਰਕਾਰ ਦੇ ਲੰਗਰ ਅਟੁੱਟ ਵਰਤਾਏ ਜਾਣਗੇ।


author

cherry

Content Editor

Related News