ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Thursday, Nov 13, 2025 - 04:24 PM (IST)

ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਰੋਮ (ਕੈਂਥ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਸਬੰਧੀ ਦੁਨੀਆ ਦੇ ਹਰ ਉਸ ਕੋਨੇ ਸਮਾਗਮ ਤੇ ਨਗਰ ਕੀਰਤਨ ਸਜ ਰਹੇ, ਜਿੱਥੇ ਸਿੱਖ ਸੰਗਤਾਂ ਰਹਿਣ ਬਸੇਰਾ ਕਰਦੀਆਂ ਹਨ। ਇਟਲੀ ਵਿੱਚ ਵੀ ਅਨੇਕਾਂ ਨਗਰ ਕੀਰਤਨ, ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਰੋਹ ਹੋ ਰਹੇ ਹਨ। ਜਿਹਨਾਂ ਵਿੱਚ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਪ੍ਰਤੀ ਜਾਣੂ ਕਰਵਾਇਆ ਜਾ ਰਿਹਾ ਹੈ। ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ ਸਬਾਊਦੀਆ (ਲਾਤੀਨਾ) ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਸਤਿਕਾਰ, ਸਦਭਾਵਨਾ ਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ।

PunjabKesari

ਇਸ ਦੌਰਾਨ ਵਿੱਚ ਸਜੇ ਧਾਰਮਿਕ ਦੀਵਾਨਾਂ ਤੋਂ ਭਾਈ ਮਨਜੀਤ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ ਸਬਾਊਦੀਆ, ਭਾਈ ਅਮਰੀਕ ਸਿੰਘ ਤੇ ਕਈ ਹੋਰ ਸੇਵਾਦਾਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਉਚਾਰੀ ਇਲਾਹੀ ਬਾਣੀ ਦਾ ਰਸਭਿੰਨਾ ਕੀਤਰਨ ਕਰਦਿਆਂ ਹਾਜ਼ਰੀਨ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉਪਦੇਸ਼ ਤੋਂ ਜਾਣੂ ਕਰਵਾਇਆ। ਰਾਮ ਆਸਰਾ ਪ੍ਰਧਾਨ ਤੇ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ ਅਨੁਸਾਰ ਆਪਣਾ ਜੀਵਨ ਸੁਹੇਲਾ ਕਰਨਾ ਚਾਹੀਦਾ ਹੈ। ਉਹਨਾਂ ਦੀਆਂ ਮਨੁੱਖਤਾ ਦੇ ਭਲੇ ਲਈ ਕੀਤੀਆਂ ਘਾਲਨਾਵਾਂ ਰਹਿੰਦੀ ਦੁਨੀਆ ਤੱਕ ਸੰਗਤ ਲਈ ਮਾਰਗ ਦਰਸ਼ਨ ਰਹਿਣਗੀਆਂ। ਇਸ ਮੌਕੇ ਸੰਗਤਾਂ ਦੂਰ-ਦੂਰਾਡਿਓਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਨਤਮਸਤਕ ਹੋਈਆਂ। 

PunjabKesari


author

cherry

Content Editor

Related News