ਜਨਮ ਤੋਂ ਹੀ ਨਾਗਰਿਕਤਾ ਦਾ ਅਧਿਕਾਰ ਗੁਲਾਮਾਂ ਦੇ ਬੱਚਿਆਂ ਲਈ ਸੀ, US 'ਚ 'ਭੀੜ' ਲਗਾਉਣ ਲਈ ਨਹੀਂ: ਟਰੰਪ
Friday, Jan 31, 2025 - 11:10 AM (IST)
ਵਾਸ਼ਿੰਗਟਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜਨਮ ਅਧਿਕਾਰ ਨਾਗਰਿਕਤਾ ਮੁੱਖ ਤੌਰ 'ਤੇ ਗੁਲਾਮਾਂ ਦੇ ਬੱਚਿਆਂ ਲਈ ਸੀ, ਦੁਨੀਆ ਭਰ ਦੇ ਲੋਕਾਂ ਦੇ ਅਮਰੀਕਾ ਆਉਣ ਅਤੇ ਭੀੜ ਲਗਾਉਣ ਲਈ ਨਹੀਂ। ਟਰੰਪ ਨੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਹੀ ਜਨਮ ਅਧਿਕਾਰ ਨਾਗਰਿਕਤਾ ਵਿਰੁੱਧ ਇੱਕ ਕਾਰਜਕਾਰੀ ਆਦੇਸ਼ ਪਾਸ ਕੀਤਾ ਸੀ, ਜਿਸ ਨੂੰ ਅਗਲੇ ਦਿਨ ਸੀਏਟਲ ਦੀ ਇੱਕ ਸੰਘੀ ਅਦਾਲਤ ਨੇ ਰੱਦ ਕਰ ਦਿੱਤਾ ਸੀ। ਟਰੰਪ ਨੇ ਕਿਹਾ ਹੈ ਕਿ ਉਹ ਇਸ ਵਿਰੁੱਧ ਅਪੀਲ ਕਰਨਗੇ। ਉਨ੍ਹਾਂ ਨੇ ਵੀਰਵਾਰ ਨੂੰ ਉਮੀਦ ਜਤਾਈ ਕਿ ਸੁਪਰੀਮ ਕੋਰਟ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਸੁਣਾਏਗੀ।
ਇਹ ਵੀ ਪੜ੍ਹੋ: US ’ਚ ਜਹਾਜ਼-ਹੈਲੀਕਾਪਟਰ ਹਾਦਸਾ, 67 ਲੋਕਾਂ ਦੀ ਮੌਤ, ਨਦੀ 'ਚ 3 ਟੁਕੜਿਆਂ 'ਚ ਪਿਆ ਮਿਲਿਆ Plane
ਟਰੰਪ ਨੇ ਵ੍ਹਾਈਟ ਹਾਊਸ ਦੇ ਓਵਲ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਕਿਹਾ, "ਜੇ ਤੁਸੀਂ ਪਿੱਛੇ ਮੁੜ ਕੇ ਦੇਖੋ, ਤਾਂ ਜਨਮ ਅਧਿਕਾਰ ਨਾਗਰਿਕਤਾ ਗੁਲਾਮਾਂ ਦੇ ਬੱਚਿਆਂ ਲਈ ਸੀ। ਇਸਦਾ ਮਤਲਬ ਇਹ ਨਹੀਂ ਸੀ ਕਿ ਪੂਰੀ ਦੁਨੀਆ ਅਮਰੀਕਾ ਵਿੱਚ ਭੀੜ ਲਗਾ ਦਵੇ।" ਉਨ੍ਹਾਂ ਕਿਹਾ, “ਹਰ ਕੋਈ ਆ ਰਿਹਾ ਹੈ। ਪੂਰੀ ਤਰ੍ਹਾਂ ਅਯੋਗ ਲੋਕ ਆ ਰਹੇ ਹਨ, ਜਿਨ੍ਹਾਂ ਦੇ ਬੱਚੇ ਵੀ ਸ਼ਾਇਦ ਅਯੋਗ ਹੋਣ । ਉਸ ਦਾ (ਜਨਮ ਅਧਿਕਾਰ ਨਾਗਰਿਕਤਾ) ਮਤਲਬ ਇਹ ਤਾਂ ਨਹੀਂ ਸੀ। ਮੈਨੂੰ ਲੱਗਦਾ ਹੈ ਕਿ ਅਸੀਂ ਸੁਪਰੀਮ ਕੋਰਟ ਵਿੱਚ ਜਿੱਤਾਂਗੇ। ਮੈਨੂੰ ਲੱਗਦਾ ਹੈ ਕਿ ਅਸੀਂ ਇਹ ਕੇਸ ਜਿੱਤਾਂਗੇ।' ਸੈਂਟਰ ਫਾਰ ਇਮੀਗ੍ਰੇਸ਼ਨ ਸਟੱਡੀਜ਼ ਦਾ ਅੰਦਾਜ਼ਾ ਹੈ ਕਿ 2023 ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਘਰ 2,25,000 ਤੋਂ 2,50,000 ਬੱਚੇ ਪੈਦਾ ਹੋਏ।
ਇਹ ਵੀ ਪੜ੍ਹੋ: ਖੁਸ਼ਖਬਰੀ: ਭਾਰਤੀਆਂ ਨੂੰ ਰੂਸ 'ਚ ਮਿਲੇਗੀ ਵੀਜ਼ਾ-ਫ੍ਰੀ ਐਂਟਰੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8