ਈਸ਼ਨਿੰਦਾ ਦੇ ਮਾਮਲੇ 'ਚ ਪਾਕਿ ਦੀ ਸਖ਼ਤੀ, ਵੀਡੀਓ ਅਪਲੋਡ ਕਰਨ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ

Saturday, Dec 25, 2021 - 04:03 PM (IST)

ਇਸਲਾਮਾਬਾਦ — ਪਾਕਿਸਤਾਨ 'ਚ ਈਸ਼ਨਿੰਦਾ ਦੇ ਮਾਮਲਿਆਂ 'ਚ ਜਿੱਥੇ ਇਕ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਉਥੇ ਹੀ ਪਾਕਿਸਤਾਨ ਦੇ ਪੰਜਾਬ ਸੂਬੇ 'ਚ ਇਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਦੇ ਇਕ ਨਿਵਾਸੀ ਨੂੰ ਇੰਟਰਨੈੱਟ ਮੀਡੀਆ 'ਤੇ ਈਸ਼ਨਿੰਦਾ ਵਾਲਾ ਵੀਡੀਓ ਅਪਲੋਡ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਪਾਕਿ ਅਦਾਲਤ ਨੇ ਬਸ਼ੀਰ ਮਸਤਾਨ (42) ਨੂੰ ਪਾਕਿਸਤਾਨ ਪੀਨਲ ਕੋਡ ਦੀ ਧਾਰਾ 295-ਸੀ ਤਹਿਤ ਦੋਸ਼ੀ ਕਰਾਰ ਦਿੱਤਾ ਹੈ।

ਡਾਨ ਅਖਬਾਰ ਮੁਤਾਬਕ ਮੌਤ ਦੀ ਸਜ਼ਾ ਦੇ ਨਾਲ-ਨਾਲ ਬਸ਼ੀਰ ਮਸਤਾਨ 'ਤੇ ਇਕ ਲੱਖ ਪਾਕਿਸਤਾਨੀ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸਜ਼ਾ ਸੁਣਾਉਂਦੇ ਹੋਏ ਅਦਾਲਤ ਨੇ ਕਿਹਾ ਕਿ ਪੇਸ਼ਾਵਰ ਹਾਈ ਕੋਰਟ ਤੋਂ ਸਜ਼ਾ ਦੀ ਪੁਸ਼ਟੀ ਕੀਤੇ ਬਿਨਾਂ ਦੋਸ਼ੀ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ। ਵਾਇਰਲ ਹੋਈ ਵੀਡੀਓ ਵਿੱਚ, ਸ਼ੱਕੀ ਵਿਅਕਤੀ ਨੂੰ ਇੱਕ ਫਰਿਸ਼ਤਾ ਹੋਣ ਦਾ ਝੂਠਾ ਦਾਅਵਾ ਕਰਦੇ ਦੇਖਿਆ ਜਾ ਸਕਦਾ ਹੈ। ਡਾਨ ਅਖਬਾਰ ਨੇ ਕਿਹਾ ਕਿ ਵੀਡੀਓ ਨੇ ਲੋਕਾਂ 'ਚ ਹੰਗਾਮਾ ਮਚਾ ਦਿੱਤਾ ਹੈ। ਇਸ ਸਾਲ ਦੇ ਸ਼ੁਰੂ ਵਿੱਚ, ਪਾਕਿਸਤਾਨ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਏ.ਸੀ.) ਨੇ ਫਿਰਕੂ ਅਤੇ ਧਾਰਮਿਕ ਘੱਟ-ਗਿਣਤੀਆਂ ਵਿਰੁੱਧ ਦਰਜ ਈਸ਼ਨਿੰਦਾ ਦੇ ਦਰਜ ਹੋਣ ਵਾਲੇ ਮਾਮਲਿਆਂ ਵਿੱਚ ਤੇਜ਼ੀ ਕਾਰਨ ਚਿੰਤਾ ਜ਼ਾਹਰ ਕੀਤੀ ਸੀ।

ਇਹ ਵੀ ਪੜ੍ਹੋ : ਆਨਲਾਇਨ ਭੁਗਤਾਨ ਨਾਲ ਸਬੰਧਿਤ RBI ਦਾ ਅਹਿਮ ਫ਼ੈਸਲਾ,ਕਾਰਡ ਟੋਕਨਾਈਜ਼ੇਸ਼ਨ ਦੀ ਤਾਰੀਖ਼ ਵਧਾਈ

ਇਸ ਤੋਂ ਇਲਾਵਾ, ਪੁਲਿਸ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਕ ਵਿਅਕਤੀ ਨੂੰ ਕਥਿਤ ਤੌਰ 'ਤੇ ਪੈਗੰਬਰ ਦੇ ਇਕ ਸਾਥੀ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਡਾਨ ਅਖਬਾਰ ਦੀ ਰਿਪੋਰਟ ਮੁਤਾਬਕ ਇਹ ਗ੍ਰਿਫਤਾਰੀ ਐਤਵਾਰ ਨੂੰ ਪੰਜਾਬ ਸੂਬੇ ਦੇ ਟੈਕਸਲਾ ਸ਼ਹਿਰ 'ਚ ਕੀਤੀ ਗਈ। ਸਥਾਨਕ ਧਾਰਮਿਕ ਨੇਤਾਵਾਂ ਦੇ ਇੱਕ ਸਮੂਹ ਨੇ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸਨੇ ਕਿਹਾ ਕਿ ਸ਼ੱਕੀ ਨੇ ਕਥਿਤ ਤੌਰ 'ਤੇ ਇੱਕ ਹੋਟਲ ਵਿੱਚ ਜਨਤਕ ਤੌਰ 'ਤੇ ਪੈਗੰਬਰ ਦੇ ਇੱਕ ਸਾਥੀ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ।

ਧਾਰਮਿਕ ਆਗੂਆਂ ਦੀ ਅਗਵਾਈ ਤਹਿਰੀਕ-ਏ-ਲਬੈਇਕ ਪਾਕਿਸਤਾਨ ਦੇ ਖੇਤਰੀ ਪ੍ਰਧਾਨ ਨੇ ਕੀਤੀ, ਜਿਸ ਨੇ ਕਥਿਤ ਤੌਰ 'ਤੇ ਪੁਲਿਸ ਨੂੰ ਸੂਚਿਤ ਕੀਤਾ। ਸਮੂਹ ਨੇ ਸ਼ੱਕੀ ਦੇ ਖਿਲਾਫ ਵੀਡੀਓ ਫੁਟੇਜ ਤਿਆਰ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਬਾਅਦ ਵਿਚ ਪੁਲਿਸ ਨੇ ਉਸ ਦੇ ਘਰ ਛਾਪਾ ਮਾਰ ਕੇ ਉਸ ਨੂੰ ਹਿਰਾਸਤ ਵਿਚ ਲੈ ਕੇ ਸਲਾਖਾਂ ਪਿੱਛੇ ਭੇਜ ਦਿੱਤਾ।

ਇਹ ਵੀ ਪੜ੍ਹੋ : ਅਮਰੀਕਾ : ਮਹਿੰਗੇ ਭਾਅ ਵਿਕ ਰਹੀਆਂ ਕਾਰਾਂ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਮਿਲ ਰਹੀ ਡਿਲਿਵਰੀ

ਕੁਫ਼ਰ(ਈਸ਼ ਨਿੰਦਾ) ਕੀ ਹੈ?

ਈਸ਼ਨਿੰਦਾ ਦਾ ਅਰਥ ਹੈ ਕੁਫ਼ਰ, ਜੇਕਰ ਕੋਈ ਵਿਅਕਤੀ ਜਾਣਬੁੱਝ ਕੇ ਧਾਰਮਿਕ ਸਥਾਨਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਾਂ ਧਰਮ ਦੇ ਕੰਮ ਵਿੱਚ ਰੁਕਾਵਟ ਪੈਦਾ ਕਰਦਾ ਹੈ। ਇਸ ਲਈ ਇਹ ਈਸ਼ਨਿੰਦਾ ਦੇ ਦਾਇਰੇ 'ਚ ਆਉਂਦਾ ਹੈ, ਦੁਨੀਆ ਦੇ ਕਈ ਦੇਸ਼ਾਂ 'ਚ ਈਸ਼ਨਿੰਦਾ 'ਤੇ ਕਾਨੂੰਨ ਹਨ। ਇਨ੍ਹਾਂ ਦੇਸ਼ਾਂ ਵਿੱਚ ਈਸ਼ਨਿੰਦਾ ਲਈ ਸਖ਼ਤ ਸਜ਼ਾ ਦਾ ਵੀ ਪ੍ਰਬੰਧ ਹੈ। ਈਸ਼ਨਿੰਦਾ ਕਾਨੂੰਨ ਦੇ ਅਨੁਸਾਰ, ਇਸਲਾਮ ਜਾਂ ਪੈਗੰਬਰ ਮੁਹੰਮਦ ਵਿਰੁੱਧ ਕੋਈ ਵੀ ਟਿੱਪਣੀ ਕਰਨਾ ਮੌਤ ਦੀ ਸਜ਼ਾਯੋਗ ਹੈ। ਜੇਕਰ ਕਿਸੇ ਵੀ ਹਾਲਤ ਵਿੱਚ ਮੌਤ ਦੀ ਸਜ਼ਾ ਨਹੀਂ ਦਿੱਤੀ ਜਾਂਦੀ ਤਾਂ ਜੁਰਮਾਨੇ ਸਮੇਤ ਉਮਰ ਕੈਦ ਦੀ ਸਜ਼ਾ ਤੈਅ ਹੈ। ਇਹ ਕਾਨੂੰਨ ਅੰਗਰੇਜ਼ਾਂ ਦੇ ਸਮੇਂ ਦੌਰਾਨ ਹੋਂਦ ਵਿੱਚ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ : ਸਾਲ 2021 'ਚ ਰਹੀ IPO ਦੀ ਧੂਮ, 63 ਕੰਪਨੀਆਂ ਨੇ IPO ਤੋਂ 1.18 ਲੱਖ ਕਰੋੜ ਰੁਪਏ ਇਕੱਠੇ ਕੀਤੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News