ਪੇਸ਼ਾਵਰ ''ਚ ਮੋਟਰਸਾਈਕਲ ''ਚ ਰੱਖਿਆ ਬੰਬ ਫਟਿਆ, ਇਕ ਵਿਅਕਤੀ ਦੀ ਮੌਤ, 3 ਜ਼ਖ਼ਮੀ
Saturday, May 20, 2023 - 09:35 PM (IST)
ਇਸਲਾਮਾਬਾਦ : ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਦੇ ਪੇਸ਼ਾਵਰ 'ਚ ਹੋਏ ਬੰਬ ਧਮਾਕੇ 'ਚ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਤੇ 3 ਹੋਰ ਜ਼ਖ਼ਮੀ ਹੋ ਗਏ। ਪੇਸ਼ਾਵਰ ਪੁਲਸ ਦੇ ਸੀਨੀਅਰ ਸੁਪਰਡੈਂਟ ਹਾਰੂਦ ਰਸ਼ੀਦ ਨੇ ਦੱਸਿਆ ਕਿ ਧਮਾਕਾ ਪੇਸ਼ਾਵਰ ਦੇ ਰਿੰਗ ਰੋਡ ਨੇੜੇ ਇਕ ਮੋਟਰਸਾਈਕਲ ਵਰਕਸ਼ਾਪ ਵਿੱਚ ਹੋਇਆ।
ਇਹ ਵੀ ਪੜ੍ਹੋ : PM ਮੋਦੀ ਨੇ G-7 ਦੇ 7ਵੇਂ ਕਾਰਜ ਸੈਸ਼ਨ ਨੂੰ ਕੀਤਾ ਸੰਬੋਧਨ, ਕਿਹਾ- ਅਸੀਂ ਇਤਿਹਾਸ ਦੇ ਮਹੱਤਵਪੂਰਨ ਮੋੜ 'ਤੇ ਖੜ੍ਹੇ ਹਾਂ
ਪੁਲਸ ਅਤੇ ਬਚਾਅ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਅਤੇ ਜ਼ਖ਼ਮੀਆਂ ਨੂੰ ਹਯਾਤਾਬਾਦ ਮੈਡੀਕਲ ਕੰਪਲੈਕਸ ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਮੁਤਾਬਕ ਧਮਾਕੇ ਵਿੱਚ ਘੱਟੋ-ਘੱਟ 200 ਗ੍ਰਾਮ ਵਿਸਫੋਟਕ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਦੀ ਮੁਰੰਮਤ ਕਰਦੇ ਸਮੇਂ ਮੋਟਰਸਾਈਕਲ 'ਚ ਰੱਖਿਆ ਬੰਬ ਫਟ ਗਿਆ।
ਇਹ ਵੀ ਪੜ੍ਹੋ : ਇਟਲੀ ’ਚ ਆਇਆ ਸਭ ਤੋਂ ਵੱਧ ਭਿਆਨਕ ਹੜ੍ਹ, ਪਿਛਲੇ 100 ਸਾਲਾਂ ਦਾ ਤੋੜਿਆ ਰਿਕਾਰਡ
ਪੇਸ਼ਾਵਰ ਪਾਕਿਸਤਾਨ ਦਾ 6ਵਾਂ ਸਭ ਤੋਂ ਵੱਡਾ ਸ਼ਹਿਰ ਅਤੇ ਖੈਬਰ ਪਖਤੂਨਖਵਾ ਦੀ ਰਾਜਧਾਨੀ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਧਮਾਕਾ ਮੋਟਰਸਾਈਕਲ 'ਚ ਰੱਖੇ ਬੰਬ ਦੇ ਫਟਣ ਤੋਂ ਬਾਅਦ ਹੋਇਆ। ਅਸੀਂ ਧਮਾਕੇ ਦੀ ਪ੍ਰਕਿਰਤੀ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਾਂ। ਜਿਓ ਨਿਊਜ਼ ਮੁਤਾਬਕ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਧਮਾਕਾ ਉਸ ਸਮੇਂ ਹੋਇਆ ਜਦੋਂ ਮੋਟਰਸਾਈਕਲ ਦੀ ਮੁਰੰਮਤ ਕੀਤੀ ਜਾ ਰਹੀ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।