ਬਲਿੰਕਨ ਤੇ ਪਾਕਿ ਦੇ ਵਿਦੇਸ਼ ਮੰਤਰੀ ਦੀ ਮੁਲਾਕਾਤ, ਅਫਗਾਨਿਸਤਾਨ ’ਤੇ ਹੋਈ ਚਰਚਾ
Saturday, Sep 25, 2021 - 12:46 AM (IST)
ਵਾਸ਼ਿੰਗਟਨ (ਭਾਸ਼ਾ)-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 76ਵੇਂ ਸੈਸ਼ਨ ਵਿਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਨੋਂ ਨੇਤਾਵਾਂ ਨੇ ਅਫਗਾਨਿਸਤਾਨ ਵਿਚ ਅੱਗੇ ਦੀ ਕਾਰਵਾਈ ’ਤੇ ਚਰਚਾ ਕੀਤੀ ਅਤੇ ਦੋਨੋਂ ਦੇਸ਼ਾਂ ਦੇ ਇਸ ਮੁੱਦੇ ’ਤੇ ਇਕੱਠੇ ਕੰਮ ਕਰਨ ਦੇ ਮਹੱਤਵ ’ਤੇ ਜ਼ੋਰ ਦਿੱਤਾ ਹੈ। ਬਲਿੰਕਨ ਨੇ ਅਫਗਾਨਿਸਤਾਨ ਛੱਡਣ ਦੀ ਇੱਛਾ ਰੱਖਣ ਵਾਲੇ ਅਮਰੀਕੀ ਨਾਗਰਿਕਾਂ ਅਤੇ ਹੋਰਨਾਂ ਦੀ ਰਵਾਨਗੀ ਵਿਚ ਮਦਦ ਦੇਣ ਲਈ ਪਾਕਿਸਤਾਨ ਵਲੋਂ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ : PM ਮੋਦੀ ਤੇ ਬਾਈਡੇਨ ਦੀ ਬੈਠਕ ਜਾਰੀ, US ਰਾਸ਼ਟਰਪਤੀ ਬੋਲੇ-ਭਾਰਤ ਨਾਲ ਬਿਹਤਰ ਰਿਸ਼ਤੇ ਲਈ ਵਚਨਬੱਧ
ਕੁਰੈਸ਼ੀ ਨੇ ਕਿਹਾ ਕਿ ਮੈਂ ਸੋਚਿਆ ਸੀ ਕਿ ਇਕ ਸਮਾਂ ਅਜਿਹਾ ਆਏਗਾ ਜਦੋਂ ਅਸੀਂ ਅਫਗਾਨਿਸਤਾਨ ਤੋਂ ਇਲਾਵਾ ਵੀ ਕੋਈ ਗੱਲ ਕਰਾਂਗੇ ਪਰ ਅਫਗਾਨਿਸਤਾਨ ਹੁਣ ਵੀ ਚਰਚਾ ਵਿਚ ਹੈ। ਸਾਨੂੰ ਆਪਣੇ ਸਾਂਝੇ ਉਦੇਸ਼-ਸ਼ਾਂਤੀ ਅਤੇ ਸਥਿਰਤਾ ਨੂੰ ਪ੍ਰਾਪਤ ਕਰਨ ਲਈ ਸਮੂਹਿਕ ਤੌਰ ’ਤੇ ਕੰਮ ਕਰਨ ਦਾ ਤਰੀਕਾ ਲੱਭਣਾ ਹੋਵੇਗਾ। ਉਧਰ, ਇਕ ਪ੍ਰੈੱਸ ਕਾਨਫਰੰਸ ਵਿਚ ਬਲਿਕੰਨ ਨੇ ਕਿਹਾ ਕਿ ਤਾਲਿਬਾਨ ਦੇ ਕੌਮਾਂਤਰੀ ਭਾਈਚਾਰੇ ਨਾਲ ਸਬੰਧ ਉਸਦੀਆਂ ਕਾਰਵੀਆਂ ਤੋਂ ਪਰਿਭਾਸ਼ਤ ਹੋਣਗੀਆਂ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਇਹ ਦੁਨੀਆ ਲਈ ਕੋਈ ਅਹਿਸਾਨ ਨਹੀਂ ਹੈ ਸਗੋਂ ਸਥਿਰ ਅਤੇ ਸੁਰੱਖਿਅਤ ਅਫਗਾਨਿਸਤਾਨ ਇਕ ਬੁਨੀਆਦੀ ਲੋੜ ਹੈ।
ਇਹ ਵੀ ਪੜ੍ਹੋ : ਪਣਡੁੱਬੀ ਵਿਵਾਦ ਦਰਮਿਆਨ ਬ੍ਰਿਟੇਨ ਦੇ PM ਜਾਨਸਨ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।