ਸਰੀ ''ਚ ਲਗਾਇਆ ਖੂਨਦਾਨ ਕੈਂਪ
Tuesday, Jul 15, 2025 - 09:00 PM (IST)

ਵੈਨਕੂਵਰ (ਮਲਕੀਤ ਸਿੰਘ)- ਸਮਾਜ ਭਲਾਈ ਕਾਰਜਾਂ ਲਈ ਕਾਰਜਸ਼ੀਲ ਚੜਦੀ ਕਲਾ ਬ੍ਰਦਰਜ ਹੁਡ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਰੀ 'ਚ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 20 ਦਾਨੀ ਸੱਜਣਾਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਕੈਂਪ ਦੀ ਉਦਘਾਟਨੀ ਰਸਮ ਸਰੀ ਦੇ ਸਾਬਕਾ ਮੇਅਰ ਡਗ ਮਕਲਮ ਵੱਲੋਂ ਨਿਭਾਈ ਗਈ।
ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਡਗ ਮੁਕਲਮ ਨੇ ਅਜਿਹੇ ਕੈਂਪ ਲਗਾਉਣ ਸਬੰਧੀ ਉਕਤ ਐਸੋਸੀਏਸ਼ਨ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਕਾਰਜਾਂ ਲਈ ਆਪਣੇ ਵੱਲੋਂ ਵੀ ਲੋੜੀਂਦੀ ਮਦਦ ਕਰਨ ਦਾ ਭਰੋਸਾ ਪ੍ਰਗਟਾਇਆ। ਹੋਰਨਾਂ ਪਤਵੰਤਿਆਂ ਤੋਂ ਇਲਾਵਾ ਇਸ ਮੌਕੇ ਸੈਨੇਟਰ ਬਲਤੇਜ ਸਿੰਘ ਢਿੱਲੋ ,ਐਸੋਸੀਏਸੀਨ ਦੇ ਫਾਉਂਡਰ ਡਾਇਰੈਕਟਰ ਜਸਵਿੰਦਰ ਸਿੰਘ ਦਿਲਾਵਰੀ, ਲਖਵੀਰ ਸਿੰਘ ਗਰੇਵਾਲ, ਬਲਜੀਤ ਸਿੰਘ ਰਾਏ, ਮਨਜੀਤ ਸਿੰਘ ਚੀਮਾ, ਇੰਦਰਜੀਤ ਸਿੰਘ ਲੱਧੜ ਅਤੇ ਸੰਦੀਪ ਸਿੰਘ ਧੰਜੂ ਵੀ ਹਾਜ਼ਰ ਸਨ।
ਅਖੀਰ ਜਸਵਿੰਦਰ ਸਿੰਘ ਦਿਲਾਵਰੀ ਵੱਲੋਂ ਖੂਨ ਦਾਨ ਕਰਨ ਵਾਲੇ ਸੱਜਣਾਂ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e