ਮਾਲਦੀਵ ਦੇ ਗੈਰਾਜ 'ਚ ਅੱਗ ਲੱਗਣ ਕਾਰਨ ਮਾਰੇ ਗਏ 8 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਭੇਜੀਆਂ ਗਈਆਂ ਭਾਰਤ

11/17/2022 5:38:18 PM

ਮਾਲੇ (ਭਾਸ਼ਾ)- ਮਾਲਦੀਵ ਦੀ ਰਾਜਧਾਨੀ ਮਾਲੇ ਵਿੱਚ ਪਿਛਲੇ ਹਫ਼ਤੇ ਇੱਕ ਗੈਰਾਜ ਵਿੱਚ ਲੱਗੀ ਭਿਆਨਕ ਅੱਗ ਵਿੱਚ ਮਾਰੇ ਗਏ 8 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਭਾਰਤ ਵਾਪਸ ਭੇਜ ਦਿੱਤੀਆਂ ਗਈਆਂ ਹਨ। ਭਾਰਤੀ ਹਾਈ ਕਮਿਸ਼ਨ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। 10 ਨਵੰਬਰ ਨੂੰ ਮਾਲੇ 'ਚ ਮਾਵੀਓ ਮਸਜਿਦ ਨੇੜੇ ਐੱਮ.ਨਿਰੂਫੇਫੀ ਸਥਿਤ ਇਕ 'ਗੈਰਾਜ' 'ਚ ਅੱਗ ਲੱਗ ਗਈ ਸੀ। ਇਸ ਹਾਦਸੇ ਵਿੱਚ 8 ਭਾਰਤੀਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ ਸੀ। 'ਗੈਰਾਜ' ਹੇਠਲੀ ਮੰਜ਼ਿਲ 'ਤੇ ਸੀ ਅਤੇ ਪਹਿਲੀ ਮੰਜ਼ਿਲ 'ਤੇ ਪ੍ਰਵਾਸੀ ਮਜ਼ਦੂਰ ਰਹਿੰਦੇ ਸਨ।

ਇਹ ਵੀ ਪੜ੍ਹੋ: ਟਲਿਆ ਵੱਡਾ ਹਾਦਸਾ, ਇੰਡੋਨੇਸ਼ੀਆ ਦੇ ਬਾਲੀ 'ਚ 271 ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਨੂੰ ਲੱਗੀ ਅੱਗ

 

ਮਾਲਦੀਵ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਟਵੀਟ ਕੀਤਾ, "ਇਸ ਮੰਦਭਾਗੀ ਘਟਨਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਸਾਰੇ 8 ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਭਾਰਤ ਭੇਜ ਦਿੱਤੀਆਂ ਗਈਆਂ ਹਨ। ਅਸੀਂ ਇਸ ਸਬੰਧ ਵਿੱਚ ਮਦਦ ਕਰਨ ਲਈ ਮਾਲਦੀਵ ਦੇ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਾਂ।" ਹਾਈ ਕਮਿਸ਼ਨ ਨੇ ਭਾਰਤੀਆਂ ਦੀ ਪਛਾਣ ਅਤੇ ਹੋਰ ਵੇਰਵੇ ਨਹੀਂ ਦਿੱਤੇ। 'ਮਾਲਦੀਵਜ਼ ਨੈਸ਼ਨਲ ਡਿਫੈਂਸ ਫੋਰਸ' ਨੇ ਦੱਸਿਆ ਕਿ ਇਮਾਰਤ 'ਚ ਬੰਗਲਾਦੇਸ਼, ਭਾਰਤ ਅਤੇ ਸ਼੍ਰੀਲੰਕਾ ਦੇ 38 ਪ੍ਰਵਾਸੀ ਮਜ਼ਦੂਰ ਰਹਿ ਰਹੇ ਸਨ।

ਇਹ ਵੀ ਪੜ੍ਹੋ: ਇੰਡੋਨੇਸ਼ੀਆ ਨੇ ਭਾਰਤ ਨੂੰ ਸੌਂਪੀ ਜੀ-20 ਦੀ ਪ੍ਰਧਾਨਗੀ, PM ਮੋਦੀ ਬੋਲੇ- ਸਾਡੇ ਲਈ ਮਾਣ ਵਾਲੀ ਗੱਲ

ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨੇ ਅੱਗ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮਾਲੇ ਦੀ ਆਬਾਦੀ ਲਗਭਗ 250,000 ਲੱਖ ਹੈ, ਜਿਨ੍ਹਾਂ ਵਿੱਚੋਂ ਲਗਭਗ ਅੱਧੇ ਲੋਕ ਬੰਗਲਾਦੇਸ਼, ਭਾਰਤ, ਨੇਪਾਲ, ਪਾਕਿਸਤਾਨ ਅਤੇ ਸ਼੍ਰੀਲੰਕਾ ਸਮੇਤ ਹੋਰ ਦੇਸ਼ਾਂ ਦੇ ਵਿਦੇਸ਼ੀ ਕਾਮੇ ਹਨ।

ਇਹ ਵੀ ਪੜ੍ਹੋ: ਇੰਗਲੈਂਡ ਜਾਣ ਦੇ ਚਾਹਵਾਨ ਖਿੱਚ ਲੈਣ ਤਿਆਰੀ, PM ਰਿਸ਼ੀ ਸੁਨਕ ਨੇ ਭਾਰਤੀਆਂ ਲਈ ਕੀਤਾ ਵੱਡਾ ਐਲਾਨ


cherry

Content Editor

Related News