ਕੈਲਗਰੀ ‘ਚ ਕਾਰ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ, ਇੱਕ ਸ਼ੱਕੀ ਗ੍ਰਿਫਤਾਰ

Friday, May 01, 2026 - 05:45 AM (IST)

ਕੈਲਗਰੀ ‘ਚ ਕਾਰ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ, ਇੱਕ ਸ਼ੱਕੀ ਗ੍ਰਿਫਤਾਰ

ਵੈਨਕੂਵਰ (ਮਲਕੀਤ ਸਿੰਘ) – ਕੈਨੇਡਾ ਦੇ ਕੈਲਗਰੀ ਸ਼ਹਿਰ ਦੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਲਸ ਵੱਲੋਂ ਇੱਕ ਵਾਹਨ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਮਾਮਲੇ ਵਿੱਚ ਪੁਲਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਕੇ ‘ਤੇ ਪਹੁੰਚ ਕੇ ਪੁਲਸ ਅਧਿਕਾਰੀਆਂ ਨੂੰ ਇੱਕ ਵਾਹਨ ਦੇ ਅੰਦਰੋਂ ਦੋ ਬੱਚੇ ਬੇਹੋਸ਼ ਹਾਲਤ ਵਿੱਚ ਮਿਲੇ, ਜਿਨ੍ਹਾਂ ਨੂੰ ਬਾਅਦ ਵਿੱਚ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਪੁਲਸ ਵੱਲੋਂ ਦੱਸਿਆ ਗਿਆ ਹੈ ਕਿ ਮਾਮਲੇ ਨਾਲ ਸੰਬੰਧਿਤ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ, ਅਜੇ ਤੱਕ ਘਟਨਾ ਦੇ ਕਾਰਨਾਂ ਜਾਂ ਸੰਭਾਵਿਤ ਪ੍ਰੇਰਣਾ ਬਾਰੇ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ।

ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਰ ਪੱਖ ਤੋਂ ਜਾਂਚ ਕਰ ਰਹੇ ਹਨ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨਾਲ ਇਲਾਕੇ ਵਿੱਚ ਸੋਗ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ।


author

Inder Prajapati

Content Editor

Related News