ਨਿਊ ਸਾਊਥ ਵੇਲਜ਼ ਸਥਿਤ ਘਰ ''ਚੋਂ ਮਿਲੀ ਵਿਅਕਤੀ ਦੀ ਲਾਸ਼

12/26/2017 5:34:34 PM

ਨਿਊ ਸਾਊਥ ਵੇਲਜ਼ (ਏਜੰਸੀ)— ਨਿਊ ਸਾਊਥ ਵੇਲਜ਼ ਦੇ ਟਾਊਨ ਬਾਇਰਨ ਬੇਅ ਸਥਿਤ ਘਰ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਇਹ ਘਟਨਾ ਬੀਤੀ ਰਾਤ ਵਾਪਰੀ। ਐਮਰਜੈਂਸੀ ਅਧਿਕਾਰੀਆਂ ਨੂੰ ਬੀਤੀ ਰਾਤ 11.30 ਵਜੇ ਘਟਨਾ ਦੀ ਜਾਣਕਾਰੀ ਦਿੱਤੀ ਗਈ। ਜਦੋਂ ਅਧਿਕਾਰੀ ਮੌਕੇ 'ਤੇ ਪੁੱਜੇ ਤਾਂ 28 ਸਾਲਾ ਵਿਅਕਤੀ ਮ੍ਰਿਤਕ ਮਿਲਿਆ। 
ਅਧਿਕਾਰੀਆਂ ਮੁਤਾਬਕ ਵਿਅਕਤੀ 'ਤੇ ਹਮਲਾ ਕੀਤਾ ਗਿਆ। ਪੁਲਸ ਨੂੰ ਮਾਮਲਾ ਸ਼ੱਕੀ ਲੱਗ ਰਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਅਸੀਂ ਫਿਲਹਾਲ ਜਾਂਚ ਕਰ ਰਹੇ ਹਾਂ। ਪੁਲਸ ਨੇ ਇਹ ਵੀ ਕਿਹਾ ਕਿ ਕਿਸੇ ਵੀ ਨੂੰ ਇਸ ਘਟਨਾ ਦੀ ਕੋਈ ਵੀ ਜਾਣਕਾਰੀ ਮਿਲੇ, ਉਹ ਸਾਡੇ ਨਾਲ ਸੰਪਰਕ ਕਾਇਮ ਕਰੇ।


Related News