25,000 ਫੁੱਟ ਦੀ ਉਚਾਈ 'ਤੇ ਜਹਾਜ਼ ਦੇ ਇੰਜਣ 'ਚ ਲੱਗੀ ਅੱਗ, ਘਬਰਾਏ ਯਾਤਰੀ (ਵੀਡੀਓ)

Tuesday, Nov 12, 2024 - 01:22 PM (IST)

ਇੰਟਰਨੈਸ਼ਨਲ ਡੈਸਕ- ਚੀਨ ਦੀ ਹੈਨਾਨ ਏਅਰਲਾਈਨਜ਼ ਦੀ ਇਕ ਫਲਾਈਟ ਦੇ ਯਾਤਰੀਆਂ ਦੀ ਜਾਨ ਉਸ ਸਮੇਂ ਖ਼ਤਰੇ 'ਚ ਪੈ ਗਈ, ਜਦੋਂ ਉਡਾਣ ਦੌਰਾਨ ਇਕ ਪੰਛੀ ਜਹਾਜ਼ ਨਾਲ ਟਕਰਾ ਗਿਆ ਅਤੇ ਇੰਜਣ 'ਚ ਅੱਗ ਲੱਗ ਗਈ। ਬੋਇੰਗ 787-9 ਡ੍ਰੀਮਲਾਈਨਰ ਜਹਾਜ਼, 249 ਯਾਤਰੀਆਂ ਅਤੇ 16 ਚਾਲਕ ਦਲ ਦੇ ਮੈਂਬਰਾਂ ਨੂੰ ਲੈ ਕੇ ਰੋਮ ਦੇ ਫਿਯੂਮਿਸੀਨੋ ਹਵਾਈ ਅੱਡੇ ਤੋਂ ਚੀਨ ਦੇ ਸ਼ੇਨਜ਼ੇਨ ਜਾ ਰਿਹਾ ਸੀ। ਇਹ ਘਟਨਾ ਟੇਕਆਫ ਦੇ ਕੁਝ ਹੀ ਮਿੰਟਾਂ ਬਾਅਦ ਵਾਪਰੀ। ਜਹਾਜ਼ ਲਗਭਗ 25,000 ਫੁੱਟ ਦੀ ਉਚਾਈ 'ਤੇ ਸੀ, ਜਦੋਂ ਅਚਾਨਕ ਪੰਛੀ ਦੇ ਟਕਰਾਉਣ ਕਾਰਨ ਸੱਜੇ ਇੰਜਣ ਨੂੰ ਅੱਗ ਲੱਗ ਗਈ, ਜਿਸ ਕਾਰਨ ਯਾਤਰੀਆਂ 'ਚ ਦਹਿਸ਼ਤ ਫੈਲ ਗਈ।

ਇਹ ਵੀ ਪੜ੍ਹੋ: 3 ਘਰਾਂ 'ਚ 5 ਲੋਕਾਂ ਦਾ ਗੋਲੀਆਂ ਮਾਰ ਕੇ ਕਤਲ

ਪਾਇਲਟ ਦੀ ਸਿਆਣਪ ਕਾਰਨ ਜਾਨ ਬਚ ਗਈ

ਸਥਿਤੀ ਨੂੰ ਸਮਝਦੇ ਹੋਏ, ਜਹਾਜ਼ ਦੇ ਪਾਇਲਟ ਨੇ ਤੁਰੰਤ ਐਮਰਜੈਂਸੀ ਲੈਂਡਿੰਗ ਕਰਨ ਦਾ ਫੈਸਲਾ ਕੀਤਾ ਅਤੇ ਫਲਾਇਟ ਨੂੰ ਵਾਪਸ ਰੋਮ ਦੇ ਫਿਯੂਮਿਸੀਨੋ ਹਵਾਈ ਅੱਡੇ 'ਤੇ ਸੁਰੱਖਿਅਤ ਉਤਾਰਿਆ। ਹਵਾਈ ਅੱਡੇ 'ਤੇ ਮੌਜੂਦ ਐਮਰਜੈਂਸੀ ਸੇਵਾਵਾਂ ਨੇ ਤੁਰੰਤ ਅੱਗ ਬੁਝਾਈ ਅਤੇ ਯਾਤਰੀਆਂ ਨੂੰ ਐਮਰਜੈਂਸੀ ਗੇਟ ਰਾਹੀਂ ਸੁਰੱਖਿਅਤ ਬਾਹਰ ਕੱਢਿਆ। ਇਸ ਖ਼ਤਰਨਾਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ, ਜਿਸ 'ਚ ਜਹਾਜ਼ ਦੇ ਇੰਜਣ 'ਚੋਂ ਅੱਗ ਦੀਆਂ ਲਪਟਾਂ ਉੱਠਦੀਆਂ ਵੇਖੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ: ਵੱਧ ਸਕਦੀਆਂ ਹਨ ਭਾਰਤੀਆਂ ਦੀਆਂ ਮੁਸ਼ਕਲਾਂ, ਇਮੀਗ੍ਰੇਸ਼ਨ ਨੀਤੀ ਨੂੰ ਲੈ ਕੇ ਸਖ਼ਤ ਹੋਏ ਟਰੰਪ

ਏਅਰਲਾਈਨਜ਼ ਅਤੇ ਸੁਰੱਖਿਆ ਏਜੰਸੀਆਂ ਕਰਨਗੀਆਂ ਜਾਂਚ 

ਹੈਨਾਨ ਏਅਰਲਾਈਨਜ਼ ਦੇ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਯਾਤਰੀ ਨੂੰ ਸਰੀਰਕ ਤੌਰ 'ਤੇ ਨੁਕਸਾਨ ਨਹੀਂ ਪਹੁੰਚਿਆ ਹੈ। ਏਅਰਲਾਈਨ ਨੇ ਘਟਨਾ ਦੀ ਜਾਂਚ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਹੈ। ਇਟਾਲੀਅਨ ਕੋਸਟ ਗਾਰਡ ਨੇ ਪੁਸ਼ਟੀ ਕੀਤੀ ਹੈ ਕਿ ਇਹ ਘਟਨਾ ਪੰਛੀਆਂ ਦੇ ਟਕਰਾਉਣ ਕਾਰਨ ਹੋਈ ਹੈ।

ਇਹ ਵੀ ਪੜ੍ਹੋ: ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਦਾਗੀਆਂ 165 ਤੋਂ ਵੱਧ ਮਿਜ਼ਾਈਲਾਂ, 7 ਲੋਕ ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News