ਜਾਪਾਨ ਦੀ ਸੱਤਾਧਾਰੀ ਪਾਰਟੀ ਦੇ ਮੁੱਖ ਦਫਤਰ ''ਤੇ ਬੰਬ ਹਮਲਾ, ਸ਼ੱਕੀ ਗ੍ਰਿਫਤਾਰ

Saturday, Oct 19, 2024 - 01:04 PM (IST)

ਟੋਕੀਓ (ਏਜੰਸੀ)- ਜਾਪਾਨ ਦੀ ਸੱਤਾਧਾਰੀ ਪਾਰਟੀ ਦੇ ਮੁੱਖ ਦਫਤਰ ਵਿਚ ਸ਼ੁੱਕਰਵਾਰ ਨੂੰ ਇਕ ਵਿਅਕਤੀ ਨੇ ਕਈ ਬੰਬ ਸੁੱਟੇ, ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਨਤਕ ਪ੍ਰਸਾਰਕ 'ਐੱਨ.ਐੱਚ.ਕੇ.' ਅਤੇ ਹੋਰ ਜਾਪਾਨੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਇਸ ਹਮਲੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਟੋਕੀਓ ਪੁਲਸ ਨੇ ਇਸ ਘਟਨਾ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ।

ਇਹ ਵੀ ਪੜ੍ਹੋ: ਵਿਰੋਧੀ ਧਿਰ ਦੇ ਨੇਤਾ ਦਾ ਦੋਸ਼; ਟਰੂਡੋ ਧਿਆਨ ਭਟਕਾਉਣ ਲਈ ਨਿੱਝਰ ਦੇ ਕਤਲ ਦੀ ਕਰ ਰਹੇ ਹਨ ਵਰਤੋਂ

ਖਬਰਾਂ ਮੁਤਾਬਕ ਦੋਸ਼ੀ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ। ਇਸ ਵਿਚ ਦੱਸਿਆ ਗਿਆ ਕਿ ਦੋਸ਼ੀ ਆਪਣੀ ਕਾਰ ਨਾਲ ਨੇੜੇ ਦੀ ਵਾੜ 'ਚ ਦਾਖ਼ਲ ਹੋ ਗਿਆ ਸੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਮਲੇ ਪਿੱਛੇ ਕੀ ਮਕਸਦ ਸੀ। ਸੱਤਾਧਾਰੀ ਲਿਬਰਲ ਡੈਮੋਕ੍ਰੇਟਿਕ ਪਾਰਟੀ ਸ਼ੱਕੀ ਵਿੱਤ ਅਤੇ ਟੈਕਸ ਚੋਰੀ ਦੇ ਘੁਟਾਲਿਆਂ ਕਾਰਨ ਆਮ ਲੋਕਾਂ ਵਿੱਚ ਤੇਜ਼ੀ ਨਾਲ ਲੋਕਪ੍ਰਿਅਤਾ ਗੁਆ ਰਹੀ ਹੈ।

ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ’ਚ ਗਿਰਾਵਟ

ਹਮਲੇ ਦੇ ਸਬੰਧ ਵਿਚ ਪਾਰਟੀ ਨੇ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਦੇਸ਼ ਦੀ ਸੰਸਦ ਦੇ ਹੇਠਲੇ ਸਦਨ ਲਈ 27 ਅਕਤੂਬਰ ਨੂੰ ਵੋਟਿੰਗ ਹੋਵੇਗੀ। ਸੱਤਾਧਾਰੀ ਪਾਰਟੀ ਨੇ ਅਧਿਕਾਰਤ ਤੌਰ 'ਤੇ ਕੁਝ ਦਾਗੀ ਆਗੂਆਂ ਤੋਂ ਸਮਰਥਨ ਵਾਪਸ ਲੈ ਲਿਆ ਹੈ ਪਰ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਜਾਪਾਨ ਵਿੱਚ ‘ਲਿਬਰਲ ਡੈਮੋਕਰੇਟਸ’ ਲੰਮੇ ਸਮੇਂ ਤੋਂ ਸੱਤਾ ਵਿੱਚ ਹਨ। 

ਇਹ ਵੀ ਪੜ੍ਹੋ: ਯੂਕ੍ਰੇਨ 'ਚ ਜੰਗ ਨੂੰ ਖਤਮ ਕਰਨ ਲਈ ਕੋਈ ਸਮਾਂ ਸੀਮਾ ਤੈਅ ਕਰਨਾ ਮੁਸ਼ਕਲ : ਪੁਤਿਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News