ਜਾਪਾਨ ਦੀ ਸੱਤਾਧਾਰੀ ਪਾਰਟੀ ਦੇ ਮੁੱਖ ਦਫਤਰ 'ਤੇ ਬੰਬ ਹਮਲਾ, ਸ਼ੱਕੀ ਗ੍ਰਿਫਤਾਰ

Saturday, Oct 19, 2024 - 01:04 PM (IST)

ਜਾਪਾਨ ਦੀ ਸੱਤਾਧਾਰੀ ਪਾਰਟੀ ਦੇ ਮੁੱਖ ਦਫਤਰ 'ਤੇ ਬੰਬ ਹਮਲਾ, ਸ਼ੱਕੀ ਗ੍ਰਿਫਤਾਰ

ਟੋਕੀਓ (ਏਜੰਸੀ)- ਜਾਪਾਨ ਦੀ ਸੱਤਾਧਾਰੀ ਪਾਰਟੀ ਦੇ ਮੁੱਖ ਦਫਤਰ ’ਤੇ ਸ਼ਨੀਵਾਰ ਨੂੰ ਇਕ ਸ਼ੱਕੀ ਵਿਅਕਤੀ ਨੇ ਬੰਬ ਨਾਲ ਹਮਲਾ ਕੀਤਾ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਾਪਾਨੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਇਸ ਹਮਲੇ ’ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਟੋਕੀਓ ਪੁਲਸ ਨੇ ਇਸ ਘਟਨਾ ਸਬੰਧੀ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਵਿਰੋਧੀ ਧਿਰ ਦੇ ਨੇਤਾ ਦਾ ਦੋਸ਼; ਟਰੂਡੋ ਧਿਆਨ ਭਟਕਾਉਣ ਲਈ ਨਿੱਝਰ ਦੇ ਕਤਲ ਦੀ ਕਰ ਰਹੇ ਹਨ ਵਰਤੋਂ

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਆਪਣੀ ਕਾਰ ਨੂੰ ਨੇੜੇ ਦੇ ਵਾੜੇ ’ਚ ਵਾੜ ਦਿੱਤਾ ਸੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਮਲੇ ਪਿੱਛੇ ਉਸ ਦਾ ਮਕਸਦ ਕੀ ਸੀ। ਸੱਤਾਧਾਰੀ ‘ਲਿਬਰਲ ਡੈਮੋਕ੍ਰੇਟਿਕ ਪਾਰਟੀ’ ਸ਼ੱਕੀ ਵਿੱਤ ਅਤੇ ਟੈਕਸ ਚੋਰੀ ਦੇ ਘਪਲਿਆਂ ਕਾਰਨ ਆਮ ਲੋਕਾਂ ’ਚ ਆਪਣੀ ਲੋਕਪ੍ਰਿਯਤਾ ਗਵਾਉਂਦੀ ਜਾ ਰਹੀ ਹੈ। ਹਮਲੇ ਸਬੰਧੀ ਪਾਰਟੀ ਨੇ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ’ਚ ਗਿਰਾਵਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

cherry

Content Editor

Related News