ਬੁਰਕਾ ਪਹਿਨੇ ਹਮਲਾਵਰ ਨੇ ਖੁਦ ਨੂੰ ਉਡਾਇਆ, ਕਾਬੁਲ ''ਚ ਆਤਮਘਾਤੀ ਹਮਲਾ, 61 ਮਰੇ

07/23/2016 9:02:41 PM

ਕਾਬੁਲ— ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਅੱਜ ਘੱਟ ਗਿਣਤੀ ਹਜ਼ਾਰਾ ਭਾਈਚਾਰੇ ਦੇ ਵਿਖਾਵਾਕਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ ਵਿਚ 61 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2007 ਹੋਰ ਜ਼ਖਮੀ ਹੋ ਗਏ। ਇਸ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ. ਐੱਸ.) ਨੇ ਲਈ ਹੈ।
ਅਫਗਾਨ ਰਾਸ਼ਟਰਪਤੀ ਅਸ਼ਰਫ ਗਨੀ ਨੇ ਦਸਿਆ ਕਿ ਆਤਮਘਾਤੀ ਹਮਲਾਵਰ ਨੇ ਵਿਖਾਵਾਕਾਰੀਆਂ ਵਿਚ ਜਾ ਕੇ ਖੁਦ ਨੂੰ ਬੰਬ ਨਾਲ ਉਡਾ ਲਿਆ ਜਿਸ ਨਾਲ ਸੁਰੱਖਿਆ ਬਲਾਂ, ਪੁਲਸ ਦੇ ਜਵਾਨਾਂ ਅਤੇ ਆਮ ਨਾਗਰਿਕਾਂ ਦੀ ਮੌਤ ਹੋ ਗਈ। ਹਮਲਾਵਰ ਨੇ ਬੁਰਕਾ ਪਾਇਆ ਹੋਇਆ ਸੀ। ਸਰਕਾਰੀ ਅਧਿਕਾਰੀਆਂ ਨੇ ਕਲ ਹੀ ਹਮਲੇ ਦੀ ਚੇਤਾਵਨੀ ਦਿੱਤੀ ਸੀ।
ਹਜ਼ਾਰਾ ਭਾਈਚਾਰੇ ਦੇ ਲੋਕ ਇਥੋਂ ਬਿਜਲੀ ਲਾਈਨ ਨੂੰ ਬਦਲੀ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਵਿਖਾਵਾ ਕਰ ਰਹੇ ਸਨ।
ਸਿਹਤ ਮੰਤਰਾਲਾ ਦੇ ਬੁਲਾਰੇ ਮੁਹੰਮਦ ਇਸਮਾਈਲ ਕਾਵੂਸੀ ਨੇ ਮ੍ਰਿਤਕਾਂ ਦੇ ਜ਼ਖਮੀਆਂ ਦੀ ਗਿਣਤੀ ਦੀ ਪੁਸ਼ਟੀ ਕਰਦੇ ਹੋਏ ਦਸਿਆ ਕਿ ਜ਼ਖਮੀਆਂ ਨੂੰ ਨੇੜਲੇ ਹਪਸਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਐਮਰਜੈਂਸੀ ਸੇਵਾਵਾਂ ਵਾਲੀਆਂ ਗੱਡੀਆਂ ਜ਼ਖਮੀਆਂ ਨੂੰ ਹਸਪਤਾਲ ਲਿਜਾਂਦੀਆਂ ਦੇਖੀਆਂ ਗਈਆਂ। ਸੋਸ਼ਲ ਮੀਡੀਆ ''ਤੇ ਪਾਈਆਂ ਗਈਆਂ ਤਸਵੀਰਾਂ ਵਿਚ ਹਮਲੇ ਦੀ ਥਾਂ ''ਤੇ ਕਈ ਲਾਸ਼ਾਂ ਨੂੰ ਖਿਲਰਿਆਂ ਦਿਖਾਇਆ ਗਿਆ। ਇਸ ਹਮਲੇ ਮਗਰੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਸ਼ਹਿਥ ਦੇ ਦਰਮਿਆਨੇ ਹਿੱਸੇ ਦੀ ਘੇਰਾਬੰਦੀ ਕਰ ਕੇ ਹੈਲੀਕਾਪਟਰ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ।

Related News