ਪਾਕਿ ਦੇ ਕਵੇਟਾ ਸ਼ਹਿਰ ’ਚ ਬੰਬ ਧਮਾਕਾ, 2 ਪੁਲਸ ਮੁਲਾਜ਼ਮਾਂ ਦੀ ਮੌਤ

Monday, Aug 09, 2021 - 02:25 AM (IST)

ਪਾਕਿ ਦੇ ਕਵੇਟਾ ਸ਼ਹਿਰ ’ਚ ਬੰਬ ਧਮਾਕਾ, 2 ਪੁਲਸ ਮੁਲਾਜ਼ਮਾਂ ਦੀ ਮੌਤ

ਇਸਲਾਮਾਬਾਦ-ਪਾਕਿਸਤਾਨ ਦੇ ਅਸ਼ਾਂਤ ਬਲੂਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ 'ਚ ਇਕ ਲਗਜ਼ਰੀ ਹੋਟਲ ਨੇੜੇ ਐਤਵਾਰ ਨੂੰ ਪੁਲਸ ਦੀ ਵੈਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਸ਼ਕਤੀਸ਼ਾਲੀ ਬੰਬ ਧਮਾਕੇ 'ਚ ਘੱਟੋ-ਘੱਟ 2 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ ਜਦਕਿ 8 ਪੁਲਸ ਮੁਲਾਜ਼ਮਾਂ ਸਮੇਤ 12 ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਬਲੂਚਿਸਤਾਨ ਸਰਕਾਰ ਦੇ ਬੁਲਾਰੇ ਲਿਆਕਤ ਸ਼ਾਹਵਾਨੀ ਨੇ ਕਿਹਾ ਕਿ ਸ਼ੁਰੂਆਤੀ ਜਾਂਚ 'ਚ ਪਤਾ ਚੱਲਿਆ ਹੈ ਕਿ ਬੰਬ ਨੂੰ ਇਕ ਮੋਟਰ ਸਾਈਕਲ 'ਚ ਲਾਇਆ ਗਿਆ ਸੀ। ਕਵੇਟਾ ਸ਼ਹਿਰ 'ਚ ਸੇਰੇਨਾ ਹੋਟਲ ਨੇੜੇ ਤੰਜੀਮ ਸਕੁਵਾਇਰਸ 'ਤੇ ਖੜ੍ਹੀ ਪੁਲਸ ਦੀ ਇਕ ਵੈਨ ਨੂੰ ਨਿਸ਼ਾਨਾ ਬਣਾ ਕੇ ਇਹ ਧਮਾਕਾ ਕੀਤਾ ਗਿਆ।

ਇਹ ਵੀ ਪੜ੍ਹੋ : ਅਫਗਾਨਿਸਤਾਨ ਨੂੰ ਕਮਜ਼ੋਰ ਬਣਾਈ ਰੱਖਣਾ ਚਾਹੁੰਦਾ ਹੈ ਪਾਕਿਸਤਾਨ

ਸੁਰੱਖਿਆ ਏਜੰਸੀਆਂ ਨੇ ਘਟਨਾ ਵਾਲੀ ਥਾਂ ਦੀ ਘੇਰਾਬੰਦੀ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਸ਼ਹਿਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਨੇੜੇ ਦੀਆਂ ਇਮਾਰਤਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਸ ਬੰਬ ਧਮਾਕੇ ਦੀ ਜ਼ਿੰਮੇਵਾਰੀ ਹੁਣ ਤੱਕ ਕਿਸੇ ਵੀ ਸੰਗਠਨ ਨੇ ਨਹੀਂ ਲਈ ਹੈ। ਬਲੂਚਿਸਤਾਨ ਸੂਬੇ ਦੇ ਮੁੱਖ ਮੰਤਰੀ ਜਾਮ ਕਮਾਲ ਖਾਨ ਨੇ ਇਸ ਧਮਾਕੇ ਦੀ ਨਿੰਦਾ ਕੀਤੀ ਹੈ। ਅੱਤਵਾਦ ਰੋਕੂ ਵਿਭਾਗ ਦੇ ਬੁਲਾਰੇ ਮੁਤਾਬਕ ਧਮਾਕਾ ਆਈ.ਈ.ਡੀ. ਰਾਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਦਿੱਲੀ ਦੇ ਸਰਕਾਰੀ ਹਸਪਤਾਲਾਂ 'ਚ ਸ਼ੁਰੂ ਕੀਤੇ ਗਏ 45 PSA ਆਕਸੀਜਨ ਪਲਾਂਟ


author

Anuradha

Content Editor

Related News