ਵੱਡੀ ਖ਼ਬਰ : ਅਫਗਾਨਿਸਤਾਨ ''ਚ ਗੁਰਦੁਆਰਾ ਸਾਹਿਬ ਨੇੜੇ ਬੰਬ ਧਮਾਕਾ (ਵੀਡੀਓ)

Wednesday, Jul 27, 2022 - 06:21 PM (IST)

ਵੱਡੀ ਖ਼ਬਰ : ਅਫਗਾਨਿਸਤਾਨ ''ਚ ਗੁਰਦੁਆਰਾ ਸਾਹਿਬ ਨੇੜੇ ਬੰਬ ਧਮਾਕਾ (ਵੀਡੀਓ)

ਕਾਬੁਲ (ਬਿਊਰੋ): ਅਫਗਾਨਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਬੁਲ ਦੇ ਕਾਰਤੇ ਪਰਵਾਨ ਗੁਰਦੁਆਰੇ ਨੇੜੇ ਬੁੱਧਵਾਰ ਨੂੰ ਬੰਬ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਇਲਾਕੇ ਦੇ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਮੈਂਬਰ ਸੁਰੱਖਿਅਤ ਹਨ। ਇਹ ਘਟਨਾ ਇਸਲਾਮਿਕ ਸਟੇਟ (ਆਈਐਸ) ਦੇ ਅੱਤਵਾਦੀਆਂ ਨੇ ਪਵਿੱਤਰ ਸਥਾਨ 'ਤੇ ਹਮਲਾ ਕਰਕੇ ਘੱਟ ਗਿਣਤੀਆਂ ਦੇ ਕਈ ਮੈਂਬਰਾਂ ਦੀ ਹੱਤਿਆ ਕਰਨ ਦੇ ਇਕ ਮਹੀਨੇ ਬਾਅਦ ਵਾਪਰੀ ਹੈ। ਇਸ ਘਟਨਾ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਧਮਾਕਾ ਗੁਰਦੁਆਰੇ ਦੇ ਗੇਟ ਦੇ ਨਾਲ ਲੱਗਦੀ ਇੱਕ ਦੁਕਾਨ ਦੇ ਅੰਦਰ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਹ ਦੁਕਾਨ ਸਿੱਖ ਭਾਈਚਾਰੇ ਦੇ ਇਕ ਮੈਂਬਰ ਦੀ ਸੀ। ਤਾਲਿਬਾਨ ਨੇ ਵੀ ਅਜੇ ਤੱਕ ਇਸ ਧਮਾਕੇ 'ਤੇ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

PunjabKesari

ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਢੋਕ ਨੇ ਦੱਸਿਆ ਕਿ ਇਹ ਧਮਾਕਾ ਕਾਬੁਲ ਦੇ ਗੁਰਦੁਆਰਾ ਕਰਤਾ ਪਰਵਾਨ ਦੇ ਮੁੱਖ ਗੇਟ ਨੇੜੇ ਹੋਇਆ। ਉਨ੍ਹਾਂ ਕਿਹਾ ਕਿ ਧਮਾਕੇ ਵਿੱਚ ਸਿੱਖ ਜਾਂ ਹਿੰਦੂ ਭਾਈਚਾਰੇ ਦੇ ਕਿਸੇ ਵਿਅਕਤੀ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਹਾਲਾਂਕਿ ਧਮਾਕੇ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਅਜੇ ਤੱਕ ਕਿਸੇ ਜਥੇਬੰਦੀ ਨੇ ਗੁਰਦੁਆਰੇ 'ਤੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਇਕ ਮਹੀਨੇ ਦੇ ਅੰਦਰ ਇਸ ਗੁਰਦੁਆਰੇ 'ਤੇ ਇਹ ਦੂਜਾ ਹਮਲਾ ਹੈ। ਇੱਕ ਮਹੀਨਾ ਪਹਿਲਾਂ ਹੋਏ ਹਮਲੇ ਵਿੱਚ ਸਿੱਖ ਭਾਈਚਾਰੇ ਦੇ ਇੱਕ ਦਰਜਨ ਤੋਂ ਵੱਧ ਮੈਂਬਰ ਅਤੇ ਤਾਲਿਬਾਨ ਦੇ ਮੈਂਬਰ ਮਾਰੇ ਗਏ ਸਨ।ਅਫਗਾਨਿਸਤਾਨ ਵਿੱਚ ਘੱਟ ਗਿਣਤੀ ਭਾਈਚਾਰਾ, ਜਿਸ ਵਿੱਚ ਹੋਰਨਾਂ ਤੋਂ ਇਲਾਵਾ, ਹਿੰਦੂ ਅਤੇ ਸਿੱਖ ਵੀ ਸ਼ਾਮਲ ਹਨ, ਅਫਗਾਨਿਸਤਾਨ ਵਿੱਚ ਹਿੰਸਾ ਦਾ ਨਿਸ਼ਾਨਾ ਰਹੇ ਹਨ। ਇਹ, ਤਾਲਿਬਾਨ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਕਿ ਉਹ ਉਸ ਦੇਸ਼ ਵਿੱਚ ਗੈਰ-ਮੁਸਲਮਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।

 

ਪੜ੍ਹੋ ਇਹ ਅਹਿਮ ਖ਼ਬਰ -ਦੇਸ਼ ਛੱਡ ਗਏ ਹਿੰਦੂ-ਸਿੱਖਾਂ ਨੂੰ ਤਾਲਿਬਾਨ ਦੀ ਅਪੀਲ, ਕਿਹਾ- ਪਰਤ ਆਓ, ਦੇਵਾਂਗੇ ਪੂਰੀ ਸੁਰੱਖਿਆ

ਅਗਸਤ 2021 ਵਿੱਚ ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਪਹਿਲਾਂ, ਉਸ ਦੇਸ਼ ਵਿੱਚ ਹਿਦੂਆਂ ਅਤੇ ਸਿੱਖਾਂ ਦੀ ਕੁੱਲ ਗਿਣਤੀ 600 ਦੇ ਕਰੀਬ ਸੀ। ਹਾਲਾਂਕਿ, ਅਗਸਤ 2021 ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਇਸ ਗਿਣਤੀ ਵਿੱਚ ਮਹੱਤਵਪੂਰਨ ਕਮੀ ਆਈ ਹੈ

।ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

Vandana

Content Editor

Related News