ਯੂਕੇ ਦੇ ਪ੍ਰਧਾਨ ਮੰਤਰੀ ਨੇ ਫੋਨ ''ਤੇ ਕੀਤੀ ਅਮਰੀਕੀ ਰਾਸ਼ਟਰਪਤੀ ਨਾਲ ਵਪਾਰਕ ਮੁੱਦਿਆਂ ''ਤੇ ਚਰਚਾ

Sunday, Jan 24, 2021 - 01:06 PM (IST)

ਯੂਕੇ ਦੇ ਪ੍ਰਧਾਨ ਮੰਤਰੀ ਨੇ ਫੋਨ ''ਤੇ ਕੀਤੀ ਅਮਰੀਕੀ ਰਾਸ਼ਟਰਪਤੀ ਨਾਲ ਵਪਾਰਕ ਮੁੱਦਿਆਂ ''ਤੇ ਚਰਚਾ

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਮਰੀਕਾ ਨਾਲ ਦੇਸ਼ ਦੇ ਸੰਬੰਧਾਂ ਨੂੰ ਹੋਰ ਸੁਹਿਰਦ ਬਨਾਉਣ ਦੇ ਯਤਨ ਕਰ ਰਹੇ ਹਨ। ਇਸ ਉਦੇਸ਼ ਦੀ ਪੂਰਤੀ ਲਈ ਪ੍ਰਧਾਨ ਮੰਤਰੀ ਜਾਨਸਨ ਨੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਈਡੇਨ ਦੇ ਬੁੱਧਵਾਰ ਸਹੁੰ ਚੁੱਕ ਸਮਾਗਮ ਤੋਂ ਬਾਅਦ ਦੋਵੇਂ ਦੇਸ਼ਾਂ ਵਿਚਕਾਰ ਗਠਜੋੜ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਨਾਲ ਫੋਨ 'ਤੇ ਗੱਲਬਾਤ ਕੀਤੀ ਹੈ। 

ਪੜ੍ਹੋ ਇਹ ਅਹਿਮ ਖਬਰ- ਸੰਯੁਕਤ ਰਾਸ਼ਟਰ ਨੇ ਆਪਣੇ ਸਟਾਫ ਨੂੰ ਪਾਕਿ ਏਅਰਲਾਈਨਜ਼ ਤੋਂ ਸਫਰ ਕਰਨ 'ਤੇ ਲਾਈ ਰੋਕ

ਡਾਊਨਿੰਗ ਸਟ੍ਰੀਟ ਦੇ ਬੁਲਾਰੇ ਅਨੁਸਾਰ ਇਸ ਦੌਰਾਨ ਦੋਵੇਂ ਦੇਸ਼ਾਂ ਦੇ ਪ੍ਰਤੀਨਿਧੀਆਂ ਵਿਚਕਾਰ ਹੋਰਾਂ ਮੁਦਿੱਆਂ ਦੇ ਨਾਲ ਮੁਫ਼ਤ ਵਪਾਰ ਸਮਝੌਤੇ 'ਤੇ ਵੀ ਚਰਚਾ ਹੋਈ ਹੈ। ਇਸ ਸੰਬੰਧੀ ਪ੍ਰਧਾਨ ਮੰਤਰੀ ਜਾਨਸਨ ਨੇ ਟਵਿੱਟਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਗੱਲ ਕਰਕੇ ਉਹ ਦੋਵੇਂ ਦੇਸ਼ਾਂ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਗਠਜੋੜ ਨੂੰ ਹੋਰ ਗੂੜ੍ਹਾ ਕਰਨ ਦੀ ਉਮੀਦ ਕਰ ਰਹੇ ਹਨ।ਇਸ ਦੇ ਇਲਾਵਾ ਪ੍ਰਧਾਨ ਮੰਤਰੀ ਨੇ ਬਾਈਡੇਨ ਦੁਆਰਾ ਪੈਰਿਸ ਜਲਵਾਯੂ ਸਮਝੌਤੇ ਵਿੱਚ ਮੁੜ ਸ਼ਾਮਲ ਹੋਣ ਦੇ ਫ਼ੈਸਲੇ ਦਾ ਵੀ ਨਿੱਘਾ ਸਵਾਗਤ ਕੀਤਾ ਹੈ। ਦੋਵੇਂ ਦੇਸ਼ਾਂ ਦੇ ਨੇਤਾ ਇਸ ਫੋਨ ਕਾਲ ਤੋਂ ਇਲਾਵਾ ਇਸ ਸਾਲ ਵਿਅਕਤੀਗਤ ਤੌਰ 'ਤੇ ਹੋ ਰਹੇ ਜੀ-7, ਜੀ 20 ਅਤੇ ਕੋਪ 26 ਸੰਮੇਲਨਾਂ ਦੁਆਰਾ ਇਕੱਠੇ ਕੰਮ ਕਰਨ ਦੀ ਵੀ ਉਮੀਦ ਕਰ ਰਹੇ ਹਨ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।


author

Vandana

Content Editor

Related News