ਡੈਲਟਾ ਤੋਂ ਜ਼ਿਆਦਾ ਖਤਰਨਾਕ ਹੈ ਕੋਰੋਨਾ ਵਾਇਰਸ ਦਾ ਓਮੀਕ੍ਰੋਨ ਵੇਰੀਐਂਟ : ਬੋਰਿਸ ਜਾਨਸਨ

12/08/2021 12:43:40 AM

ਲੰਡਨ-ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਮੰਗਲਵਾਰ ਨੂੰ ਆਪਣੇ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਕਿਹਾ ਕਿ ਸ਼ੁਰੂਆਤੀ ਸੰਕੇਤਾਂ ਤੋਂ ਪਤਾ ਚੱਲਦਾ ਹੈ ਕਿ ਕੋਰੋਨਾ ਵਾਇਰਸ ਦਾ ਓਮੀਕ੍ਰੋਨ ਵੇਰੀਐਂਟ, ਡੈਲਟਾ ਵੇਰੀਐਂਟ ਤੋਂ ਜ਼ਿਆਦਾ ਖਤਰਨਾਕ ਹੈ। ਮੌਜੂਦਾ ਸਮੇਂ 'ਚ ਬ੍ਰਿਟੇਨ 'ਚ ਡੈਲਟਾ ਵੇਰੀਐਂਟ ਦੇ ਇਨਫੈਕਸ਼ਨ ਦੇ ਮਾਮਲੇ ਜ਼ਿਆਦਾ ਗਿਣਤੀ 'ਚ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ : ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨੇ ਜਵਾਲਾਮੁਖੀ ਫਟਣ ਨਾਲ ਤਬਾਹ ਹੋਏ ਇਲਾਕਿਆਂ ਦਾ ਕੀਤਾ ਦੌਰਾ

ਮੰਤਰੀ ਮੰਡਲ ਦੀ ਬੈਠਕ ਦੇ ਬਾਰੇ 'ਚ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਪੱਤਰਕਾਰਾਂ ਨੂੰ ਕਿਹਾ ਕਿ ਜਾਨਸਨ ਨੇ ਦੁਹਰਾਇਆ ਕਿ ਫਿਲਹਾਲ ਕੋਵਿਡ-19 ਦੇ ਨਵੇਂ ਵੇਰੀਐਂਟ ਦੇ ਵਿਆਪਕ ਪ੍ਰਭਾਵ ਦੇ ਬਾਰੇ 'ਚ ਕੋਈ ਵੀ ਸਿੱਟਾ ਕੱਢਣਾ ਜਲਦਬਾਜ਼ੀ ਹੋਵੇਗੀ। ਜਾਨਸਨ ਦੀ ਇਹ ਟਿੱਪਣੀ ਅਜਿਹੇ ਸਮੇਂ 'ਚ ਆਈ ਹੈ ਜਦ ਮੰਗਲਵਾਰ ਨੂੰ ਬ੍ਰਿਟੇਨ 'ਚ ਓਮੀਕ੍ਰੋਨ ਨਾਲ ਇਨਫੈਕਸ਼ਨ ਦੇ 101 ਨਵੇਂ ਮਾਮਲੇ ਸਾਹਮਣੇ ਆਏ ਜਿਸ ਦੇ ਨਾਲ ਇਨ੍ਹਾਂ ਮਾਮਲਿਆਂ ਦੀ ਗਿਣਤੀ ਵਧ ਕੇ 437 ਹੋ ਗਈ ਹੈ। ਬੁਲਾਰੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਓਮੀਕ੍ਰੋਨ ਨੂੰ ਲੈ ਕੇ ਕੋਈ ਵੀ ਸਿੱਟਾ ਕੱਢਣਾ ਬੇਹਦ ਜਲਦਬਾਜ਼ੀ ਹੋਵੇਗੀ। ਹਾਲਾਂਕਿ, ਸ਼ੁਰੂਆਤੀ ਸੰਕੇਤਾਂ ਤੋਂ ਪਤਾ ਚੱਲਦਾ ਹੈ ਕਿ ਡੈਲਟਾ ਦੀ ਤੁਲਨਾ 'ਚ ਓਮੀਕ੍ਰੋਨ ਜ਼ਿਆਦਾ ਇਨਫੈਕਸ਼ਨ ਵਾਲਾ ਹੈ।

ਇਹ ਵੀ ਪੜ੍ਹੋ : ਅਫਰੀਕਾ ਦੇ 9 ਦੇਸ਼ਾਂ 'ਚ ਓਮੀਕ੍ਰੋਨ ਵੇਰੀਐਂਟ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ : ਅਧਿਕਾਰੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Karan Kumar

This news is Content Editor Karan Kumar