ਦੋਵਾਂ ਕੋਰਿਆਈ ਦੇਸ਼ਾਂ ਵਿਚਾਲੇ ਹੋਈ ਗੱਲਬਾਤ ਨੂੰ ਲੈ ਕੇ ਚੀਨ ਖੁਸ਼
Tuesday, Jan 09, 2018 - 03:20 PM (IST)

ਬੀਜਿੰਗ(ਭਾਸ਼ਾ)— ਚੀਨ ਨੇ ਅੱਜ ਭਾਵ ਮੰਗਲਵਾਰ ਨੂੰ ਕਿਹਾ ਕਿ ਉਹ ਦੋਵਾਂ ਕੋਰਿਆਈ ਦੇਸ਼ਾਂ ਵਿਚਕਾਰ ਪਹਿਲੀ ਰਸਮੀ ਗੱਲਬਾਤ ਨੂੰ ਲੈ ਕੇ ਖੁਸ਼ ਹੈ ਅਤੇ ਇਸ ਤਰ੍ਹਾਂ ਦੇ ਸਕਾਰਾਤਮਕ ਕਦਮਾਂ ਦਾ ਸਵਾਗਤ ਕਰਦਾ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲੁ ਕਾਂਗ ਨੇ ਅੱਜ ਨਿਯਮਿਤ ਪੱਤਰਕਾਰ ਸੰਮੇਲਨ ਵਿਚ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪਿਛਲੇ ਢਾਈ ਸਾਲਾਂ ਵਿਚ ਦੋਵਾਂ ਵਿਚਕਾਰ ਰਸਮੀ ਤੌਰ 'ਤੇ ਸ਼ੁਰੂ ਹੋਈ ਗੱਲਬਾਤ ਦਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਉਤਰੀ ਕੋਰੀਆ ਨੇ ਘੋਸ਼ਣਾ ਕੀਤੀ ਸੀ ਕਿ ਉਹ ਅਗਲੇ ਮਹੀਨੇ ਦੱਖਣੀ ਕੋਰੀਆ ਵਿਚ ਉਚ ਪੱਧਰੀ ਅਧਿਕਾਰੀਆਂ, ਐਥਲੀਟਾਂ ਅਤੇ ਉਨ੍ਹਾਂ ਦਾ ਉਤਸ਼ਾਹ ਵਧਾਉਣ ਵਾਲੇ ਦਲ ਨੂੰ ਭੇਜੇਗਾ।