ਬ੍ਰਾਜ਼ੀਲ ''ਚ ਪਿਛਲੇ 24 ਘੰਟਿਆਂ ''ਚ ਕੋਰੋਨਾ ਨਾਲ 1179 ਮੌਤਾਂ

05/20/2020 10:25:40 AM

ਰੀਓ ਡੀ ਜਨੇਰੀਓ : ਦੱਖਣੀ ਅਮਰੀਕੀ ਦੇਸ਼ ਬ੍ਰਾਜ਼ੀਲ ਵਿਚ ਪਿਛਲੇ 24 ਘੰਟਿਆਂ ਦੌਰਾਨ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ 'ਕੋਵਿਡ-19' ਦੇ ਪ੍ਰਕੋਪ ਨਾਲ 1179 ਮਰੀਜ਼ਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 17,971 ਹੋ ਗਈ ਹੈ। ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਘਾਤਕ ਕੋਰੋਨਾ ਵਾਇਰਸ ਨਾਲ 17,408 ਨਵੇਂ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਸ ਤੋਂ ਬਾਅਦ ਦੇਸ਼ ਵਿਚ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 271,628 ਹੋ ਗਈ ਹੈ। ਇਸ ਤੋਂ ਪਹਿਲਾਂ 12 ਮਈ ਨੂੰ ਦੇਸ਼ ਵਿਚ ਕੋਰੋਨਾ ਨਾਲ 881 ਲੋਕਾਂ ਦੀ ਮੌਤ ਹੋ ਈ ਸੀ।

ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਦੇ ਪ੍ਰਕੋਪ ਨੂੰ ਦੇਖਦੇ ਹੋਏ 11 ਮਾਰਚ ਨੂੰ ਹੀ ਇਸ ਨੂੰ ਗਲੋਬਲ ਮਹਾਮਾਰੀ ਐਲਾਨ ਕਰ ਦਿੱਤਾ ਸੀ ਅਤੇ ਇਸ ਵਾਇਰਸ ਕਾਰਨ ਵਿਸ਼ਵ ਵਿਚ ਹੁਣ ਤੱਕ 316,000 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ ਕਰੀਬ 47 ਲੱਖ ਲੋਕ ਇੰਫੈਕਟਡ ਹੋਏ ਹਨ।


cherry

Content Editor

Related News