ਬ੍ਰਾਜ਼ੀਲ ''ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 6 ਲੱਖ ਤੋਂ ਪਾਰ

Saturday, Oct 09, 2021 - 05:18 PM (IST)

ਸਾਓ ਪਾਉਲੋ (ਵਾਰਤਾ)- ਕੋਰੋਨਾ ਕਾਰਨ ਹੋਈਆਂ ਮੌਤਾਂ ਦੇ ਅੰਕੜਿਆਂ ਦੇ ਹਿਸਾਬ ਨਾਲ ਵਿਸ਼ਵ ਵਿਚ ਦੂਜੇ ਨੰਬਰ 'ਤੇ ਬ੍ਰਾਜ਼ੀਲ ਵਿਚ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 6 ਲੱਖ ਨੂੰ ਪਾਰ ਕਰ ਗਈ ਹੈ। ਬ੍ਰਾਜ਼ੀਲ ਦੇ ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿਚ 18,172 ਲੋਕਾਂ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਅਤੇ 615 ਮਰੀਜ਼ਾਂ ਦੀ ਮੌਤ ਹੋ ਗਈ।

ਨਵੇਂ ਮਾਮਲਿਆਂ ਨਾਲ ਪੀੜਤਾ ਦੀ ਗਿਣਤੀ ਵੱਧ ਕੇ 2 ਕਰੋੜ 15 ਲੱਖ 50 ਹਜ਼ਾਰ 730 ਹੋ ਗਈ ਹੈ, ਜਦੋਂ  ਮ੍ਰਿਤਕਾਂ ਦੀ ਗਿਣਤੀ ਵੱਧ ਕੇ 6 ਲੱਖ 425 ਹੋ ਗਈ ਹੈ। ਬ੍ਰਾਜ਼ੀਲ ਵਿਚ ਹੁਣ 9.72 ਕਰੋੜ ਲੋਕਾਂ ਯਾਨੀ 45.5 ਫ਼ੀਸਦੀ ਆਬਾਦੀ ਨੂੰ ਟੀਕੇ ਦੀ ਪੂਰੀ ਖ਼ੁਰਾਕ ਦਿੱਤੀ ਜਾ ਚੁੱਕਾ ਹੈ। ਇਸ ਦੇ ਨਾਲ ਹੀ 14.88 ਕਰੋੜ ਲੋਕਾਂ ਨੂੰ ਇਕ ਖ਼ੁਰਾਕ ਦਿੱਤੀ ਗਈ ਹੈ। ਕੋਰੋਨਾ ਸੰਕਰਮਣ ਦੇ ਮਾਮਲੇ ਵਿਚ ਅਮਰੀਕਾ ਅਤੇ ਭਾਰਤ ਤੋਂ ਬਾਅਦ ਬ੍ਰਾਜ਼ੀਲ ਤੀਜੇ ਸਥਾਨ 'ਤੇ ਹੈ।


cherry

Content Editor

Related News