ਬ੍ਰਾਜ਼ੀਲ ''ਚ 1 ਲੱਖ ਤੋਂ ਵਧੇਰੇ ਮਾਮਲਿਆਂ ਦੀ ਪੁਸ਼ਟੀ, 7,300 ਤੋਂ ਵਧੇਰੇ ਲੋਕਾਂ ਦੀ ਮੌਤ

05/05/2020 6:23:36 PM

ਬ੍ਰਾਸੀਲੀਆ (ਬਿਊਰੋ): ਬ੍ਰਾਜ਼ੀਲ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾਵਾਇਰਸ ਦੇ 4,075 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 263 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਦੇ ਸਿਹਤ ਮੰਤਰੀ ਨੇ ਇਹ ਜਾਣਕਾਰੀ ਦਿੱਤੀ। ਵਰਲਡ ਓ ਮੀਟਰ ਦੇ ਮੁਤਾਬਕ ਦੇਸ਼ ਵਿਚ 1,08,620 ਮਾਮਲੇ ਸਾਹਮਣੇ ਆਏ ਹਨ ਅਤੇ 7,367 ਲੋਕਾਂ ਦੀ ਮੌਤ ਹੋ ਗਈ ਹੈ।

ਪੜ੍ਹੋ ਇਹ ਅਹਿਮ ਖਬਰ- ਇਜ਼ਰਾਈਲ ਦਾ ਦਾਅਵਾ, ਬਣਾਈ ਕੋਰੋਨਾਵਾਇਰਸ ਦੇ ਖਾਤਮੇ ਦੀ ਵੈਕਸੀਨ

ਵਰਲਡ ਓ ਮੀਟਰ ਦੇ ਅੰਕੜਿਆਂ ਦੇ ਮੁਤਾਬਕ ਦੁਨੀਆ ਭਰ ਵਿਚ ਕੋਰੋਨਾਵਾਇਰਸ ਦੇ 36 ਲੱਖ 46 ਹਜ਼ਾਰ ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ। ਇਹਨਾਂ ਵਿਚੋਂ  252,442 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 12 ਲੱਖ ਤੋਂ ਵਧੇਰੇ ਲੋਕ ਠੀਕ ਹੋ ਗਏਹਨ। ਰਾਇਟਰਜ਼ ਦੇ ਮੁਤਾਬਕ 5 ਮਈ 2020 ਸਵੇਰ 7:30 ਵਜੇ ਤੱਕ ਸਭ ਤੋਂ ਜ਼ਿਆਦਾ ਯੂਰਪ ਵਿਚ 14,55,378 ਮਾਮਲੇ ਸਾਹਮਣੇ ਆਏ ਹਨ। ਜਦਕਿ ਏਸ਼ੀਆ ਵਿਚ 2,45,611 ਮਾਮਲੇ ਸਾਹਮਣੇ ਆਏ ਹਨ।


Vandana

Content Editor

Related News