ਬ੍ਰਾਜ਼ੀਲ : 24 ਘੰਟਿਆਂ ''ਚ ਕੋਰੋਨਾ ਦੇ 17 ਹਜ਼ਾਰ ਨਵੇਂ ਮਾਮਲੇ ਹੋਏ ਦਰਜ

Monday, Jun 15, 2020 - 01:51 PM (IST)

ਬ੍ਰਾਜ਼ੀਲ : 24 ਘੰਟਿਆਂ ''ਚ ਕੋਰੋਨਾ ਦੇ 17 ਹਜ਼ਾਰ ਨਵੇਂ ਮਾਮਲੇ ਹੋਏ ਦਰਜ

ਸਾਓ ਪਾਓਲੋ : ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 8 ਲੱਖ 67 ਹਜ਼ਾਰ ਤੋਂ ਪਾਰ ਹੋ ਗਈ ਹੈ ਤੇ ਇਸ ਵਾਇਰਸ ਕਾਰਨ ਹੁਣ ਤੱਕ 43,332 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਬ੍ਰਿਟੇਨ ਤੋਂ ਵੀ ਵਧੇਰੇ ਹੋ ਗਈ ਹੈ ਤੇ ਹੁਣ ਮ੍ਰਿਤਕਾਂ ਦੇ ਮਾਮਲੇ ਵਿਚ ਇਹ ਵਿਸ਼ਵ ਵਿਚ ਦੂਜੇ ਸਥਾਨ 'ਤੇ ਪੁੱਜ ਗਿਆ ਹੈ। ਇਸ ਮਾਮਲੇ ਵਿਚ ਅਮਰੀਕਾ ਪਹਿਲੇ ਸਥਾਨ 'ਤੇ ਹੈ। ਬ੍ਰਾਜ਼ੀਲ ਵਿਚ ਹਾਲਾਤ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਨ, ਜਿਨ੍ਹਾਂ ਨੂੰ ਕਾਬੂ ਕਰਨਾ ਬਹੁਤ ਵੱਡੀ ਚੁਣੌਤੀ ਹੈ।

ਬ੍ਰਾਜ਼ੀਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੋਰੋਨਾ ਕਾਰਨ ਪਿਛਲੇ 24 ਘੰਟੇ ਵਿਚ 612 ਹੋਰ ਲੋਕਾਂ ਦੀ ਮੌਤ ਹੋਈ। ਇਹ ਲਾਤੀਨੀ ਅਮਰੀਕਾ ਵਿਚ ਕੋਰੋਨਾ ਵਾਇਰਸ ਦਾ ਸਭ ਤੋਂ ਪ੍ਰਭਾਵਿਤ ਦੇਸ਼ ਹੈ ਤੇ ਇੱਥੇ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 8,67,624 ਹੈ। ਪਿਛਲੇ 24 ਘੰਟਿਆਂ ਵਿਚ ਇੱਥੇ 17,110 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿਚ 3,88,500 ਮਰੀਜ਼ ਠੀਕ ਹੋ ਚੁੱਕੇ ਹਨ।
ਬ੍ਰਾਜ਼ੀਲ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਣ ਦੇ ਬਾਵਜੂਦ ਸੂਬਿਆਂ ਅਤੇ ਸ਼ਹਿਰਾਂ ਨੇ ਤਕਰੀਬਨ ਦੋ ਮਹੀਨੇ ਪਹਿਲਾਂ ਲਗਾਈਆਂ ਪਾਬੰਦੀਆਂ ਵਿਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ। ਬ੍ਰਾਜ਼ੀਲ ਵਿਚ ਸਭ ਤੋਂ ਵੱਧ ਪ੍ਰਭਾਵਿਤ ਸਾਓ ਪਾਓਲੋ ਵਿਚ ਦਿਨ ਸਮੇਂ 4 ਘੰਟੇ ਦੁਕਾਨਾਂ ਤੇ ਮਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। 


author

Sanjeev

Content Editor

Related News