ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਹੋਇਆ ਧਮਾਕਾ, 3 ਲੋਕਾਂ ਦੀ ਦਰਦਨਾਕ ਮੌਤ, 14 ਜ਼ਖ਼ਮੀ

Tuesday, Jan 02, 2024 - 01:36 PM (IST)

ਸਾਓ ਪਾਓਲੋ (ਵਾਰਤਾ)- ਉੱਤਰ-ਪੂਰਬੀ ਬ੍ਰਾਜ਼ੀਲ ਵਿਚ ਇਕ ਇਮਾਰਤ ਵਿਚ ਐਤਵਾਰ ਨੂੰ ਹੋਏ ਧਮਾਕੇ ਵਿਚ 3 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਸਥਾਨਕ ਫਾਇਰ ਵਿਭਾਗ ਨੇ ਮੰਗਲਵਾਰ ਨੂੰ ਇਹ ਸੂਚਨਾ ਦਿੱਤੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਰਗੀਪ ਰਾਜ ਦੀ ਰਾਜਧਾਨੀ ਅਰਾਕਾਜੂ ਵਿਚ 44-ਅਪਾਰਟਮੈਂਟ ਦੀ ਰਸੋਈ ਵਿਚ ਸਿਲੰਡਰ ਤੋਂ ਗੈਸ ਲੀਕ ਹੋਣ ਕਾਰਨ ਧਮਾਕਾ ਹੋਇਆ।

ਇਹ ਵੀ ਪੜ੍ਹੋ: ਨਵਾਂ ਸਾਲ ਚੜ੍ਹਦੇ ਹੀ ਬ੍ਰਿਟਿਸ਼ ਅਖ਼ਬਾਰ ਨੇ ਕੀਤੀ ਭਵਿੱਖਬਾਣੀ, ਇਸ ਵਾਰ ਵੀ ਮੋਦੀ ਸਿਰ ਸਜੇਗਾ PM ਦਾ ਤਾਜ

ਫਾਇਰ ਵਿਭਾਗ ਦੇ ਅਧਿਕਾਰੀ ਐਲਨ ਸੈਂਟੋਸ ਨੇ ਗਲੋਬੋਨਿਊਜ਼ ਚੈਨਲ ਨੂੰ ਦੱਸਿਆ, 'ਅਸੀਂ 14 ਲੋਕਾਂ ਨੂੰ ਜ਼ਿੰਦਾ ਬਚਾਇਆ ਹੈ। ਜ਼ਖ਼ਮੀਆਂ ਨੂੰ ਅਰਾਕਾਜੂ ਸ਼ਹਿਰ ਦੇ ਹਸਪਤਾਲਾਂ ਵਿਚ ਦਾਖ਼ਲ ਕਰਾਇਆ ਗਿਆ ਹੈ।' ਉਨ੍ਹਾਂ ਕਿਹਾ ਕਿ ਧਮਾਕੇ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਇਮਾਰਤਾਂ ਡਿੱਗ ਗਈਆਂ, ਜਿਨ੍ਹਾਂ ਵਿਚ ਕਈ ਲੋਕ ਫਸ ਗਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਸਥਾਨ ਸੁਰੱਖਿਅਤ ਨਹੀਂ ਹੋ ਜਾਂਦਾ, ਉਦੋਂ ਤੱਕ ਟੀਮਾਂ ਉਥੇ ਹੀ ਰਹਿਣਗੀਆਂ।

ਇਹ ਵੀ ਪੜ੍ਹੋ: ਬ੍ਰਿਟਿਸ਼ ਸਿੱਖ ਔਰਤ 'ਪੋਲਰ ਪ੍ਰੀਤ' ਨੇ ਫਿਰ ਰਚਿਆ ਇਤਿਹਾਸ, ਬਣਾਇਆ ਸਭ ਤੋਂ ਤੇਜ਼ ਸੋਲੋ ਸਕੀਇੰਗ ਦਾ ਰਿਕਾਰਡ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


cherry

Content Editor

Related News