ਦੁਨੀਆ ਦੇ ਸਭ ਤੋਂ ਪ੍ਰਭਾਵਿਤ ਦੂਜੇ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 19 ਲੱਖ ਤੋਂ ਪਾਰ
Thursday, Jul 16, 2020 - 09:36 AM (IST)
ਰੀਓ ਡੀ ਜਨੇਰੀਓ- ਬ੍ਰਾਜ਼ੀਲ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 1,233 ਮੌਤਾਂ ਹੋਈਆਂ, ਜਿਸ ਕਾਰਨ ਇੱਥੇ ਮਰਨ ਵਾਲਿਆਂ ਦੀ ਗਿਣਤੀ 75,366 ਹੋ ਗਈ ਹੈ। ਜੌਹਨ ਹਾਪਿੰਕਸ ਯੂਨੀਵਰਸਿਟੀ ਦੇ ਅੰਕੜਿਆਂ ਮੁਤਾਬਕ ਇਸ ਦੌਰਾਨ ਇੱਥੇ 1,233 ਹੋਰ ਲੋਕਾਂ ਦੀ ਮੌਤ ਹੋਈ ਅਤੇ ਇਸ ਦੌਰਾਨ 39,924 ਨਵੇਂ ਮਾਮਲੇ ਸਾਹਮਣੇ ਆਏ। ਇੱਥੇ ਕੁੱਲ ਪੀੜਤਾਂ ਦੀ ਗਿਣਤੀ 19,66,748 ਹੋ ਗਈ ਹੈ। ਬ੍ਰਾਜ਼ੀਲ ਕੋਰੋਨਾ ਪੀੜਤਾਂ ਦੇ ਮਾਮਲੇ ਵਿਚ ਅਮਰੀਕਾ ਦੇ ਬਾਅਦ ਦੂਜੇ ਨੰਬਰ 'ਤੇ ਹੈ। ਅਮਰੀਕਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 34 ਲੱਖ ਤੋਂ ਵਧੇਰੇ ਹੈ।
ਸਿਹਤ ਮੰਤਰੀ ਮੁਤਾਬਕ ਦੇਸ਼ ਵਿਚ ਕੋਰੋਨਾ ਨੂੰ ਮਾਤ ਦੇ ਕੇ ਵੱਡੀ ਗਿਣਤੀ ਵਿਚ ਲੋਕ ਸਿਹਤਯਾਬ ਹੋ ਚੁੱਕੇ ਹਨ। ਲੋਕਾਂ ਨੂੰ ਸਮਾਜਕ ਦੂਰੀ ਬਣਾ ਕੇ ਰੱਖਣ ਲਈ ਅਪੀਲ ਕੀਤੀ ਜਾ ਰਹੀ ਹੈ।