17 ਮਈ ਨੂੰ ਬਰੇਸ਼ੀਆ ਮਨਾਇਆ ਜਾਵੇਗਾ ਬਾਬਾ ਸਾਹਿਬ ਅੰਬੇਡਕਰ ਦਾ 135ਵਾਂ ਜਨਮ ਦਿਨ

Monday, May 11, 2026 - 08:28 PM (IST)

17 ਮਈ ਨੂੰ ਬਰੇਸ਼ੀਆ ਮਨਾਇਆ ਜਾਵੇਗਾ ਬਾਬਾ ਸਾਹਿਬ ਅੰਬੇਡਕਰ ਦਾ 135ਵਾਂ ਜਨਮ ਦਿਨ

ਬਰੇਸ਼ੀਆ (ਕੈਂਥ) : ਸ਼੍ਰੀ ਗੁਰੂ ਰਵਿਦਾਸ ਟੈਂਪਲ ਮਨੈਰਬੀਓ ਬਰੈਸੀਆ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵੱਲੋਂ ਯੁੱਗ ਪੁਰਸ਼ ਭਾਰਤ ਰਤਨ ਭਾਰਤੀ ਰਾਸ਼ਟਰ ਨਿਰਮਾਤਾ ਭਾਰਤੀ ਸਮੁੱਚੀ ਨਾਰੀ ਜਾਤੀ ਦੇ ਮੁਕਤੀਦਾਤਾ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਜੀ ਦਾ 135 ਵਾਂ ਜਨਮ ਦਿਨ 17 ਮਈ ਦਿਨ ਐਤਵਾਰ ਨੂੰ ਗੁਰੂ ਘਰ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਧੰਨ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਮੁਖਾਰਬਿੰਦ ਤੋਂ ਉਚਾਰੀ ਹੋਈ ਬਾਣੀ ਗਿਆਂਨ ਅਤੇ ਵਿਗਿਆਨ ਦਾ ਮਹਾਂਸਾਗਰ ਸ੍ਰੀ ਪਾਵਨ ਅਮ੍ਰਿੰਤ ਬਾਣੀ ਜੀ ਦੇ ਅਖੰਡ ਜਾਪਾਂ ਦੇ ਭੋਗ ਪਾਏ ਜਾਣਗੇ ਅਤੇ ਦੀਵਾਨ ਸਜਾਏ ਜਾਣਗੇ।

PunjabKesari

ਇਸ ਮਹਾਨ ਦਿਹਾੜੇ 'ਤੇ ਰਵੀਦਾਸੀਆ ਕੌਮ ਦੇ ਮਹਾਨ ਸੰਤ "ਅਵਾਜ਼ ਏ ਕੌਮ" 108 ਸੰਤ ਸ਼੍ਰੀ ਕ੍ਰਿਸ਼ਨ ਨਾਥ ਜੀ ਚਹੇੜੂ ਵਾਲੇ ਵਿਸ਼ੇਸ਼ ਤੌਰ 'ਤੇ ਪਹੁੰਚੇ ਰਹੇ ਹਨ ਅਤੇ ਸਮੂਹ ਸੰਗਤਾਂ ਨੂੰ ਬਾਬਾ ਸਾਹਿਬ ਡਾਕਟਰ ਅੰਬੇਡਕਰ ਦੇ ਜੀਵਨ ਸੰਘਰਸ਼ ਅਤੇ ਇਤਿਹਾਸ ਬਾਰੇ ਜਾਣੂ ਕਰਵਾਉਣਗੇ। ਉਪਰੰਤ ਇਸ ਮਹਾਨ ਦਿਹਾੜੇ 'ਤੇ ਮਿਸ਼ਨਰੀ ਗਾਇਕ ਅਮਰਜੀਤ ਕੌਲ ਜੀ ਇੰਡੀਆ ਤੋਂ ਵਿਸੇਸ਼ ਤੌਰ 'ਤੇ ਪਹੁੰਚ ਰਹੇ ਹਨ, ਜੋ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦੇ ਸੰਘਰਸ਼ਮਈ ਜੀਵਨ ਨੂੰ ਅਪਣੀ ਸੁਰੀਲੀ ਆਵਾਜ਼ ਨਾਲ ਗਾਇਨ ਕਰਨਗੇ।

ਗੁਰੂ ਘਰ ਦੇ ਸਮੂੰਹ ਸੇਵਾਦਾਰਾਂ ਵਲੋਂ ਸਮੂੰਹ ਸੰਗਤਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਗਈ ਕਿ ਇਸ ਸ਼ੁੱਭ ਦਿਹਾੜੇ 'ਤੇ ਗੁਰੂ ਘਰ ਵਿਖੇ ਪਹੁੰਚ ਕੇ ਆਏ ਹੋਏ ਬੁਲਾਰਿਆਂ ਪਾਸੋਂ ਬਾਬਾ ਸਾਹਿਬ ਜੀ ਦੇ ਜੀਵਨ ਸੰਘਰਸ਼ ਸਬੰਧੀ ਜਾਨਕਾਰੀ ਹਾਸਲ ਕਰੀਏ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

Baljit Singh

Content Editor

Related News