ਹਿੰਦੂ-ਸਿੱਖਾਂ ਖ਼ਿਲਾਫ਼ ਭੜਕਾਊ ਭਾਸ਼ਣ ਦਿੰਦਾ ਸੀ ਬ੍ਰਾਇਨ ! ਆਸਟ੍ਰੇਲੀਆ ਨੇ ਏਅਰਪੋਰਟ ਤੋਂ ਕੀਤਾ ਡਿਪੋਰਟ
Thursday, Oct 22, 2026 - 05:20 PM (IST)
ਇੰਟਰਨੈਸ਼ਨਲ ਡੈਸਕ- ਨਿਊਜ਼ੀਲੈਂਡ ਦੇ ਵਿਵਾਦਤ 'ਡੈਸਟਿਨੀ ਚਰਚ' ਦੇ ਆਗੂ ਬ੍ਰਾਇਨ ਤਮਾਕੀ ਨੂੰ ਆਸਟ੍ਰੇਲੀਆ 'ਚ ਐਂਟਰ ਹੋਣ ਤੋਂ ਰੋਕ ਕੇ ਵਾਪਸ ਨਿਊਜ਼ੀਲੈਂਡ ਡਿਪੋਰਟ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਉਨ੍ਹਾਂ ਖ਼ਿਲਾਫ਼ ਨਿਊਜ਼ੀਲੈਂਡ ਦੀ ਅਦਾਲਤ 'ਚ ਨਸਲੀ ਨਫ਼ਰਤ ਭੜਕਾਉਣ ਦੇ ਦੋਸ਼ਾਂ ਤਹਿਤ ਪੇਸ਼ ਹੋਣ ਤੋਂ ਇੱਕ ਦਿਨ ਬਾਅਦ ਕੀਤੀ ਗਈ ਹੈ।
ਹਿੰਦੂ-ਸਿੱਖ ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਖ਼ਿਲਾਫ਼ ਨਸਲੀ ਟਿੱਪਣੀਆਂ ਕਰਨ ਵਾਲੇ 68 ਸਾਲਾ ਤਮਾਕੀ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕਰਦਿਆਂ ਦੱਸਿਆ ਕਿ ਉਹ ਮੰਗਲਵਾਰ ਸਵੇਰੇ ਆਪਣੇ ਪਰਿਵਾਰ ਨਾਲ ਬ੍ਰਿਸਬੇਨ 'ਚ ਚਰਚ ਦੀ ਇੱਕ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਪਹੁੰਚੇ ਸਨ, ਜਿੱਥੇ ਆਸਟ੍ਰੇਲੀਅਨ ਬਾਰਡਰ ਫੋਰਸ (ABF) ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ।
ਇਹ ਵੀ ਪੜ੍ਹੋ- 'ਛੇਤੀ ਸਾਊਦੀ ਅਰਬ ਤੋਂ ਨਿਕਲ ਜਾਓ..!', ਹੂਤੀਆਂ ਦੇ ਹਮਲਿਆਂ ਵਿਚਾਲੇ ਅਮਰੀਕਾ ਨੇ ਜਾਰੀ ਕੀਤੇ ਹੁਕਮ
ਤਮਾਕੀ ਅਨੁਸਾਰ ਆਸਟ੍ਰੇਲੀਆਈ ਬਾਰਡਰ ਅਧਿਕਾਰੀਆਂ ਨੇ ਉਨ੍ਹਾਂ ਦਾ ਵੀਜ਼ਾ ਰੱਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਇੱਕ ਛੋਟੇ ਜਿਹੇ ਕਮਰੇ 'ਚ ਬੰਦ ਕਰਕੇ 12 ਘੰਟੇ ਤੱਕ ਸਖ਼ਤ ਪੁੱਛਗਿੱਛ ਕੀਤੀ। ਰਾਤ ਭਰ ਇਮੀਗ੍ਰੇਸ਼ਨ ਡਿਟੈਂਸ਼ਨ ਸੈਂਟਰ 'ਚ ਪੁਲਸ ਦੀ ਨਿਗਰਾਨੀ ਹੇਠ ਰੱਖਣ ਤੋਂ ਬਾਅਦ ਬੁੱਧਵਾਰ ਨੂੰ ਉਨ੍ਹਾਂ ਨੂੰ ਵਾਪਸ ਨਿਊਜ਼ੀਲੈਂਡ ਡਿਪੋਰਟ ਕਰ ਦਿੱਤਾ ਗਿਆ। ਆਸਟ੍ਰੇਲੀਅਨ ਬਾਰਡਰ ਫੋਰਸ ਦੇ ਦਸਤਾਵੇਜ਼ਾਂ 'ਚ ਤਮਾਕੀ ਵੱਲੋਂ ਸੋਸ਼ਲ ਮੀਡੀਆ 'ਤੇ ਦਿੱਤੇ ਗਏ ਬਿਆਨਾਂ ਨੂੰ ਬੇਹੱਦ ਭੜਕਾਊ ਅਤੇ ਚਿੰਤਾਜਨਕ ਦੱਸਿਆ ਗਿਆ ਹੈ।
ਸੋਮਵਾਰ ਨੂੰ ਮਾਨੁਕਾਊ ਜ਼ਿਲ੍ਹਾ ਅਦਾਲਤ 'ਚ ਤਮਾਕੀ ਨੇ ਆਪਣੇ 'ਤੇ ਲੱਗੇ ਨਸਲੀ ਹਿੰਸਾ ਅਤੇ ਨਫ਼ਰਤ ਭੜਕਾਉਣ ਦੇ 3 ਦੋਸ਼ਾਂ 'ਚ ਖੁਦ ਨੂੰ ਬੇਕਸੂਰ ਦੱਸਿਆ ਸੀ। ਇਹ ਦੋਸ਼ ਮਨੁੱਖੀ ਅਧਿਕਾਰ ਐਕਟ ਤਹਿਤ ਜੂਨ ਮਹੀਨੇ ਫੇਸਬੁੱਕ 'ਤੇ ਪੋਸਟਾਂ ਪਾਉਣ ਲਈ ਲਗਾਏ ਗਏ ਹਨ। ਅਦਾਲਤ ਤੋਂ ਬਾਹਰ ਗੱਲਬਾਤ ਕਰਦਿਆਂ ਤਮਾਕੀ ਨੇ ਖੁਦ ਖੁਲਾਸਾ ਕੀਤਾ ਸੀ ਕਿ ਇਹ ਕਾਰਵਾਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਉਨ੍ਹਾਂ ਦੁਆਰਾ ਕੀਤੀਆਂ ਗਈਆਂ ਵਿਵਾਦਤ ਟਿੱਪਣੀਆਂ ਕਾਰਨ ਹੋਈ ਹੈ। ਤਮਾਕੀ ਨੇ ਦੋਸ਼ ਲਗਾਇਆ ਕਿ ਨਿਊਜ਼ੀਲੈਂਡ ਅਤੇ ਆਸਟ੍ਰੇਲੀਆਈ ਸਰਕਾਰਾਂ ਨੇ ਬੋਲਣ ਦੀ ਆਜ਼ਾਦੀ ਨੂੰ ਕੁਚਲਣ ਲਈ ਆਪਸ 'ਚ ਮਿਲੀਭੁਗਤ ਕੀਤੀ ਹੈ ਤਾਂ ਜੋ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਸਕੇ।
ਫਿਲਹਾਲ ਅਦਾਲਤ ਨੇ ਤਮਾਕੀ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 25 ਜਨਵਰੀ 2027 ਨੂੰ ਹੋਵੇਗੀ। ਆਸਟ੍ਰੇਲੀਆ ਦੇ ਗ੍ਰਹਿ ਮੰਤਰਾਲੇ ਨੇ ਵੀ ਅਜੇ ਤੱਕ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।
ਇਹ ਵੀ ਪੜ੍ਹੋ- ਅਮਰੀਕਾ ਨੂੰ ਭਾਰਤੀ ਬੰਦੇ ਨੇ ਲਾ'ਤਾ 550 ਕਰੋੜ ਦਾ 'ਚੂਨਾ' ! ਹੋ ਸਕਦੀ ਐ 100 ਸਾਲ ਦੀ ਕੈਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
