ਵਿਵਾਦਾਂ ਅਤੇ ਮਤਭੇਦਾਂ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਕੀਤਾ ਜਾਵੇ ਹੱਲ : ਜੈਸ਼ੰਕਰ

Thursday, Oct 24, 2024 - 04:43 PM (IST)

ਕਜ਼ਾਨ (ਭਾਸ਼ਾ)- ਵਿਵਾਦਾਂ ਅਤੇ ਤਣਾਅ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਨੂੰ ਅੱਜ ਦੇ ਸਮੇਂ ਦੀ ਵਿਸ਼ੇਸ਼ ਲੋੜ ਦੱਸਦਿਆਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ ਨੂੰ ਕਿਹਾ ਕਿ ਵਿਵਾਦਾਂ ਅਤੇ ਮਤਭੇਦਾਂ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਸੁਲਝਾਉਣਾ ਚਾਹੀਦਾ ਹੈ ਅਤੇ ਇਕ ਵਾਰ ਸਮਝੌਤਾ ਹੋ ਜਾਵੇ ਤਾਂ ਇਮਾਨਦਾਰੀ ਨਾਲ ਇਸ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਜੈਸ਼ੰਕਰ ਨੇ ਇਹ ਗੱਲ ਰੂਸ ਦੇ ਕਜ਼ਾਨ 'ਚ ਬ੍ਰਿਕਸ ਦੇ 'ਆਊਟਰੀਚ' ਸੈਸ਼ਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਹਿੱਸਾ ਲੈਂਦੇ ਹੋਏ ਕਹੀ। 

ਉਨ੍ਹਾਂ ਨੇ ਕਿਹਾ, “ਅਸੀਂ ਮੁਸ਼ਕਲ ਹਾਲਾਤ ਵਿੱਚ ਮਿਲ ਰਹੇ ਹਾਂ। ਦੁਨੀਆ ਨੂੰ ਲੰਬੇ ਸਮੇਂ ਦੀਆਂ ਚੁਣੌਤੀਆਂ 'ਤੇ ਨਵੇਂ ਸਿਰੇ ਤੋਂ ਸੋਚਣ ਲਈ ਤਿਆਰ ਰਹਿਣਾ ਚਾਹੀਦਾ ਹੈ। ਇੱਥੇ ਸਾਡਾ ਇਕੱਠ ਇਹ ਸੰਦੇਸ਼ ਦਿੰਦਾ ਹੈ ਕਿ ਅਸੀਂ ਅਸਲ ਵਿੱਚ ਅਜਿਹਾ ਕਰਨ ਲਈ ਤਿਆਰ ਹਾਂ।'' ਜੈਸ਼ੰਕਰ ਨੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿਛਲੇ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ, ''ਇਹ ਯੁੱਧ ਦਾ ਦੌਰ ਨਹੀਂ ਹੈ।'' ਵਿਦੇਸ਼ ਮੰਤਰੀ ਨੇ ਕਿਹਾ , "ਟਕਰਾਵਾਂ ਅਤੇ ਤਣਾਅ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਅੱਜ ਦੇ ਸਮੇਂ ਦੀ ਵਿਸ਼ੇਸ਼ ਲੋੜ ਹੈ।" 

ਪੜ੍ਹੋ ਇਹ ਅਹਿਮ ਖ਼ਬਰ-ਮੰਗਿਆ ਅਸਤੀਫ਼ਾ ਤਾਂ ਰੋਣ ਲੱਗੇ Trudeau, ਅੱਖਾਂ 'ਚ ਹੰਝੂ ਭਰ ਦਿੱਤੀ ਬੱਚਿਆਂ ਦੀ ਦੁਹਾਈ

ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਇਹ ਯੁੱਧ ਦਾ ਦੌਰ ਨਹੀਂ ਹੈ। ਵਿਵਾਦਾਂ ਅਤੇ ਮਤਭੇਦਾਂ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਇਕ ਵਾਰ ਸਮਝੌਤਾ ਹੋ ਜਾਣ ਤੋਂ ਬਾਅਦ, ਇਸ ਦੀ ਇਮਾਨਦਾਰੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਬ੍ਰਿਕਸ ਸੈਸ਼ਨ 'ਚ ਕਿਹਾ ਕਿ ਬਿਨਾਂ ਕਿਸੇ ਅਪਵਾਦ ਦੇ ਅੰਤਰਰਾਸ਼ਟਰੀ ਕਾਨੂੰਨ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਅੱਤਵਾਦ ਪ੍ਰਤੀ ਜ਼ੀਰੋ-ਟੌਲਰੈਂਸ ਪਹੁੰਚ ਹੋਣੀ ਚਾਹੀਦੀ ਹੈ। ਵਿਦੇਸ਼ ਮੰਤਰੀ ਨੇ ਕਿਹਾ, "ਪੱਛਮੀ ਏਸ਼ੀਆ ਵਿੱਚ ਚਿੰਤਾ ਦੀ ਸਥਿਤੀ ਸਮਝਣ ਯੋਗ ਹੈ।" ਬ੍ਰਿਕਸ ਸੰਮੇਲਨ ਦੇ ਆਖਰੀ ਦਿਨ ਇੱਥੇ 'ਆਊਟਰੀਚ/ਬ੍ਰਿਕਸ ਪਲੱਸ' ਮੀਟਿੰਗ ਹੋਈ। ਸੈਸ਼ਨ ਵਿੱਚ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਅਤੇ ਦੁਨੀਆ ਭਰ ਦੇ 20 ਤੋਂ ਵੱਧ ਨੇਤਾਵਾਂ ਨੇ ਹਿੱਸਾ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News