ਬ੍ਰਿਸਬੇਨ ''ਚ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ

11/13/2018 11:13:21 AM

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)— ਗੁਰਦੁਆਰਾ ਸਾਹਿਬ ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਦੋ ਦਿਨੀਂ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ।ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਗਿਆਨੀ ਪਿੰਦਰਪਾਲ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕਥਾ ਵਿਚਾਰਾਂ ਰਾਹੀਂ ਗੁਰੂ ਸਹਿਬਾਨ ਵੱਲੋਂ ਦਰਸਾਏ ਗਏ ਜੀਵਨ ਫ਼ਲਸਫੇ ਅਤੇ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। 

ਉਨ੍ਹਾ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਸਾਨੂੰ ਸਰਬ-ਸਾਂਝੀਵਾਲਤਾ, ਕਿਰਤ ਕਰੋ ਤੇ ਵੰਡ ਕੇ ਛਕੋ, ਸੱਚਾ ਸੁੱਚਾ ਜੀਵਨ ਜਿਊਣ, ਸਮਾਜਿਕ ਬਰਾਬਰੀ ਦੀ ਜੀਵਨ ਜਾਚ, ਨਾਮ ਸਿਮਰਨ, ਹੰਕਾਰ ਤਿਆਗ ਕੇ ਸਾਦਗੀ ਵਾਲਾ ਜੀਵਨ ਬਤੀਤ ਕਰਨ ਆਦਿ ਦੇ ਸੰਦੇਸ਼ ਦਿੰਦੀ ਹੈ, ਜੋ ਕਿ ਹਮੇਸ਼ਾ ਹੀ ਜੀਵਨ ਵਿਚ ਮਾਰਗਦਰਸ਼ਨ ਦਾ ਕਾਰਜ ਕਰਦੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਜੋਤ ਸਿੰਘ, ਭਾਈ ਬਲਵੰਤ ਸਿੰਘ, ਸੁਖਦੇਵ ਸਿੰਘ ਵਿਰਕ, ਸਟੇਜ ਸਕੱਤਰ ਸੁਖਰਾਜਵਿੰਦਰ ਸਿੰਘ ਨੇ ਸਾਂਝੇ ਤੋਰ 'ਤੇ ਗਿਆਨੀਪਿੰਦਰਪਾਲ ਸਿੰਘ ਜੀ ਵਲੋਂ ਧਰਮ ਦੇ ਪ੍ਰਚਾਰ ਅਤੇ ਪਸਾਰ ਲਈ ਪਾਏ ਜਾ ਰਹੇ ਯੋਗਦਾਨ ਲਈ ਸਿਰੋਪਾਓ ਦੇ ਸਨਮਾਨ ਵੀ ਕੀਤਾ ਗਿਆ। ਭਾਈ ਜਸਵੀਰ ਸਿੰਘ ਜਮਾਲਪੁਰੀ ਦੇ ਜੱਥੇ ਵੱਲੋਂ ਵੀ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਗੁਰੂ ਦੀਆਂ ਸੰਗਤਾਂ ਨੇ ਹੁੰਮ-ਹੁਮਾ ਕੇ ਹਾਜ਼ਰੀ ਭਰੀ।ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।


Vandana

Content Editor

Related News