ਸ਼ਰਧਾ ਪੂਰਵਕ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵਿਆਹ ਪੁਰਬ

7/5/2020 5:29:00 PM

ਬ੍ਰਿਸਬੇਨ (ਸਤਵਿੰਦਰ ਟੀਨੂੰ): ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵਿਆਹ ਪੁਰਬ ਬ੍ਰਿਸਬੇਨ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਟਾਇਗਮ ਵਿਖੇ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਸ਼ੁੱਕਰਵਾਰ ਤੋਂ ਆਰੰਭ ਹੋਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰੂ ਘਰ ਵਿਖੇ ਸਾਹਿਬੇ ਕਮਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦਾ ਕੀਰਤਨ ਭਾਈ ਸਾਹਿਬ ਭਾਈ ਪਲਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਕੀਤਾ ਗਿਆ। 

PunjabKesari

ਉਹਨਾਂ ਨੇ ਗੁਰੂ ਸਾਹਿਬ ਦੇ ਜੀਵਨ ਵਾਰੇ ਵੀ ਸੰਗਤਾਂ ਨੂੰ ਵਿਸਥਾਰ ਨਾਲ ਦੱਸਿਆ। ਸਿੱਖ ਇਤਿਹਾਸ ਅਨੁਸਾਰ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਸ੍ਰੀ ਗੋਇੰਦਵਾਲ ਸਾਹਿਬ ਵਿਖੇ 1563 ਈ ਨੂੰ ਪਿਤਾ ਰਾਮ ਦਾਸ ਜੀ ਦੇ ਘਰ ਮਾਤਾ ਭਾਨੀ ਜੀ ਦੀ ਕੁੱਖੋਂ ਹੋਇਆ। ਉਹਨਾਂ ਦਾ ਵਿਆਹ 1579 ਈ ਨੂੰ ਹੋਇਆ। ਗੁਰੂ ਅਰਜਨ ਦੇਵ ਜੀ ਪੰਜਵੀਂ ਪਾਤਿਸ਼ਾਹੀ ਵਜੋਂ ਵੀ ਜਾਣੇ ਜਾਂਦੇ ਹਨ। ਇਸ ਸਮਾਗਮ ਵਿੱਚ ਸੰਗਤਾਂ ਨੇ ਦੂਰ ਦੁਰਾਡੇ ਤੋਂ ਆ ਕੇ ਸ਼ਮੂਲੀਅਤ ਕੀਤੀ। ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। 

ਪੜ੍ਹੋ ਇਹ ਅਹਿਮ ਖਬਰ- ਦੁਬਈ: ਮੁੜ ਖੁੱਲ੍ਹਿਆ ਗੁਰੂ ਨਾਨਕ ਦਰਬਾਰ ਗੁਰਦੁਆਰਾ, ਸੰਗਤਾਂ ਨੇ ਕੀਤੇ ਦਰਸ਼ਨ

 


Vandana

Content Editor Vandana