ਬ੍ਰਿਸਬੇਨ: ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ

Sunday, Dec 22, 2019 - 04:01 PM (IST)

ਬ੍ਰਿਸਬੇਨ: ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ

ਬ੍ਰਿਸਬੇਨ (ਸਤਵਿੰਦਰ ਟੀਨੂੰ): ਬ੍ਰਿਸਬੇਨ ਸ਼ਹਿਰ ਦੇ ਚਾਰੇ ਗੁਰੂ ਘਰਾਂ ਵਿੱਚ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਅੱਜ ਸਿੰਘ ਸਭਾ ਗੁਰੂ ਘਰ ਟਾਇਮ, ਗੁਰੂ ਨਾਨਕ ਸਿੱਖ ਟੈਂਪਲ ਇਨਾਲਾ ਅਤੇ ਬ੍ਰਿਸਬੇਨ ਸਿੱਖ ਟੈਂਪਲ ਏਟ ਮਾਈਲ ਪਲੇਨ ਵਿਖੇ ਸਾਹਿਬੇ ਕਮਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ । ਇਸ ਵਿਚ ਗੁਰੂ ਘਰ ਦੇ ਵਜੀਰ ਭਾਈ ਸੁਖਦੇਵ ਸਿੰਘ ਜੀ, ਭਾਈ ਅਜੀਤ ਸਿੰਘ ਜੀ ਅਤੇ ਭਾਈ ਜੁਝਾਰ ਸਿੰਘ ਜੀ ਨੇ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਗੁਰੂ ਜੀ ਦੀ ਇਲਾਹੀ ਬਾਣੀ ਦਾ ਜਾਪ ਕਰਵਾਇਆ।

PunjabKesari

ਇਸ ਮੌਕੇ ਉਨ੍ਹਾਂ ਨੇ ਗੁਰੂ ਕੀ ਇਲਾਹੀ ਬਾਣੀ ਦਾ ਕੀਰਤਨ ਕੀਤਾ। ਉਨ੍ਹਾਂ ਸੰਗਤਾਂ ਨੂੰ ਵਿਸਥਾਰ ਨਾਲ ਸਾਹਿਬਜ਼ਾਦਿਆਂ ਦੀ ਕੁਰਬਾਨੀ ਵਾਰੇ ਦੱਸਿਆ । ਉਨ੍ਹਾਂ ਸੰਗਤਾਂ ਨੂੰ ਇਹ ਵੀ ਦੱਸਿਆ ਕਿ ਕਿਉਂ ਪੋਹ ਦਾ ਮਹੀਨਾ ਸਿੱਖ ਕੌਮ ਦੇ ਲਈ ਕਦੇ ਵੀ ਨਾ ਭੁੱਲਣ ਯੋਗ ਹੈ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।


author

Vandana

Content Editor

Related News