ਬ੍ਰਿਸਬੇਨ ''ਚ ਅੱਗ ਲੱਗਣ ਕਾਰਨ ਨੁਕਸਾਨਿਆ ਗਿਆ ਘਰ

02/10/2018 1:26:48 PM

ਬ੍ਰਿਸਬੇਨ— ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ 'ਚ ਸ਼ੁੱਕਰਵਾਰ ਦੀ ਸ਼ਾਮ ਨੂੰ ਇਕ ਘਰ ਨੂੰ ਅੱਗ ਲੱਗ ਗਈ, ਜਿਸ ਕਾਰਨ ਪੂਰਾ ਘਰ ਨੁਕਸਾਨਿਆ ਗਿਆ। ਪੁਲਸ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਸ਼ੁੱਕਰਵਾਰ ਦੀ ਸ਼ਾਮ ਤਕਰੀਬਨ 6.45 ਵਜੇ ਘਟਨਾ ਦੀ ਸੂਚਨਾ ਮਿਲੀ ਕਿ ਬ੍ਰਿਸਬੇਨ ਸਟਰੀਟ ਸਥਿਤ ਇਕ ਘਰ ਨੂੰ ਅੱਗ ਲੱਗ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਉਹ ਮੌਕੇ 'ਤੇ ਪੁੱਜੇ। ਫਾਇਰ ਫਾਈਟਰਾਂ ਨੇ ਅੱਗ ਨੂੰ ਬੁਝਾਇਆ ਪਰ ਘਰ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। 


ਕੁਈਨਜ਼ਲੈਂਡ ਪੁਲਸ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਉਹ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ 'ਚ ਜੁਟੀ ਹੋਈ ਹੈ। ਅੱਗ ਲੱਗਣ ਦੀ ਘਟਨਾ ਵਿਚ ਇਹ ਤਾਂ ਸਾਫ ਹੋ ਗਿਆ ਹੈ ਕਿ ਕੋਈ ਵੀ ਝੁਲਸਿਆ ਨਹੀਂ ਹੈ।