ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਦੀ ਨਵੀਂ ਕਮੇਟੀ ਸਰਬਸੰਮਤੀ ਨਾਲ਼ ਗਠਿਤ

Saturday, Oct 31, 2020 - 03:07 PM (IST)

ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਦੀ ਨਵੀਂ ਕਮੇਟੀ ਸਰਬਸੰਮਤੀ ਨਾਲ਼ ਗਠਿਤ

ਮੈਲਬੌਰਨ (ਮਨਦੀਪ ਸਿੰਘ ਸੈਣੀ)- ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਆਸਟ੍ਰੇਲੀਆ ਦੇ ਅਹੁਦੇਦਾਰਾਂ ਵਲੋਂ ਆਪਣੀ ਸਲਾਨਾ ਬੈਠਕ ਵਿਚ ਬੀਤੇ ਵਰ੍ਹੇ ਦੀਆਂ ਗਤੀਵਿਧੀਆਂ ਅਤੇ ਸਲਾਹ ਮਸ਼ਵਰੇ ਉਪਰੰਤ ਪ੍ਰੈੱਸ ਕਲੱਬ ਦੀ ਸਰਬਸੰਮਤੀ ਨਾਲ 2020-21 ਲਈ ਨਵੀਂ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿੱਚ ਦਲਜੀਤ ਸਿੰਘ ਪ੍ਰਧਾਨ, ਸੁਰਿੰਦਰਪਾਲ ਸਿੰਘ ਖੁਰਦ ਉੱਪ ਪ੍ਰਧਾਨ, ਜਗਜੀਤ ਸਿੰਘ ਖੋਸਾ ਜਨਰਲ ਸਕੱਤਰ, ਹਰਜੀਤ ਲਸਾੜਾ ਪ੍ਰੈੱਸ ਸਕੱਤਰ, ਗੁਰਵਿੰਦਰ ਰੰਧਾਵਾ ਖਜਾਨਚੀ, ਹਰਪ੍ਰੀਤ ਸਿੰਘ ਕੋਹਲੀ ਮੁੱਖ ਸਲਾਹਕਾਰ ਅਤੇ ਮੈਂਬਰਾਂ 'ਚ ਅਜੇਪਾਲ ਸਿੰਘ ਤੇ ਜੱਗਾ ਸਿੱਧੂ ਦੀ ਨਿਯੁਕਤੀ ਕੀਤੀ ਗਈ। ਸੰਸਥਾ ਦੇ ਨਵੇਂ ਨਿਯੁਕਤ ਪ੍ਰਧਾਨ ਦਲਜੀਤ ਸਿੰਘ ਨੇ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਮੈਂਬਰਾਂ ਦੇ ਸਹਿਯੋਗ ਦੇ ਨਾਲ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ ਅਤੇ ਲੋਕਾਈ ਦੀ ਆਵਾਜ਼ ਬਣ ਕੇ ਹਮੇਸ਼ਾ ਹੀ ਉਸਾਰੂ ਅਤੇ ਨਿਰਪੱਖਤਾ ਦੇ ਨਾਲ ਯਤਨਸ਼ੀਲ ਰਹਿਣਗੇ।

ਕਲੱਬ ਦੀ ਨਵੀਂ ਕਮੇਟੀ ਦੇ ਸਮੂਹ ਅਹੁਦੇਦਾਰਾਂ ਵੱਲੋਂ ਸਾਬਕਾ ਪ੍ਰਧਾਨ ਜਗਜੀਤ ਸਿੰਘ ਖੋਸਾ ਵਲੋਂ ਨਿਭਾਈਆਂ ਗਈਆਂ ਆਪਣੀਆਂ ਸੇਵਾਵਾਂ ਲਈ ਵਿਸ਼ੇਸ ਧੰਨਵਾਦ ਵੀ ਕੀਤਾ ਗਿਆ। ਸੰਸਥਾ ਵਿਚ ਨਵੀਂ ਹਾਜ਼ਰੀ ਅਜੇਪਾਲ ਸਿੰਘ ਤੇ ਜੱਗਾ ਸਿੱਧੂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਪਿਛਲੇ ਚਾਰ ਵਰ੍ਹਿਆਂ ਤੋਂ ਮਿਆਰੀ ਪੱਤਰਕਾਰਤਾ ਲਈ ਕਾਰਜ਼ਸ਼ੀਲ ਪ੍ਰੈੱਸ ਕਲੱਬ ਦੀ ਇਸ ਤੋਂ ਪਹਿਲਾਂ ਪ੍ਰਧਾਨਗੀ ਹਰਜੀਤ ਲਸਾੜਾ, ਹਰਪ੍ਰੀਤ ਸਿੰਘ ਕੋਹਲੀ ਅਤੇ ਸੁਰਿੰਦਰਪਾਲ ਸਿੰਘ ਖੁਰਦ ਬਾਖੂਬੀ ਨਾਲ ਨਿਭਾ ਚੁੱਕੇ ਹਨ।


author

Lalita Mam

Content Editor

Related News