ਬ੍ਰਿਟੇਨ ਦੀ ਮਹਾਰਾਣੀ ਕੈਮਿਲਾ ਕੋਰੋਨਾ ਵਾਇਰਸ ਨਾਲ ਸੰਕਰਮਿਤ
02/14/2023 5:23:32 PM

ਲੰਡਨ (ਭਾਸ਼ਾ): ਬ੍ਰਿਟੇਨ ਦੀ ਮਹਾਰਾਣੀ ਕੈਮਿਲਾ ਖੰਘ ਅਤੇ ਜ਼ੁਕਾਮ ਤੋਂ ਪੀੜਤ ਹੋਣ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਈ ਹੈ। ਬਕਿੰਘਮ ਪੈਲੇਸ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਪਿਛਲੇ ਸਾਲ ਫਰਵਰੀ ਵਿੱਚ ਵੀ ਉਹ ਕੋਵਿਡ ਨਾਲ ਸੰਕਰਮਿਤ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਬ੍ਰਿਟੇਨ ਦੇ ਮਹਾਰਾਜਾ ਚਾਰਲਸ III ਦੀ ਪਤਨੀ ਕੈਮਿਲਾ (75) ਮੌਸਮੀ ਬੀਮਾਰੀ ਤੋਂ ਪੀੜਤ ਸੀ ਪਰ ਕੋਵਿਡ-19 ਜਾਂਚ 'ਚ ਇਨਫੈਕਸ਼ਨ ਦੀ ਪੁਸ਼ਟੀ ਹੋਣ ਕਾਰਨ ਇਸ ਹਫਤੇ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।
ਪੜ੍ਹੋ ਇਹ ਅਹਿਮ ਖ਼ਬਰ- ਤੁਰਕੀ ਦੇ ਰਾਸ਼ਟਰਪਤੀ ਨੇ ਭੂਚਾਲ ਪੀੜਤ ਦੇ ਨਵ-ਜੰਮੇ ਬੱਚੇ ਦਾ ਰੱਖਿਆ ਨਾਂ
ਬਕਿੰਘਮ ਪੈਲੇਸ ਨੇ ਸੋਮਵਾਰ ਨੂੰ ਇਕ ਬਿਆਨ 'ਚ ਕਿਹਾ ਕਿ ''ਖੰਘ ਅਤੇ ਜ਼ੁਕਾਮ ਤੋਂ ਪੀੜਤ ਹੋਣ ਤੋਂ ਬਾਅਦ ਮਹਾਰਾਣੀ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ।'' ਉਨ੍ਹਾਂ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ ਅਤੇ ਇਸ ਲਈ ਮੁਆਫ਼ੀ ਵੀ ਮੰਗੀ ਹੈ। ਜ਼ਿਕਰਯੋਗ ਹੈ ਕਿ ਚਾਰਲਸ ਨੇ ਵੀ. ਪਿਛਲੇ ਦੋ ਸਾਲਾਂ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਇਆ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।