ਬ੍ਰਿਟੇਨ ਦੇ ਵਿਗਿਆਨੀਆਂ ਨੇ ਕੋਰੋਨਾ ਦੀ ਨਵੀਂ ਲਹਿਰ ਦਾ ਜਤਾਇਆ ਖ਼ਦਸ਼ਾ

07/19/2020 9:45:45 AM

ਲੰਡਨ (ਵਾਰਤਾ) : ਬ੍ਰਿਟੇਨ ਦੇ ਵਿਗਿਆਨੀਆਂ ਨੇ ਆਗਾਮੀ ਸਰਦੀਆਂ ਦੇ ਮੌਸਮ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੀ ਨਵੀਂ ਲਹਿਰ ਆਉਣ ਦਾ ਖ਼ਦਸ਼ਾ ਜਤਾਇਆ ਹੈ। ਬ੍ਰਿਟਿਸ਼ ਮੀਡੀਆ ਨੇ ਦੇਸ਼ ਦੇ ਵਿਗਿਆਨੀਆਂ ਦੇ ਹਵਾਲੇ ਤੋਂ ਆਪਣੀ ਰਿਪੋਟਰ ਵਿਚ ਕਿਹਾ ਹੈ ਕਿ ਕੋਵਿਡ-19 ਦਾ ਦੂਜਾ ਦੌਰ ਮੌਜੂਦਾ ਮਹਾਮਾਰੀ ਦੀ ਤੁਲਣਾ ਵਿਚ ਜ਼ਿਆਦਾ ਗੰਭੀਰ ਹੋਵੇਗਾ ਅਤੇ ਜੇਕਰ ਅਧਿਕਾਰੀ ਮਹਾਮਾਰੀ ਤੋਂ ਬਚਾਅ ਦੀ ਤੁਰੰਤ ਕਾਰਵਾਈ ਕਰਣ ਵਿਚ ਅਸਫਲ ਹੁੰਦੇ ਹਨ ਤਾਂ ਕਰੀਬ 1,20,000 ਨਵੇਂ ਮਾਮਲੇ ਸਾਹਮਣੇ ਆ ਸਕਦੇ ਹਨ।

ਬ੍ਰਿਟਿਸ਼ ਸਰਕਾਰ ਨੇ ਦੇਸ਼ ਵਿਚ 24 ਜੁਲਾਈ ਤੋਂ ਖੁੱਲਣ ਵਾਲੀ ਦੁਕਾਨਾਂ 'ਤੇ ਮਾਸਕ ਪਹਿਨਣ ਨੂੰ ਲਾਜ਼ਮੀ ਕਰਣ ਦੀ ਘੋਸ਼ਣਾ ਕੀਤੀ ਹੈ। ਇਸ ਤੋਂ ਪਹਿਲਾਂ 15 ਜੂਨ ਨੂੰ ਦੇਸ਼ ਵਿਚ ਜਨਤਕ ਆਵਾਜਾਈ ਵਿਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਸੀ। ਤਾਜ਼ਾ ਅੰਕੜਿਆਂ ਮੁਤਾਬਕ ਬ੍ਰਿਟੇਨ ਵਿਚ ਕੋਰੋਨਾ ਦੇ 2,95,632 ਮਾਮਲੇ ਸਾਹਮਣੇ ਆਏ ਹਨ, ਜਦੋਂਕਿ 45,358 ਲੋਕਾਂ ਦੀ ਇਸ ਨਾਲ ਮੌਤ ਹੋ ਚੁੱਕੀ ਹੈ।

cherry

This news is Content Editor cherry