ਬ੍ਰਿਟੇਨ ਵੱਲੋਂ ਪਾਕਿਸਤਾਨ ''ਚ ਹੜ੍ਹ ਰਾਹਤ ਕਾਰਜਾਂ ਲਈ 1 ਕਰੋੜ ਪੌਂਡ ਦੀ ਵਾਧੂ ਸਹਾਇਤਾ ਦਾ ਐਲਾਨ

10/14/2022 6:20:56 PM

ਇਸਲਾਮਾਬਾਦ  (ਭਾਸ਼ਾ)- ਬ੍ਰਿਟੇਨ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਵਿਚ ਹੜ੍ਹ ਰਾਹਤ ਕਾਰਜਾਂ ਲਈ ਮਨੁੱਖੀ ਸਹਾਇਤਾ ਦੇ ਰੂਪ ਵਿਚ 10 ਮਿਲੀਅਨ ਪੌਂਡ ਮਤਲਬ 1 ਕਰੋੜ ਪੌਂਡ ਦੇਣ ਦਾ ਐਲਾਨ ਕੀਤਾ ਹੈ। ਇਸ ਨਾਲ ਪਾਕਿਸਤਾਨ ਨੂੰ ਮਨੁੱਖੀ ਸਹਾਇਤਾ ਦੇ ਰੂਪ ਵਿੱਚ ਬ੍ਰਿਟੇਨ ਵੱਲੋਂ ਦਿੱਤੀ ਜਾਣ ਵਾਲੀ ਕੁੱਲ ਮਦਦ ਵਧ ਕੇ 2.65 ਕਰੋੜ ਪੌਂਡ ਹੋ ਗਈ ਹੈ। ਪਾਕਿਸਤਾਨ ਦੀ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਅਨੁਸਾਰ ਦੇਸ਼ ਵਿੱਚ ਬੇਮਿਸਾਲ ਹੜ੍ਹ ਵਿੱਚ ਲਗਭਗ 1,700 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੱਖ ਤੋਂ ਵੱਧ ਘਰ ਤਬਾਹ ਜਾਂ ਨੁਕਸਾਨੇ ਗਏ ਹਨ। ਕਰੀਬ 5,46,000 ਲੋਕ ਰਾਹਤ ਕੈਂਪਾਂ ਵਿੱਚ ਸ਼ਰਨ ਲਏ ਹੋਏ ਹਨ।

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਜਗ੍ਹਾ 'ਤੇ ਭੇਜੇ ਗਏ ਲੋਕ (ਤਸਵੀਰਾਂ) 

ਇੱਥੇ ਬ੍ਰਿਟਿਸ਼ ਹਾਈ ਕਮਿਸ਼ਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਬ੍ਰਿਟੇਨ ਹੜ੍ਹ ਰਾਹਤ ਕਾਰਜਾਂ ਲਈ ਪਾਕਿਸਤਾਨ ਨੂੰ 1 ਕਰੋੜ ਪੌਂਡ ਦੀ ਵਾਧੂ ਮਨੁੱਖੀ ਸਹਾਇਤਾ ਪ੍ਰਦਾਨ ਕਰੇਗਾ। ਇਸ ਦੌਰਾਨ ਬ੍ਰਿਟੇਨ ਦੇ ਦੱਖਣੀ ਏਸ਼ੀਆ ਮਾਮਲਿਆਂ ਦੇ ਮੰਤਰੀ ਲਾਰਡ ਤਾਰਿਕ ਅਹਿਮਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਸ਼ੁੱਕਰਵਾਰ ਨੂੰ ਪਾਕਿਸਤਾਨ ਪਹੁੰਚੇ। ਰਾਹਤ ਸਹਾਇਤਾ ਦੇਣ ਦਾ ਇਹ ਐਲਾਨ ਉਨ੍ਹਾਂ ਦੇ ਦੌਰੇ ਦੌਰਾਨ ਕੀਤਾ ਗਿਆ। ਅਹਿਮਦ ਨੇ ਕਿਹਾ ਕਿ ਸਾਡੀ ਸਹਾਇਤਾ ਦੇਸ਼ ਭਰ ਵਿੱਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਣ ਨਾਲ ਲੜਨ ਅਤੇ ਸਾਫ਼ ਪਾਣੀ, ਸਵੱਛਤਾ, ਡਾਕਟਰੀ ਦੇਖਭਾਲ ਅਤੇ ਆਸਰਾ ਪ੍ਰਦਾਨ ਕਰਨ ਵਿੱਚ ਮਦਦ ਕਰੇਗੀ।


Vandana

Content Editor

Related News