ਬ੍ਰਿਟੇਨ ਨੇ ‘ਗ੍ਰੀਨ ਕਲਾਈਮੇਟ ਫੰਡ’ ਲਈ 2 ਅਰਬ ਅਮਰੀਕੀ ਡਾਲਰ ਦੀ ਪ੍ਰਗਟਾਈ ਵਚਨਬੱਧਤਾ

Monday, Sep 11, 2023 - 04:01 PM (IST)

ਬ੍ਰਿਟੇਨ ਨੇ ‘ਗ੍ਰੀਨ ਕਲਾਈਮੇਟ ਫੰਡ’ ਲਈ 2 ਅਰਬ ਅਮਰੀਕੀ ਡਾਲਰ ਦੀ ਪ੍ਰਗਟਾਈ ਵਚਨਬੱਧਤਾ

ਨਵੀਂ ਦਿੱਲੀ/ਲੰਡਨ (ਭਾਸ਼ਾ)- ਬ੍ਰਿਟੇਨ ਨੇ ਐਤਵਾਰ ਨੂੰ ਕਿਹਾ ਕਿ ਉਹ ਜਲਵਾਯੂ ਤਬਦੀਲੀ ਨਾਲ ਨਜਿੱਠਣ ’ਚ ਦੁਨੀਆ ਦੀ ਮਦਦ ਕਰਨ ਦੇ ਮਕਸਦ ਨਾਲ ਗ੍ਰੀਨ ਕਲਾਈਮੇਟ ਫੰਡ (ਜੀ. ਸੀ. ਐੱਫ.) ਲਈ 2 ਅਰਬ ਅਮਰੀਕੀ ਡਾਲਰ ਦੇਵੇਗਾ। ਭਾਰਤ ’ਚ ਬ੍ਰਿਟੇਨ ਦੇ ਹਾਈ ਕਮਿਸ਼ਨ ਨੇ ਦੱਸਿਆ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਜਲਵਾਯੂ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਅਤੇ ਉਸ ਅਨੁਸਾਰ ਢਲਣ ’ਚ ਦੁਨੀਆ ਦੇ ਕਮਜ਼ੋਰ ਲੋਕਾਂ ਦੀ ਮਦਦ ਕਰਨ ਲਈ ਇਹ ਵਿੱਤੀ ਯੋਗਦਾਨ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: ਮੋਰੱਕੋ 'ਚ ਭੂਚਾਲ ਨਾਲ ਹੁਣ ਤੱਕ 2000 ਤੋਂ ਵੱਧ ਮੌਤਾਂ, ਦੂਤਘਰ ਵੱਲੋਂ ਭਾਰਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ

ਸੁਨਕ ਨੇ ਨਵੀਂ ਦਿੱਲੀ ’ਚ ਆਯੋਜਿਤ 2 ਦਿਨਾ ਜੀ-20 ਸਿਖਰ ਸੰਮੇਲਨ ’ਚ ਹਿੱਸਾ ਲੈਣ ਦੌਰਾਨ ਇਹ ਐਲਾਨ ਕੀਤਾ ਸੀ। ਉਨ੍ਹਾਂ ਜੀ-20 ਨੇਤਾਵਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਬ੍ਰਿਟੇਨ ਕਾਰਬਨ ਨਿਕਾਸੀ ਦੀ ਮਾਤਰਾ ਘੱਟ ਕਰਨ ਵਾਲੇ ਮਾਧਿਅਮ ਅਪਣਾ ਕੇ ਅਤੇ ਜਲਵਾਯੂ ਤਬਦੀਲੀ ਦੇ ਪ੍ਰਭਾਵ ਨਾਲ ਨਜਿੱਠਣ ’ਚ ਦੁਨੀਆ ਦੇ ਸਭ ਤੋਂ ਕਮਜ਼ੋਰ ਲੋਕਾਂ ਦੀ ਮਦਦ ਕਰ ਕੇ ਆਪਣੀਆਂ ਜਲਵਾਯੂ ਵਚਨਬੱਧਤਾਵਾਂ ਦੀ ਦਿਸ਼ਾ ’ਚ ਅੱਗੇ ਵਧ ਰਿਹਾ ਹੈ ਅਤੇ ਉਨ੍ਹਾਂ ਨੂੰ ਪੂਰਾ ਕਰ ਰਿਹਾ ਹੈ।’’ ਸੁਨਕ ਨੇ ਕਿਹਾ, ‘‘ਦੁਨੀਆ ਜੀ-20 ਦੇਸ਼ਾਂ ਤੋਂ ਇਸੇ ਤਰ੍ਹਾਂ ਦੀ ਅਗਵਾਈ ਦੀ ਉਮੀਦ ਕਰਦੀ ਹੈ। ਇਹ ਸਰਕਾਰ ਬ੍ਰਿਟੇਨ ਅਤੇ ਦੁਨੀਆ ਨੂੰ ਹੋਰ ਵਧੇਰੇ ਖੁਸ਼ਹਾਲ ਅਤੇ ਸੁਰੱਖਿਅਤ ਬਣਾਉਣ ਲਈ ਉਦਾਹਰਣ ਪੇਸ਼ ਕਰਦੀ ਰਹੇਗੀ।’’ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੇ ਸਰਕਾਰੀ ਨਿਵਾਸ ਅਤੇ ਦਫ਼ਤਰ ‘10-ਡਾਊਨਿੰਗ ਸਟਰੀਟ’ ਨੇ ਦੱਸਿਆ ਕਿ ਸੁਨਕ ਨੇ ਵਿਸ਼ਵ ਭਰ ਦੇ ਨੇਤਾਵਾਂ ਨੂੰ ਆਪਣੇ ਦੇਸ਼ਾਂ ’ਚ ਕਾਰਬਨ ਨਿਕਾਸੀ ਘੱਟ ਕਰਨ ਅਤੇ ਜਲਵਾਯੂ ਤਬਦੀਲੀ ਦੇ ਨਤੀਜਿਆਂ ਨਾਲ ਨਜਿੱਠਣ ਲਈ ਇਸ ਸਾਲ ਦਸੰਬਰ ’ਚ ਹੋਣ ਵਾਲੇ ਸੀ. ਓ. ਪੀ.-28 ਸਿਖਰ ਸੰਮੇਲਨ ਤੋਂ ਪਹਿਲਾਂ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਕਿ ਕਮਜ਼ੋਰ ਅਰਥਵਿਵਸਥਾਵਾਂ ਦੀ ਮਦਦ ਕੀਤੀ ਜਾ ਸਕੇ।

ਇਹ ਵੀ ਪੜ੍ਹੋ: ਬ੍ਰਿਟਿਸ਼ PM ਰਿਸ਼ੀ ਸੁਨਕ ਦਾ ਦਿਲ ਨੂੰ ਛੂਹ ਲੈਣ ਵਾਲਾ ਅੰਦਾਜ਼, ਗੋਡਿਆਂ ਭਾਰ ਬੈਠ ਕੇ ਕੀਤੀ ਸ਼ੇਖ ਹਸੀਨਾ ਨਾਲ ਗੱਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News