ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡੀ ਖ਼ਬਰ, ਬ੍ਰਿਟੇਨ ਨੇ ਕੋਵਿਡ-19 ਸਬੰਧੀ ਸਾਰੀਆਂ ਪਾਬੰਦੀਆਂ ਕੀਤੀਆਂ ਖ਼ਤਮ

03/19/2022 1:38:14 PM

ਲੰਡਨ (ਭਾਸ਼ਾ) - ਬ੍ਰਿਟੇਨ ਨੇ ਦੇਸ਼ ਵਿਚ ਦਾਖ਼ਲ ਹੋਣ ਤੋਂ ਪਹਿਲਾਂ 'ਪੈਸੇਂਜਰ ਲੋਕੇਟਰ ਫਾਰਮ' ਭਰਨ ਅਤੇ ਬਿਨਾਂ ਟੀਕਾਕਰਨ ਵਾਲੇ ਲੋਕਾਂ ਲਈ ਲਾਜ਼ਮੀ ਕੋਵਿਡ ਟੈਸਟਿੰਗ ਸਮੇਤ ਕੋਵਿਡ-19 ਮਹਾਮਾਰੀ ਨਾਲ ਸਬੰਧਤ ਸਾਰੀਆਂ ਅੰਤਰਰਾਸ਼ਟਰੀ ਯਾਤਰਾ ਪਾਬੰਦੀਆਂ ਨੂੰ ਖ਼ਤਮ ਕਰਨ ਦਾ ਸ਼ੁੱਕਰਵਾਰ ਨੂੰ ਐਲਾਨ ਕੀਤਾ।

ਇਹ ਵੀ ਪੜ੍ਹੋ: ਕੈਨੇਡਾ ਨੇ ਬੱਚਿਆਂ ਲਈ Moderna Spikevax ਕੋਵਿਡ-19 ਵੈਕਸੀਨ ਨੂੰ ਦਿੱਤੀ ਮਨਜ਼ੂਰੀ

ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ ਐਲਾਨੀਆਂ ਗਈਆਂ ਤਬਦੀਲੀਆਂ ਸ਼ੁੱਕਰਵਾਰ ਸਵੇਰੇ 4 ਵਜੇ ਤੋਂ ਲਾਗੂ ਹੋ ਗਈਆਂ ਹਨ। ਹਾਲਾਂਕਿ, ਬ੍ਰਿਟਿਸ਼ ਸਰਕਾਰ ਦਾ ਕਹਿਣਾ ਹੈ ਕਿ ਉਹ ਬ੍ਰਿਟਨੇ ਵਿਚ ਕੋਵਿਡ -19 ਦੇ ਕਿਸੇ ਵੀ ਨਵੇਂ ਰੂਪ ਦੇ ਦਾਖ਼ਲੇ ਨੂੰ ਰੋਕਣ ਲਈ ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ਰੱਖੇਗੀ।

ਇਹ ਵੀ ਪੜ੍ਹੋ: ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ 'ਤੇ ਅਮਿਤ ਸ਼ਾਹ ਦੀ ਟਿੱਪਣੀ ਨੂੰ 'ਗ਼ਲਤ ਤੇ ਗੈਰ-ਜ਼ਰੂਰੀ' ਕਰਾਰ ਦਿੱਤਾ

ਬ੍ਰਿਟੇਨ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ, ਐਲਬਰਟ ਕੋਰਟਸ ਨੇ ਕਿਹਾ ਕਿ ਟੀਕਾ ਲਗਾਉਣ ਅਤੇ ਜਾਂਚ ਕਰਨ ਦੇ ਇਲਾਵਾ ਪਿਛਲੇ 2 ਸਾਲ ਵਿਚ ਕੀਤੇ ਗਏ ਸਰਕਾਰ ਅਤੇ ਦੇਸ਼ ਵਾਸੀਆਂ ਸੰਘਰਸ਼ਾਂ ਤੋਂ ਬਾਅਦ ਆਖ਼ਰਕਾਰ ਸਾਰੇ ਲੋਕ ਬਿਨਾਂ ਕਿਸੇ ਪਾਬੰਦੀ ਦੇ ਯਾਤਰਾ ਕਰ ਸਕਦੇ ਹਨ। ਅਧਿਕਾਰੀਆਂ ਮੁਤਾਬਕ ਭਵਿੱਖ 'ਚ ਸੰਕ੍ਰਮਣ ਦੇ ਹਾਲਾਤ ਨੂੰ ਦੇਖਦੇ ਹੋਏ ਰੋਕਥਾਮ ਦੇ ਕਦਮ ਚੁੱਕੇ ਜਾ ਸਕਦੇ ਹਨ। ਹਾਲਾਂਕਿ, ਕੋਸ਼ਿਸ਼ ਕੀਤੀ ਜਾਵੇਗੀ ਕਿ ਹੋਰ ਪਾਬੰਦੀਆਂ ਨਾ ਲਗਾਈਆਂ ਜਾਣ।

ਇਹ ਵੀ ਪੜ੍ਹੋ: ਸਾਵਧਾਨ; ਚੀਨ 'ਚ ਇਕ ਸਾਲ ਤੋਂ ਵੱਧ ਸਮੇਂ ਬਾਅਦ ਕੋਰੋਨਾ ਨਾਲ 2 ਲੋਕਾਂ ਦੀ ਮੌਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


cherry

Content Editor

Related News