ਬ੍ਰਿਟੇਨ: ਗਣੇਸ਼ ਚਤੁਰਥੀ ਮਨਾ ਰਹੇ ਹਿੰਦੂਆਂ ਨੂੰ ਮੁਸਲਿਮ ਪੁਲਸ ਨੇ ਪੂਜਾ ਕਰਨ ਤੋਂ ਰੋਕਿਆ, ਪੁਜਾਰੀ 'ਤੇ ਕੀਤਾ ਹਮਲਾ

Wednesday, Sep 20, 2023 - 12:04 PM (IST)

ਬ੍ਰਿਟੇਨ: ਗਣੇਸ਼ ਚਤੁਰਥੀ ਮਨਾ ਰਹੇ ਹਿੰਦੂਆਂ ਨੂੰ ਮੁਸਲਿਮ ਪੁਲਸ ਨੇ ਪੂਜਾ ਕਰਨ ਤੋਂ ਰੋਕਿਆ, ਪੁਜਾਰੀ 'ਤੇ ਕੀਤਾ ਹਮਲਾ

ਬ੍ਰਿਟੇਨ - ਭਾਰਤ ਵਿੱਚ 10 ਦਿਨ ਮਨਾਇਆ ਜਾਣ ਵਾਲਾ ਗਣੇਸ਼ ਚਤੁਰਥੀ ਦਾ ਤਿਉਹਾਰ ਮੰਗਲਵਾਰ ਨੂੰ ਬਹੁਤ ਧੂਮਧਾਮ ਨਾਲ ਸ਼ੁਰੂ ਹੋਇਆ। ਇਸ ਦੇ ਨਾਲ ਹੀ ਵਿਦੇਸ਼ਾਂ ਵਿੱਚ ਰਹਿੰਦੇ ਹਿੰਦੂ ਭਾਰਤੀ ਵੀ ਗਣੇਸ਼ ਉਤਸਵ ਮਨਾਉਂਦੇ ਹਨ। ਮੰਗਲਵਾਰ ਨੂੰ ਬ੍ਰਿਟੇਨ 'ਚ ਕੁਝ ਹਿੰਦੂ ਗਣੇਸ਼ ਤਿਉਹਾਰ ਲਈ ਇਕੱਠੇ ਹੋਏ ਸਨ ਪਰ ਬ੍ਰਿਟਿਸ਼ ਪੁਲਸ 'ਚ ਸ਼ਾਮਲ ਕੁਝ ਮੁਸਲਿਮ ਅਧਿਕਾਰੀਆਂ ਨੇ ਉਨ੍ਹਾਂ ਨੂੰ ਇਹ ਤਿਉਹਾਰ ਮਨਾਉਣ ਤੋਂ ਰੋਕ ਦਿੱਤਾ। ਜਦੋਂ ਮੰਦਰ ਦੇ ਪੁਜਾਰੀ ਨੇ ਪੁਲਸ ਮੁਲਾਜ਼ਮਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਧੱਕਾ-ਮੁੱਕੀ ਕੀਤੀ।

ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖ਼ਾਸ ਖ਼ਬਰ, ਹੁਣ ਫਲਾਇਟ 'ਚ ਨਹੀਂ ਮਿਲਣਗੇ ਕੈਨ, ਇਹ ਹੋਵੇਗਾ ਵਿਕਲਪ

ਇਸ ਮਾਮਲੇ ਦੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦੱਸ ਦੇਈਏ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਭਾਰਤੀ ਮੂਲ ਦੇ ਰਿਸ਼ੀ ਸੁਨਕ ਹਨ, ਜੋ ਅਕਸਰ ਹਿੰਦੂ ਧਰਮ ਦਾ ਪ੍ਰਚਾਰ ਕਰਦੇ ਨਜ਼ਰ ਆਉਂਦੇ ਹਨ। ਪਰ ਗਣੇਸ਼ ਉਤਸਵ 'ਤੇ ਬ੍ਰਿਟੇਨ 'ਚ ਪੁਜਾਰੀ 'ਤੇ ਹਮਲਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ। ਇਸ ਦੇ ਨਾਲ ਹੀ ਕਈ ਲੋਕ ਇਸ ਵੀਡੀਓ 'ਤੇ ਕੁਮੈਂਟ ਵੀ ਕਰ ਰਹੇ ਹਨ ਕਿ ਵਿਦੇਸ਼ਾਂ 'ਚ ਰਹਿੰਦੇ ਹਿੰਦੂ ਭਾਰਤੀਆਂ ਨਾਲ ਉੱਥੇ ਅਜਿਹਾ ਸਲੂਕ ਕੀਤਾ ਜਾਂਦਾ ਹੈ। 

ਇਹ ਵੀ ਪੜ੍ਹੋ : ਹੋਟਲ 'ਚ ਪਾਸਪੋਰਟ ਭੁੱਲ ਰਵਾਨਾ ਹੋਏ ਰੋਹਿਤ ਸ਼ਰਮਾ, ਪਤਾ ਲੱਗਣ 'ਤੇ ਸਾਥੀਆਂ ਨੇ ਉਡਾਇਆ ਮਜ਼ਾਕ, ਵੀਡੀਓ ਵਾਇਰਲ

PunjabKesari

ਇਸ ਦੌਰਾਨ ਕਈ ਲੋਕਾਂ ਨੇ ਪੁਜਾਰੀ ਦੇ ਨਾਲ ਕੀਤੀ ਧੱਕਾ-ਮੁਕੀ 'ਤੇ ਇਤਰਾਜ਼ ਵੀ ਪ੍ਰਗਟਾਇਆ ਹੈ ਅਤੇ ਰਿਸ਼ੀ ਸੁਨਕ ਨੂੰ ਇਸ 'ਤੇ ਕਾਰਵਾਈ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਮੰਗਲਵਾਰ ਤੋਂ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਕੈਨੇਡੀਅਨ ਨਾਗਰਿਕ ਦੱਸਦੇ ਹੋਏ ਉਸ ਦੇ ਕਤਲ 'ਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ। ਟਰੂਡੋ ਦੇ ਇਸ ਬਿਆਨ ਤੋਂ ਬਾਅਦ ਭਾਰਤ ਨੇ ਸਖ਼ਤ ਐਕਸ਼ਨ ਲਿਆ ਹੈ।

ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ ਤੋਂ ਪਹਿਲਾਂ ਨਿਪਟਾ ਲਓ ਜ਼ਰੂਰੀ ਕੰਮ, ਸਤੰਬਰ ਮਹੀਨੇ ਇਨ੍ਹਾਂ ਤਾਰੀਖ਼ਾਂ ਨੂੰ ਬੰਦ ਰਹਿਣਗੇ ਬੈਂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News