ਬ੍ਰਿਟੇਨ ਦੀ ਸੰਸਦ 'ਚ ਉਠਿਆ ਕਿਸਾਨ ਅੰਦੋਲਨ ਦਾ ਮੁੱਦਾ, PM ਜਾਨਸਨ ਬੋਲੇ, ਇਹ ਭਾਰਤ-ਪਾਕਿ ਦਾ ਮਾਮਲਾ

Thursday, Dec 10, 2020 - 11:18 AM (IST)

ਬ੍ਰਿਟੇਨ ਦੀ ਸੰਸਦ 'ਚ ਉਠਿਆ ਕਿਸਾਨ ਅੰਦੋਲਨ ਦਾ ਮੁੱਦਾ, PM ਜਾਨਸਨ ਬੋਲੇ, ਇਹ ਭਾਰਤ-ਪਾਕਿ ਦਾ ਮਾਮਲਾ

ਲੰਡਨ (ਭਾਸ਼ਾ) : ਬ੍ਰਿਟੇਨ ਦੀ ਸੰਸਦ ਵਿਚ ਬੁੱਧਵਾਰ ਨੂੰ ਭਾਰਤ ਵਿਚ ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਉੱਠਿਆ ਤਾਂ ਇਸ 'ਤੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਜਵਾਬ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਲੇਬਰ ਪਾਰਟੀ ਦੇ ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਤੋਂ ਭਾਰਤ ਵਿਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ 'ਤੇ ਸੰਸਦ ਵਿਚ ਸਵਾਲ ਪੁੱਛਿਆ, ਤਾਂ ਜਾਨਸਨ ਉਲਝਣ 'ਚ ਪੈ ਗਏ। ਜਾਨਸਨ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਿਸੇ ਵੀ ਵਿਵਾਦ ਦਾ ਹੱਲ ਦੋ-ਪੱਖੀ ਗੱਲਬਾਤ ਨਾਲ ਹੋ ਸਕਦਾ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ 'ਚ ਸਿੰਘੂ ਸਰਹੱਦ ਪਹੁੰਚੇ ਕ੍ਰਿਕਟਰ ਮਨਦੀਪ ਸਿੰਘ, ਸਾਂਝੀਆਂ ਕੀਤੀਆਂ ਤਸਵੀਰਾਂ

ਜਾਨਸਨ ਦੇ ਜਵਾਬ ਤੋਂ ਹੈਰਾਨ ਢੇਸੀ ਨੇ ਤੁਰੰਤ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਅਤੇ ਟਵਿਟਰ 'ਤੇ ਹੈਰਾਨੀ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਜਾਨਸਨ ਨੂੰ ਇਹ ਨਹੀਂ ਪਤਾ ਕਿ ਉਹ ਕਿਸ ਵਿਸ਼ੇ 'ਤੇ ਪ੍ਰਤੀਕਿਰਿਆ ਦੇ ਰਹੇ ਹਨ। ਦਰਸਅਲ ਢੇਸੀ ਨੇ ਭਾਰਤ ਵਿਚ ਕਿਸਾਨਾਂ ਦਾ ਮੁੱਦਾ ਚੁੱਕਦੇ ਹੋਏ ਸੰਸਦ ਵਿਚ ਪੁੱਛਿਆ ਕਿ, ਕੀ ਜਾਨਸਨ, ਬ੍ਰਿਟੇਨ ਵਿਚ ਰਹਿਣ ਵਾਲੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਤੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਾਉਣਗੇ। ਇਸ ਸਵਾਲ ਦੇ ਜਵਾਬ ਵਿਚ ਜਾਨਸਨ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਿਸੇ ਵੀ ਵਿਵਾਦ ਦਾ ਹੱਲ ਉੱਥੇ ਦੀਆਂ ਸਰਕਾਰਾਂ ਕਰ ਸਕਦੀਆਂ ਹੈ।

ਇਹ ਵੀ ਪੜ੍ਹੋ: ਸਿੰਘੂ ਸਰਹੱਦ 'ਤੇ ਕਬੱਡੀ ਖਿਡਾਰੀ ਨਿਭਾਅ ਰਹੇ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ (ਵੇਖੋ ਤਸਵੀਰਾਂ)

ਨੋਟ : ਬ੍ਰਿਟੇਨ ਦੇ ਪੀ.ਐਮ. ਵੱਲੋਂ ਕਿਸਾਨ ਅੰਦੋਲਨ ਨੂੰ ਭਾਰਤ-ਪਾਕਿ ਮਾਮਲਾ ਦੱਸਣ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News