Pok ''ਚ ਵਿਰੋਧ ਪ੍ਰਦਰਸ਼ਨ ਦੌਰਾਨ ਬ੍ਰਿਟਿਸ਼ ਨਾਗਰਿਕ ਦੀ ਗੋਲੀ ਲੱਗਣ ਨਾਲ ਮੌਤ

Tuesday, Aug 11, 2026 - 12:49 PM (IST)

Pok ''ਚ ਵਿਰੋਧ ਪ੍ਰਦਰਸ਼ਨ ਦੌਰਾਨ ਬ੍ਰਿਟਿਸ਼ ਨਾਗਰਿਕ ਦੀ ਗੋਲੀ ਲੱਗਣ ਨਾਲ ਮੌਤ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਕਬਜ਼ੇ (Pok) ਵਾਲੇ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪਾਂ ਦੌਰਾਨ ਇੱਕ ਬ੍ਰਿਟਿਸ਼ ਵਿਅਕਤੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਪੀਟਰਬਰੋ ਦਾ ਰਹਿਣ ਵਾਲਾ 50 ਸਾਲਾ ਮੁਹੰਮਦ ਅਖਤਰ 9 ਜੂਨ ਨੂੰ ਪਾਕਿਸਤਾਨੀ ਸੁਰੱਖਿਆ ਬਲਾਂ ਦੁਆਰਾ ਚਲਾਈ ਗਈ ਗੋਲੀ ਦਾ ਸ਼ਿਕਾਰ ਹੋ ਗਿਆ। ਇਹ ਗੋਲੀ ਉਸਦੀ ਛਾਤੀ ਵਿੱਚ ਲੱਗੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪ੍ਰਦਰਸ਼ਨਕਾਰੀ ਇਸ ਖੇਤਰ ਵਿੱਚ ਚੋਣ ਸੁਧਾਰਾਂ ਦੀ ਮੰਗ ਕਰਨ ਲਈ ਇਕੱਠੇ ਹੋਏ ਸਨ, ਜਦੋਂ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਗੋਲੀਬਾਰੀ ਕਰ ਦਿੱਤੀ। ਅਖਤਰ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਪ੍ਰਦਰਸ਼ਨਾਂ ਦਾ ਹਿੱਸਾ ਨਹੀਂ ਸੀ ਪਰ ਉਸ ਦਾ ਘਰ ਉਸ ਜਗ੍ਹਾ ਦੇ ਨੇੜੇ ਸੀ, ਜਿੱਥੇ ਪ੍ਰਦਰਸ਼ਨ ਹੋ ਰਹੇ ਸਨ। 

ਦੱਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (Pok) ਵਿੱਚ ਹਾਲਾਤ ਵਿਗੜ ਹੋਏ ਹਨ। ਜੁਆਇੰਟ ਅਵਾਮੀ ਐਕਸ਼ਨ ਕਮੇਟੀ (ਜੇਏਏਸੀ) ਨੇ ਆਰਥਿਕ ਅਤੇ ਚੋਣ ਸੁਧਾਰਾਂ ਦੀ ਮੰਗ ਕਰਦੇ ਹੋਏ ਇੱਕ ਅੰਦੋਲਨ ਸ਼ੁਰੂ ਕੀਤਾ ਸੀ। ਸਰਕਾਰ ਨੇ ਇਸ ਸਮੂਹ ਨੂੰ ਅੱਤਵਾਦੀ ਸੰਗਠਨ ਘੋਸ਼ਿਤ ਕਰ ਦਿੱਤਾ ਅਤੇ 5 ਜੂਨ ਤੋਂ ਖੇਤਰ ਵਿੱਚ ਸੰਚਾਰ ਬਲੈਕਆਊਟ ਲਾਗੂ ਕਰ ਦਿੱਤਾ। ਦੋਸ਼ ਹੈ ਕਿ ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ 'ਤੇ ਸਖਤ ਕਾਰਵਾਈ ਕਰਦੇ ਹੋਏ ਘੱਟੋ-ਘੱਟ 30 ਲੋਕਾਂ ਨੂੰ ਗੋਲੀ ਮਾਰ ਦਿੱਤੀ ਹੈ। ਹਾਲਾਂਕਿ ਪਾਕਿਸਤਾਨ ਸਰਕਾਰ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਹੈ।


author

cherry

Content Editor

Related News