ਬ੍ਰਿਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਨੇ ਗੁਰੂਘਰ ''ਚ ਕੀਤੀ ਲੰਗਰ ਦੀ ਸੇਵਾ

11/21/2019 1:08:27 PM

ਟੋਰਾਂਟੋ (ਬਿਊਰੋ): ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਦੁਨੀਆ ਭਰ ਵਿਚ ਕਰਵਾਏ ਜਾ ਰਹੇ ਹਨ। ਇਸੇ ਸਿਲਸਿਲੇ ਵਿਚ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਬ੍ਰਿਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਜੌਹਨ ਹੌਰਗਨ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। 

ਇਸ ਮੌਕੇ ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਨਾਲ ਹੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਲੋੜਵੰਦਾਂ ਲਈ ਚਲਾਈ ਗਈ ਲੰਗਰ ਪ੍ਰਥਾ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਤੋਂ ਉਹ ਬਹੁਤ ਪ੍ਰਭਾਵਿਤ ਹਨ। ਉਪੰਰਤ ਉਹ ਲੰਗਰ ਹਾਲ ਗਏ, ਜਿੱਥੇ ਉਨ੍ਹਾਂ ਨੇ ਕੁਝ ਸਮਾਂ ਲੰਗਰ ਵਰਤਾਉਣ ਦੀ ਸੇਵਾ ਕੀਤੀ। ਇਸ ਮੌਕੇ ਮੁੱਖ ਮੰਤਰੀ ਜੌਹਨ ਹੌਰਗਨ ਨਾਲ ਪੰਜਾਬੀ ਮੂਲ ਦੇ ਕੈਬਨਿਟ ਮੰਤਰੀ ਹੈਰੀ ਬੈਂਸ, ਵਿਧਾਨ ਸਭਾ ਦੇ ਡਿਪਟੀ ਸਪੀਕਰ ਰਾਜ ਚੌਹਾਨ, ਵਿਧਾਇਕ ਜਗਰੂਪ ਸਿੰਘ ਬਰਾੜ, ਵਿਧਾਇਕਾ ਜਿੰਨੀ ਸਿਮਜ ਤੇ ਰਚਨਾ ਸਿੰਘ ਵੀ ਹਾਜ਼ਰ ਸਨ।

Vandana

This news is Content Editor Vandana