ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੇਵਿਡ ਕੈਮਰਨ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਕੀਤੀ ਮੁਲਾਕਾਤ
Thursday, Nov 16, 2023 - 05:20 PM (IST)
ਕੀਵ (ਪੋਸਟ ਬਿਊਰੋ)- ਬ੍ਰਿਟੇਨ ਦੇ ਵਿਦੇਸ਼ ਮੰਤਰੀ ਵਜੋਂ ਆਪਣੀ ਪਹਿਲੀ ਵਿਦੇਸ਼ ਯਾਤਰਾ ਦੌਰਾਨ ਡੇਵਿਡ ਕੈਮਰਨ ਨੇ ਵੀਰਵਾਰ ਨੂੰ ਇੱਥੇ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਕੈਮਰਨ ਨੇ ਰੂਸ ਵਿਰੁੱਧ ਜੰਗ ਵਿੱਚ ਯੂਕ੍ਰੇਨ ਨੂੰ ਫੌਜੀ ਸਹਾਇਤਾ ਜਾਰੀ ਰੱਖਣ ਲਈ ਵਚਨਬੱਧਤਾ ਪ੍ਰਗਟਾਈ। ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਕੈਮਰੂਨ ਸੋਮਵਾਰ ਨੂੰ ਕੈਬਨਿਟ ਫੇਰਬਦਲ ਵਿੱਚ ਅਚਾਨਕ ਨਿਯੁਕਤੀ ਦੇ ਨਾਲ ਸਰਕਾਰ ਵਿੱਚ ਵਾਪਸ ਪਰਤ ਆਏ। ਕੈਮਰਨ ਨੇ ਕਿਹਾ ਕਿ ਉਹ ਵਿਦੇਸ਼ ਮੰਤਰੀ ਵਜੋਂ ਪਹਿਲਾਂ ਕੀਵ ਜਾਣਾ ਚਾਹੁੰਦੇ ਹਨ।
ਪੜ੍ਹੋ ਇਹ ਅਹਿਮ ਖ਼ਬਰ-ਬਾਈਡੇਨ ਅਤੇ ਸ਼ੀ ਵਿਚਕਾਰ ਹੋਈ ਬੈਠਕ, ਇਹਨਾਂ ਮੁੱਦਿਆਂ 'ਤੇ ਹੋਈ ਚਰਚਾ ਤੇ ਬਣੀ ਸਹਿਮਤੀ (ਤਸਵੀਰਾਂ)
ਰਾਸ਼ਟਰਪਤੀ ਦੁਆਰਾ ਪੋਸਟ ਕੀਤੇ ਗਏ ਇੱਕ ਵੀਡੀਓ ਦੇ ਅਨੁਸਾਰ ਕੈਮਰਨ ਨੇ ਜ਼ੇਲੇਂਸਕੀ ਨੂੰ ਕਿਹਾ,"ਮੈਂ ਯੂਕ੍ਰੇਨ ਦੇ ਲੋਕਾਂ ਦੀ ਤਾਕਤ ਅਤੇ ਦ੍ਰਿੜਤਾ ਦੀ ਪ੍ਰਸ਼ੰਸਾ ਕਰਦਾ ਹਾਂ।" ਕੈਮਰਨ ਨੇ ਕਿਹਾ ਕਿ ਬ੍ਰਿਟੇਨ ਯੂਕ੍ਰੇਨ ਨੂੰ ਨੈਤਿਕ ਅਤੇ ਕੂਟਨੀਤਕ ਸਮਰਥਨ ਪ੍ਰਦਾਨ ਕਰਨਾ ਜਾਰੀ ਰੱਖੇਗਾ। ਜ਼ੇਲੇਂਸਕੀ ਨੇ ਕੈਮਰਨ ਦੀ ਯੂਕ੍ਰੇਨ ਫੇਰੀ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਟੈਲੀਗ੍ਰਾਮ' 'ਤੇ ਲਿਖਿਆ, ''ਇਕ ਚੰਗੀ ਮੁਲਾਕਾਤ ਹੋਈ। ਮੈਂ ਮੋਰਚੇ ਨੂੰ ਹਥਿਆਰ ਪ੍ਰਦਾਨ ਕਰਨ, ਹਵਾਈ ਰੱਖਿਆ ਨੂੰ ਮਜ਼ਬੂਤ ਕਰਨ ਅਤੇ ਸਾਡੇ ਲੋਕਾਂ ਅਤੇ ਨਾਜ਼ੁਕ ਬੁਨਿਆਦੀ ਢਾਂਚੇ ਦੀ ਰੱਖਿਆ ਕਰਨ ਲਈ ਬ੍ਰਿਟੇਨ ਦੇ ਸਮਰਥਨ ਲਈ ਧੰਨਵਾਦੀ ਹਾਂ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।