ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਬ੍ਰਿਟੇਨ ਸਰਕਾਰ ਨੇ ਨਿਯਮਾਂ ''ਚ ਕੀਤਾ ਵੱਡਾ ਬਦਲਾਅ
Tuesday, Dec 05, 2023 - 05:45 AM (IST)
ਲੰਡਨ (ਭਾਸ਼ਾ): ਬ੍ਰਿਟੇਨ ਦੀ ਸਰਕਾਰ ਨੇ ਦੇਸ਼ ਵਿਚ ਪ੍ਰਵਾਸੀਆਂ ਦੀ ਗਿਣਤੀ ਨੂੰ ਘਟਾਉਣ ਲਈ ਸੋਮਵਾਰ ਨੂੰ ਸਖ਼ਤ ਕਦਮਾਂ ਦਾ ਐਲਾਨ ਕੀਤਾ। ਇਸ ਵਿਚ ਵਿਦੇਸ਼ੀ ਕਾਮਿਆਂ ਨੂੰ ਹੁਨਰ ਆਧਾਰਿਤ ਵੀਜ਼ਾ ਪ੍ਰਾਪਤ ਕਰਨ ਲਈ ਉੱਚ ਤਨਖ਼ਾਹ ਥ੍ਰੈਸ਼ਹੋਲਡ ਨਿਰਧਾਰਤ ਕਰਨਾ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਆਸ਼ਰਿਤ ਵਜੋਂ ਲਿਆਉਣ 'ਤੇ ਪਾਬੰਦੀ ਸ਼ਾਮਲ ਹੈ। ਬ੍ਰਿਟੇਨ ਦੇ ਗ੍ਰਹਿ ਸਕੱਤਰ ਜੇਮਸ ਕਲੇਵਰਲੇ ਨੇ ਬ੍ਰਿਟਿਸ਼ ਸੰਸਦ ਦੇ ਹੇਠਲੇ ਸਦਨ 'ਹਾਊਸ ਆਫ ਕਾਮਨਜ਼' 'ਚ ਇਕ ਬਿਆਨ 'ਚ ਖ਼ੁਲਾਸਾ ਕੀਤਾ ਹੈ ਕਿ ਇਸ ਕਾਰਵਾਈ ਦੇ ਹਿੱਸੇ ਵਜੋਂ ਸਿਹਤ ਅਤੇ ਦੇਖਭਾਲ ਵੀਜ਼ਾ 'ਤੇ ਡਾਕਟਰ ਹੁਣ ਆਪਣੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਆਪਣੇ ਨਾਲ ਨਹੀਂ ਲਿਆ ਸਕਣਗੇ।
ਇਹ ਖ਼ਬਰ ਵੀ ਪੜ੍ਹੋ - ਮਾਮੂਲੀ ਤਕਰਾਰ 'ਚ ਉਜੜਿਆ ਪਰਿਵਾਰ, ਪਹਿਲਾਂ ਚਾਕੂ ਨਾਲ ਵੱਢਿਆ ਪਤਨੀ ਦਾ ਗਲਾ ਤੇ ਫ਼ਿਰ...
ਇਸ ਫ਼ੈਸਲੇ ਦਾ ਅਸਰ ਭਾਰਤੀਆਂ 'ਤੇ ਵੀ ਪਵੇਗਾ। ਸਕਿਲਡ ਵਰਕਰ ਵੀਜ਼ਾ ਰਾਹੀਂ ਯੂ.ਕੇ. ਵਿਚ ਆਉਣ ਲਈ ਅਪਲਾਈ ਕਰਨ ਵਾਲਿਆਂ ਲਈ ਤਨਖ਼ਾਹ ਦੀ ਥ੍ਰੈਸ਼ਹੋਲਡ ਮੌਜੂਦਾ £26,200 ਤੋਂ ਵਧਾ ਕੇ £38,700 ਕਰ ਦਿੱਤੀ ਜਾਵੇਗੀ। ਫੈਮਿਲੀ ਵੀਜ਼ਾ ਕੈਟਾਗਰੀ ਦੇ ਤਹਿਤ ਅਪਲਾਈ ਕਰਨ ਵਾਲਿਆਂ 'ਤੇ ਵੀ ਇਹੀ ਤਨਖ਼ਾਹ ਦੀ ਰਕਮ ਲਾਗੂ ਹੋਵੇਗੀ, ਜੋ ਇਸ ਸਮੇਂ 18,600 ਬ੍ਰਿਟਿਸ਼ ਪੌਂਡ ਹੈ। ਕਲੇਵਰਲੇ ਨੇ ਸੰਸਦ ਨੂੰ ਦੱਸਿਆ ਕਿ, "ਇਮੀਗ੍ਰੇਸ਼ਨ ਨੀਤੀ ਨਿਰਪੱਖ, ਇਕਸਾਰ, ਕਾਨੂੰਨੀ ਅਤੇ ਟਿਕਾਊ ਹੋਣੀ ਚਾਹੀਦੀ ਹੈ।" ਨਵੇਂ ਨਿਯਮ 2024 ਦੇ ਪਹਿਲੇ ਅੱਧ ਵਿਚ ਲਾਗੂ ਹੋਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8