ਬ੍ਰਿਟਿਸ਼ ਸਾਂਸਦ ਨੇ ਸਿੱਖ ਵਿਰੋਧੀ ਨਫਰਤੀ ਅਪਰਾਧਾਂ ''ਤੇ ਤੁਰੰਤ ਕਾਰਵਾਈ ਦੀ ਕੀਤੀ ਮੰਗ
Tuesday, Oct 11, 2022 - 04:02 PM (IST)

ਲੰਡਨ (ਭਾਸ਼ਾ ਬ੍ਰਿਟੇਨ ਦੀ ਸਿੱਖ ਸਾਂਸਦ ਪ੍ਰੀਤ ਕੌਰ ਗਿੱਲ ਨੇ ਦੇਸ਼ ਦੇ ਮੰਤਰੀਆਂ ਨੂੰ ਪੱਤਰ ਲਿਖ ਕੇ ਸਿੱਖ ਵਿਰੋਧੀ ਨਫਰਤੀ ਅਪਰਾਧਾਂ ਵਿਚ ਵਾਧੇ 'ਤੇ 'ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਬ੍ਰਿਟਿਸ਼ ਸਿੱਖਾਂ ਨਾਲ ਸਬੰਧਤ ਆਲ-ਪਾਰਟੀ ਪਾਰਲੀਮੈਂਟਰੀ ਗਰੁੱਪ ਆਨ ਬ੍ਰਿਟਿਸ਼ ਸਿੱਖਸ (ਏ.ਪੀ.ਪੀ.ਜੀ.) ਦੀ ਚੇਅਰਪਰਸਨ ਅਤੇ ਵਿਰੋਧੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਗਿੱਲ ਨੇ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਅਤੇ ਕਮਿਊਨਿਟੀ ਅਫੇਅਰਜ਼ ਮੰਤਰੀ ਸਾਈਮਨ ਕਲਾਰਕ ਨੂੰ ਪੱਤਰ ਲਿਖ ਕੇ ਮਾਰਚ 2022 ਨੂੰ ਖ਼ਤਮ ਹੋਏ ਸਾਲ ਦੌਰਾਨ ਨਫਰਤੀ ਅਪਰਾਧਾਂ 'ਤੇ ਗ੍ਰਹਿ ਦਫਤਰ ਦੇ ਅੰਕੜਿਆਂ ਦਾ ਹਵਾਲਾ ਦਿੱਤਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਜੈਸ਼ੰਕਰ ਨੇ ਭਾਰਤ-ਆਸਟ੍ਰੇਲੀਆ ਸਹਿਯੋਗ ਨੂੰ ਦੱਸਿਆ ਮਹੱਤਵਪੂਰਨ, ਕਹੀਆਂ ਇਹ ਗੱਲਾਂ
ਉਸਨੇ ਸੋਮਵਾਰ ਨੂੰ ਟਵਿੱਟਰ 'ਤੇ ਆਪਣਾ ਪੱਤਰ ਪੋਸਟ ਕੀਤਾ, ਜਿਸ ਵਿੱਚ ਲਿਖਿਆ ਕਿ ਮੈਂ ਇਨ੍ਹਾਂ ਨਵੇਂ ਅੰਕੜਿਆਂ ਤੋਂ ਬਹੁਤ ਚਿੰਤਤ ਹਾਂ। 2021-22 ਵਿੱਚ ਸਿੱਖਾਂ ਵਿਰੁੱਧ 301 ਨਫ਼ਰਤੀ ਅਪਰਾਧ ਦਰਜ ਕੀਤੇ ਗਏ, ਜੋ ਕਿ 2020 ਵਿੱਚ ਦਰਜ 112 ਨਫ਼ਰਤੀ ਅਪਰਾਧਾਂ ਨਾਲੋਂ ਵੱਧ ਹਨ। ਗਿੱਲ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਮੈਂ ਤੁਹਾਨੂੰ ਇਹ ਕਹਿਣ ਲਈ ਲਿਖ ਰਹੀ ਹਾਂ ਕਿ ਤੁਸੀਂ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਵਿਚ ਵਾਧੇ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰੋ ਅਤੇ ਏਪੀਪੀਜੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਕੇ ਸਿੱਖ ਕੌਮ ਦੀ ਸੁਰੱਖਿਆ ਕਰੋ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।