ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਬੰਗਲਾਦੇਸ਼ ''ਚ ਹਿੰਦੂਆਂ ''ਤੇ ਹੋ ਰਹੇ ਹਮਲਿਆਂ ''ਤੇ ਪ੍ਰਗਟਾਈ ਚਿੰਤਾ

Tuesday, Dec 03, 2024 - 05:39 PM (IST)

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਬੰਗਲਾਦੇਸ਼ ''ਚ ਹਿੰਦੂਆਂ ''ਤੇ ਹੋ ਰਹੇ ਹਮਲਿਆਂ ''ਤੇ ਪ੍ਰਗਟਾਈ ਚਿੰਤਾ

ਲੰਡਨ (ਭਾਸ਼ਾ)- ਬੰਗਲਾਦੇਸ਼ ਵਿਚ ਘੱਟ ਗਿਣਤੀ ਹਿੰਦੂਆਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਬੰਗਲਾਦੇਸ਼ ਦੀ ਮੁਹੰਮਦ ਯੂਨਸ ਸਰਕਾਰ ਆਲੋਚਕਾਂ ਦੇ ਨਿਸ਼ਾਨੇ 'ਤੇ ਹੈ। ਬ੍ਰਿਟਿਸ਼ ਸਰਕਾਰ ਵੀ ਬੰਗਲਾਦੇਸ਼ ਦੀ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ। ਹੁਣ ਬ੍ਰਿਟੇਨ ਦੀ ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰੀਤੀ ਪਟੇਲ ਅਤੇ ਲੇਬਰ ਸੰਸਦ ਮੈਂਬਰ ਬੈਰੀ ਗਾਰਡੀਨਰ ਨੇ ਵੀ ਇਸ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਨਾਲ ਹੀ ਬ੍ਰਿਟੇਨ ਦੀ ਕੀਰ ਸਟਾਰਮਰ ਸਰਕਾਰ ਤੋਂ ਮੁਹੰਮਦ ਯੂਨਸ ਸਰਕਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਸਾਊਦੀ ਅਰਬ 'ਚ ਕੰਮ ਕਰਨ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ

'ਬੰਗਲਾਦੇਸ਼ ਸਰਕਾਰ ਕੋਲ ਚੁੱਕੇ ਬ੍ਰਿਟਿਸ਼ ਸਰਕਾਰ ਇਹ ਮੁੱਦਾ '

ਪ੍ਰੀਤੀ ਪਟੇਲ ਨੇ ਸੰਸਦ 'ਚ ਆਪਣੇ ਸੰਬੋਧਨ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਇਸ ਪੋਸਟ ਦੇ ਕੈਪਸ਼ਨ 'ਚ ਪ੍ਰੀਤੀ ਪਟੇਲ ਨੇ ਲਿਖਿਆ, 'ਮੈਂ ਬੰਗਲਾਦੇਸ਼ 'ਚ ਚੱਲ ਰਹੀ ਹਿੰਸਾ ਨੂੰ ਲੈ ਕੇ ਚਿੰਤਤ ਹਾਂ ਅਤੇ ਮੇਰੀਆਂ ਪ੍ਰਾਰਥਨਾਵਾਂ ਉਨ੍ਹਾਂ ਲੋਕਾਂ ਨਾਲ ਹਨ ਜੋ ਇਸ ਹਿੰਸਾ ਤੋਂ ਪ੍ਰਭਾਵਿਤ ਹਨ। ਅੱਜ ਸੰਸਦ 'ਚ ਮੈਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ 'ਤੇ ਬੰਗਲਾਦੇਸ਼ ਦੀ ਸਰਕਾਰ ਨਾਲ ਗੱਲ ਕਰੇ। ਧਰਮ ਦੇ ਆਧਾਰ 'ਤੇ ਵਿਤਕਰੇ ਅਤੇ ਹਿੰਸਾ ਤੋਂ ਲੋਕਾਂ ਦੀ ਜਾਨ ਬਚਾਉਣ ਲਈ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।''
ਬ੍ਰਿਟਿਸ਼ ਸੰਸਦ ਮੈਂਬਰ ਅਤੇ ਸਾਬਕਾ ਬ੍ਰਿਟਿਸ਼ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਕਿਹਾ ਕਿ ਬੰਗਲਾਦੇਸ਼ 'ਚ ਜਿਸ ਤਰ੍ਹਾਂ ਨਾਲ ਹਿੰਸਾ ਦੀਆਂ ਘਟਨਾਵਾਂ ਵਧ ਰਹੀਆਂ ਹਨ, ਉਹ ਬੇਹੱਦ ਚਿੰਤਾਜਨਕ ਹੈ। ਪ੍ਰੀਤੀ ਪਟੇਲ ਨੇ ਬੰਗਲਾਦੇਸ਼ ਵਿੱਚ ਇੱਕ ਹਿੰਦੂ ਭਿਕਸ਼ੂ ਦੀ ਗ੍ਰਿਫ਼ਤਾਰੀ 'ਤੇ ਵੀ ਚਿੰਤਾ ਪ੍ਰਗਟ ਕੀਤੀ ਅਤੇ ਬ੍ਰਿਟਿਸ਼ ਸਰਕਾਰ ਨੂੰ ਚਿਨਮੋਏ ਕ੍ਰਿਸ਼ਨ ਦਾਸ ਦੀ ਰਿਹਾਈ ਲਈ ਕਾਰਵਾਈ ਕਰਨ ਦੀ ਅਪੀਲ ਕੀਤੀ।

 

ਪੜ੍ਹੋ ਇਹ ਅਹਿਮ ਖ਼ਬਰ-ਫਿਲੀਪੀਨਜ਼ ਦੇ ਉਪ ਰਾਸ਼ਟਰਪਤੀ ਦੁਤੇਰਤੇ ਵਿਰੁੱਧ ਮਹਾਦੋਸ਼ ਦੀ ਸ਼ਿਕਾਇਤ ਦਰਜ

ਬੰਗਲਾਦੇਸ਼ ਵਿੱਚ ਘੱਟ ਗਿਣਤੀਆਂ 'ਤੇ ਹਿੰਸਾ ਜਾਰੀ 

ਗੌਰਤਲਬ ਹੈ ਕਿ ਬੰਗਲਾਦੇਸ਼ ਵਿਚ ਸ਼ੇਖ ਹਸੀਨਾ ਸਰਕਾਰ ਨੂੰ ਸੱਤਾ ਤੋਂ ਹਟਾਏ ਜਾਣ ਤੋਂ ਬਾਅਦ ਗੁਆਂਢੀ ਦੇਸ਼ ਵਿਚ ਘੱਟ ਗਿਣਤੀਆਂ ਖਾਸ ਕਰਕੇ ਹਿੰਦੂ ਭਾਈਚਾਰੇ ਦੇ ਖ਼ਿਲਾਫ਼ ਹਿੰਸਾ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ। ਹਾਲ ਹੀ ਵਿੱਚ ਬੰਗਲਾਦੇਸ਼ ਵਿੱਚ ਇੱਕ ਹਿੰਦੂ ਭਿਕਸ਼ੂ ਚਿਨਮੋਏ ਕ੍ਰਿਸ਼ਨ ਦਾਸ ਨੂੰ ਇਸ ਹਿੰਸਾ ਵਿਰੁੱਧ ਆਵਾਜ਼ ਉਠਾਉਣ ਲਈ ਦੇਸ਼ਧ੍ਰੋਹ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਚਿਨਮੋਏ ਕ੍ਰਿਸ਼ਨ ਦਾਸ ਦੇ ਨਾਲ ਇਸਕਾਨ ਨਾਲ ਜੁੜੇ ਚਾਰ ਹੋਰ ਭਿਕਸ਼ੂ ਵੀ ਲਾਪਤਾ ਹਨ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਵੀ ਬੰਗਲਾਦੇਸ਼ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News