ਬ੍ਰਿਟਿਸ਼ ਸੰਸਦ ਦਾ ਖੋਜਕਰਤਾ ਗ੍ਰਿਫ਼ਤਾਰ, ਚੀਨੀ ਜਾਸੂਸ ਹੋਣ ਦਾ ਦਾਅਵਾ
Monday, Sep 11, 2023 - 12:03 PM (IST)
ਲੰਡਨ (ਵਾਰਤਾ)- ਬ੍ਰਿਟਿਸ਼ ਸੰਸਦ ਦੇ ਇਕ ਖੋਜਕਰਤਾ ਨੂੰ ਚੀਨੀ ਜਾਸੂਸ ਹੋਣ ਦੇ ਦੋਸ਼ ਵਿਚ ਆਫੀਸ਼ੀਅਲ ਸੀਕਰੇਟਸ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਬੀਬੀਸੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਪੁਸ਼ਟੀ ਕੀਤੀ ਕਿ ਪਿਛਲੇ ਸਾਲ ਮਾਰਚ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ ਇੱਕ ਦੀ ਉਮਰ 20 ਅਤੇ ਦੂਜੇ ਦੀ ਉਮਰ 30 ਸਾਲ ਦੇ ਕਰੀਬ ਸੀ।
ਸੂਤਰਾਂ ਨੇ ਬੀ.ਬੀ.ਸੀ. ਨੂੰ ਦੱਸਿਆ ਕਿ ਉਨ੍ਹਾਂ ਵਿੱਚੋਂ ਇੱਕ ਸੰਸਦੀ ਖੋਜਕਾਰ ਸੀ ਜੋ ਅੰਤਰਰਾਸ਼ਟਰੀ ਮਾਮਲਿਆਂ ਨੂੰ ਦੇਖਦਾ ਸੀ। ਜਿਵੇਂ ਕਿ ਸੰਡੇ ਟਾਈਮਜ਼ ਵੱਲੋਂ ਪਹਿਲਾਂ ਦੱਸਿਆ ਗਿਆ ਸੀ ਕਿ ਮੰਨਿਆ ਜਾਂਦਾ ਹੈ ਕਿ ਖੋਜਕਰਤਾ ਦੇ ਕਈ ਕੰਜ਼ਰਵੇਟਿਵ ਸੰਸਦ ਮੈਂਬਰਾਂ ਨਾਲ ਸਬੰਧ ਹਨ। ਇਕ ਬ੍ਰਿਟਿਸ਼ ਬੁਲਾਰੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਭਾਰਤ ਵਿੱਚ ਜੀ-20 ਸੰਮੇਲਨ ਦੌਰਾਨ ਚੀਨੀ ਪ੍ਰਧਾਨ ਮੰਤਰੀ ਲੀ ਕਿਆਂਗ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੇਸ਼ ਦੇ ਸੰਸਦੀ ਲੋਕਤੰਤਰ ਵਿੱਚ ਚੀਨੀ ਦਖ਼ਲਅੰਦਾਜ਼ੀ ਬਾਰੇ ਆਪਣੀਆਂ ਮਹੱਤਵਪੂਰਨ ਚਿੰਤਾਵਾਂ ਤੋਂ ਜਾਣੂ ਕਰਵਾਇਆ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਇਸ ਕਾਨਫਰੰਸ ਵਿੱਚ ਹਿੱਸਾ ਨਹੀਂ ਲਿਆ।
ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ, 57 ਜ਼ਖ਼ਮੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
