ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਦਿੱਤਾ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦਾ ਸੱਦਾ

04/18/2017 5:35:11 PM

ਲੰਡਨ— ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ 8 ਜੂਨ ਤੋਂ ਪਹਿਲਾਂ ਹੀ ਆਮ ਚੋਣਾਂ ਕਰਵਾਉਣ ਦਾ ਸੱਦਾ ਦਿੱਤਾ ਹੈ। ਥੈਰੇਸਾ ਮੇ ਨੇ ਇਹ ਐਲਾਨ ਅਜਿਹੇ ਸਮੇਂ ਕੀਤਾ ਹੈ, ਜਦੋਂ ਬ੍ਰਿਟੇਨ ਯੂਰਪੀ ਸੰਘ ਛੱਡਣ ਦੀ ਤਿਆਰੀ ਕਰ ਰਿਹਾ ਹੈ। ਮੇਅ ਨੇ ਕਿਹਾ ਕਿ ਬ੍ਰਿਟੇਨ ਵਿਚ ਤੁਰੰਤ ਚੋਣਾਂ ਕਰਵਾਉਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਬ੍ਰੈਗਜ਼ਿਟ ''ਤੇ ਵਿਸਥਾਰਪੂਰਵਕ ਵਾਰਤਾ ਸ਼ੁਰੂ ਹੋਣ ਤੋਂ ਪਹਿਲਾਂ ਇਹ ਇਕ ਮੌਕਾ ਹੈ।

Kulvinder Mahi

News Editor

Related News